WORLD
ਅਮਰੀਕਾ ‘ਚ ਇੱਕ ਹੋਰ ਨੌਜਵਾਨ ਦੀ ਮੌ+ਤ..

ਸ੍ਰੀ ਮੁਕਤਸਰ ਸਾਹਿਬ 30 ਨਵੰਬਰ 2023 : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਇਕਾਈ ਗੰਧਰ ਤੋਂ ਬਹੁਤ ਹੀ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਪਿੰਡ ਇਕਾਈ ਗੰਧਰ ਜ਼ਿਲ੍ਹਾ ਮੁਕਤਸਰ ਦੇ ਪ੍ਰਧਾਨ ਮਨੀ ਸਰਾਂ ਦੇ ਪੁੱਤਰ ਮਨੀ ਸਰਾਂ ਦੀ ਅਮਰੀਕਾ ਵਿੱਚ ਇੱਕ ਹਾਦਸੇ ਕਾਰਨ ਦਰਦਨਾਕ ਮੌਤ ਹੋ ਗਈ ਹੈ। ਇਸ ਦੀ ਸੂਚਨਾ ਮਿਲਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ।