Connect with us

Punjab

ਲੋਕ ਨਿਰਮਾਣ ਵਿਭਾਗ ਵਿੱਚ 11 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

Published

on

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਰਸ ਦੇ ਆਧਾਰ ‘ਤੇ ਨੌਕਰੀ ਸਬੰਧੀ ਮਾਮਲਿਆਂ ਦੇ ਤੁਰੰਤ ਹੱਲ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਲੋਕ ਨਿਰਮਾਣ ਵਿਭਾਗ ਨੇ ਤਰਸ ਦੇ ਆਧਾਰ ‘ਤੇ 11 ਉਮੀਦਵਾਰਾਂ ਨੂੰ ਅੱਜ ਇੱਥੇ ਨਿਯੁਕਤੀ ਪੱਤਰ ਦਿੱਤੇ।

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਉਮੀਦਵਾਰਾਂ ਨੂੰ ਦਰਜਾ 3 ਅਤੇ 4 ਦੀ ਸੇਵਾ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਸ ਭਰਤੀ ਨਾਲ ਵਿਭਾਗ ‘ਚ ਦਰਜਾ-4 ਨਾਲ ਸੰਬੰਧਤ ਤਰਸ ਦੇ ਆਧਾਰਿਤ ਮੁਲਾਜ਼ਮਾਂ ਦੇ ਬਕਾਇਆ ਮਾਮਲੇ ਹੱਲ ਕਰ ਦਿੱਤੇ ਗਏ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।