Connect with us

Punjab

ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ 20 ਜੂਨੀਅਰ ਡਰਾਫਟਸਮੈਨਾਂ ਨੂੰ ਸਰਕਾਰੀ ਨੌਕਰੀ ਦੇ ਸੌਂਪੇ ਗਏ ਨਿਯੁਕਤੀ ਪੱਤਰ !

Published

on

ਚੰਡੀਗੜ੍ਹ,20 ਦਸੰਬਰ: ਪੰਜਾਬ ਸਰਕਾਰ ਵੱਲੋ ਸੁਚੱਜੀ ਅਗਵਾਈ ਵਿਚ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪਹਿਲੇ ਸਾਲ ਹੀ ਮਾਨ ਸਰਕਾਰ ਵੱਲੋ ਬੇਰੋਜ਼ਗਾਰਾਂ ਨੂੰ ਤੋਹਫ਼ਾ ਦਿੱਤਾ ਗਿਆ ਹੈ ਜਿਸ ‘ਚ ਹੁਣ ਤੱਕ 22 ਹਜ਼ਾਰ ਸਰਕਾਰੀ ਨੌਕਰੀਆਂ ਨੌਜ਼ਵਾਨਾਂ ਨੂੰ ਦਿੱਤੀਆਂ ਗਈਆਂ ਹਨ।ਇਸੇ ਲੜੀ ਦੇ ਤਹਿਤ ਅੱਜ ਇੱਥੇ ਪੰਜਾਬ ਭਵਨ ਵਿਖੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ 20 ਜੂਨੀਅਰ ਡਰਾਫਟਸਮੈਨਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਗਏ।

ਇਸ ਮੌਕੇ ਹਰਭਜਨ ਸਿੰਘ ਈ.ਟੀ.ਓ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੌਜੂਦਾ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਹੁਣ ਤੱਕ ਲੋਕ ਨਿਰਮਾਣ ਵਿਭਾਗ ਵਿਚ 200 ਤੋਂ ਵੱਧ ਨੌਜ਼ਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਵਿਭਾਗ ਵਿਚ ਅਪ੍ਰੈਲ ਤੋਂ ਲੈ ਕੇ ਹੁਣ ਤੱਕ ਸਿੱਧੀ ਭਰਤੀ ਤਹਿਤ ਗਰੁੱਪ-ਏ ਵਿਚ 22, ਗਰੁੱਪ-ਬੀ ਵਿਚ 18 ਅਤੇ ਗਰੁੱਪ-ਸੀ ਵਿਚ 103 ਭਰਤੀਆਂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਤਰਸ ਦੇ ਅਧਾਰ ‘ਤੇ ਗਰੁੱਪ-ਸੀ ਵਿਚ 7 ਅਤੇ ਗਰੁੱਪ-ਡੀ ਵਿਚ 27 ਉਮੀਦਵਾਰਾਂ ਨੂੰ ਨੌਕਰੀ ਪਹਿਲਾਂ ਦਿੱਤੀਆਂ ਗਈਆਂ ਹਨ। ਇਸੇ ਲੜੀ ਦੇ ਤਹਿਤ ਅੱਜ 20 ਜੂਨੀਅਰ ਡਰਾਫਟਸਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ।