Connect with us

Punjab

ਨਸ਼ੇ ਦੇ ਕਾਰਨ ਫ਼ਿਰੋਜ਼ਪੁਰ ‘ਚ ਇੱਕ ਹੋਰ ਨੌਜਵਾਨ ਦੀ ਹੋਈ ਮੌਤ

Published

on

ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਦੇ ਗੋਲਬਾਗ ‘ਚ ਨਸ਼ੇ ਦੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਨੇ 2 ਵਿਅਕਤੀਆਂ ਖਿਲਾਫ਼ 304, 34 ਆਈ.ਪੀ.ਸੀ (IPC) ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਬਾਘ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਗੋਲਬਾਗ ਸਿਟੀ ਫ਼ਿਰੋਜ਼ਪੁਰ ਨੇ ਦੱਸਿਆ ਕਿ ਉਸ ਦਾ 19 ਸਾਲ ਲੜਕਾ ਬਹੁਤ ਸਮੇਂ ਤੋਂ ਨਸ਼ੇ ਕਰ ਰਿਹਾ ਸੀ| ਉਸ ਨੂੰ ਪਹਿਲਾਂ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

ਬਾਘ ਸਿੰਘ ਨੇ ਦੱਸਿਆ ਕਿ ਬੀਤੀ 10 ਮਾਰਚ ਨੂੰ ਸਵੇਰੇ 10 ਵਜੇ ਦੇ ਕਰੀਬ ਗੱਬਰ ਪੁੱਤਰ ਕ੍ਰਿਸ਼ਨ ਸਿੰਘ ਵਾਸੀ ਗੋਲਬਾਗ ਆਪਣੇ ਘਰ ਦੇ ਨੇੜੇ ਸਕੂਟਰ ‘ਤੇ ਸਵਾਰ ਹੋ ਕੇ ਸ਼ਰੇਆਮ ਉਸਦੇ ਪੁੱਤਰ ਨੂੰ ਬਿਠਾ ਕੇ ਕਿੱਥੇ ਲੈ ਗਿਆ। ਉਸ ਨੂੰ ਸ਼ਰਾਬ ਪਿਲਾਉਣ ਤੋਂ ਬਾਅਦ ਮੁਲਜ਼ਮ ਗੱਬਰ ਅਤੇ ਚੰਦ ਪੁੱਤਰ ਪੱਪੂ ਨੇ ਉਸ ਨੂੰ ਕੋਈ ਹੋਰ ਨਸ਼ੀਲਾ ਪਦਾਰਥ ਪਿਲਾ ਦਿੱਤਾ। ਇਸ ਕਾਰਨ ਗੋਰਾ ਦੀ ਹਾਲਤ ਵਿਗੜ ਗਈ ਅਤੇ ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਾਮਲੇ ਦੀ ਜਾਂਚ ਕਰ ਰਹੇ ਸਬ-ਇੰਸਪੈਕਟਰ ਲਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ‘ਤੇ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।