Connect with us

Corona Virus

ਸੀਨੀਅਰ ਅਧਿਕਾਰੀਆਂ ਨੂੰ ਆਪਣੀ ਤਿੰਨ ਮਹੀਨੇ ਦੀ ਤਨਖਾਹ ਦਾ 30 ਫੀਸਦੀ ਹਿੱਸਾ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ ਦਾਨ ਕਰਨ ਦੀ ਅਪੀਲ

Published

on

ਚੰਡੀਗੜ, 17 ਅਪ੍ਰੈਲ : ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਵੱਲੋਂ ਕੱਲ ਕੀਤੀ ਗਈ ਅਪੀਲ ਦੇ ਮੱਦੇਨਜ਼ਰ ਆਈ.ਏ.ਐਸ. ਅਫਸਰਜ਼ ਐਸੋਸੀਏਸ਼ਨ ਦੀ ਕਾਰਜਕਾਰੀ ਕਮੇਟੀ ਅਤੇਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਆਪਣੇ ਕਾਡਰ ਦੇ ਸਾਰੇ ਅਧਿਕਾਰੀਆਂ ਨੂੰ ਅਗਲੇ ਤਿੰਨ ਮਹੀਨਿਆਂ ਲਈ ਆਪਣੀ ਤਨਖਾਹ ਦਾ 30 ਫੀਸਦੀ ਹਿੱਸਾ ਸਵੈਇੱਛਤ ਤੌਰ ‘ਤੇ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਨੂੰ ਦੇਣ ਦੀ ਅਪੀਲ ਕੀਤੀ। ਮੁੱਖ ਸਕੱਤਰ ਨੇ ਵੀਰਵਾਰ ਨੂੰ ਸਮੂਹ ਏ ਅਤੇ ਬੀ ਅਧਿਕਾਰੀਆਂ ਨੂੰ ਮੌਜੂਦਾ ਸੰਕਟ ਦੇ ਮੱਦੇਨਜ਼ਰ ਅਗਲੇ 3 ਮਹੀਨਿਆਂ ਲਈ ਆਪਣੀ ਤਨਖਾਹ ਦਾ 30 ਫੀਸਦੀ ਹਿੱਸਾ ਫੰਡ ਵਜੋਂ ਦੇਣ ਦੀ ਅਪੀਲ ਕੀਤੀ ਸੀ।

ਇੱਕ ਮੀਟਿੰਗ ਵਿੱਚ, ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ਨੇ ਸੂਬੇ ਦੇ ਵੱਖ-ਵੱਖ ਜ਼ਿਲਿਆਂ ਵਿੱਚ ਕੰਮ ਕਰ ਰਹੇ ਵੱਖ-ਵੱਖ ਰੈਂਕਾਂ ਦੇ ਪੁਲਿਸ ਅਧਿਕਾਰੀਆਂ ਵੱਲੋਂਆਪਣੀ ਜਾਨ ਨੂੰ ਖਤਰੇ ਵਿੱਚ ਪਾ ਕੇ ਕੋਰੋਨਵਾਇਰਸ ਤੋਂ ਇਲਾਵਾ ਅਪਰਾਧਿਕ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਨਜਿੱਠਣ ਲਈ ਕੀਤੀ ਜਾ ਰਹੀ ਸਖਤ ਮਿਹਨਤਦੀ ਵੀ ਸ਼ਲਾਘਾ ਕੀਤੀ। ਉਹਨਾਂ  ਕੋਵਿਡ -19 ਵਿਰੁੱਧ ਚੁਣੌਤੀ ਭਰੀ ਲੜਾਈ ਦੌਰਾਨ ਮੂਹਰਲੀ ਕਤਾਰ ਵਿਚ ਜੰਗ ਲੜਨ ਵਾਲੇ ਪੁਲਿਸ ਫੋਰਸ ਖ਼ਾਸਕਰ ਫੀਲਡ ਅਫਸਰਾਂ ਦੀ ਵਚਨਬੱਧਤਾ ਦੀ ਵੀ ਸ਼ਲਾਘਾ ਕੀਤੀ।

ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਗਰੀਬ ਲੋਕਾਂ ਦੀ ਤੁਰੰਤ ਸਹਾਇਤਾ ਕਰਨ ਦੀ ਲੋੜ ਨੂੰ ਵੇਖਦਿਆਂ ਅਧਿਕਾਰੀਆਂ ਨੇ ਫੈਸਲਾ ਲਿਆ ਕਿ ਸਾਰੇ ਅਧਿਕਾਰੀਆਂ ਨੂੰ ਉਹਨਾਂ ਦੀ ਅਗਲੇ ਤਿੰਨ ਮਹੀਨਿਆਂ ਲਈ ਆਪਣੀ ਤਨਖਾਹ ਦਾ 30 ਫੀਸਦੀ ਹਿੱਸਾ ਪੰਜਾਬ ਦੇ ਮੁੱਖ ਮੰਤਰੀ ਰਾਹਤ ਫੰਡ-ਕੋਵਿਡ 19 ਨੂੰ ਦੇਣ ਦੀ ਅਪੀਲ ਕੀਤੀ ਜਾਵੇ।

ਆਈ.ਏ.ਐਸ. ਅਧਿਕਾਰੀਆਂ ਦੀ ਕਾਰਜਕਾਰੀ ਕਮੇਟੀ ਨੇ ਇਕ ਵੱਖਰੀ ਮੀਟਿੰਗ ਵਿਚ ਅਜਿਹੀਆਂ ਭਾਵਨਾਵਾਂ ਜ਼ਾਹਰ ਕਰਦਿਆਂ ਉਮੀਦ ਪ੍ਰਗਟਾਈ ਕਿ ਸਾਰੇਆਈ.ਏ.ਐਸ. ਅਧਿਕਾਰੀ ਸੂਬਾ ਸਰਕਾਰ ਦੇ ਹੋਰ ਅਧਿਕਾਰੀਆਂ ਸਾਹਮਣੇ ਹਿੱਸਾ ਪਾਉਣ ਲਈ ਇਕ ਵੱਡੀ ਮਿਸਾਲ ਕਾਇਮ ਕਰਨਗੇ। ਵਧੀਕ ਮੁੱਖ ਸਕੱਤਰਸ੍ਰੀਮਤੀ ਵਿਨੀ ਮਹਾਜਨ ਨੇ ਕਿਹਾ ਕਿ ਅਧਿਕਾਰੀ ਇਸ ਵਿਚਾਰ ਵਿਚ ਇਕਮਤ ਹਨ ਕਿ ਸੰਕਟ ਦੀ ਇਸ ਘੜੀ ਵਿਚ ਲੋੜਵੰਦਾਂ ਨੂੰ ਹਰ ਸੰਭਵ ਸਹਾਇਤਾ ਦੇਣਾ ਜ਼ਰੂਰੀ ਹੈ।

Continue Reading
Click to comment

Leave a Reply

Your email address will not be published. Required fields are marked *