Connect with us

Punjab

ਭਗਵੰਤ ਮਾਨ ਦੇ ਨਵੇਂ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ

Published

on

ਪੰਜਾਬ ਦੇ ਨਵੇਂ ਬਣਨ ਜਾ ਰਹੇ ਮੁੱਖ ਮੰਤਰੀ ਭਗਵੰਤ ਮਾਨ 16 ਮਾਰਚ ਨੂੰ ਅਹੁਦੇ ਦੀ ਸਹੁੰ ਚੁੱਕਣਗੇ। ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਦਾ ਪਿ੍ਰੰਸੀਪਲ ਸਕੱਤਰ ਏ. ਵੇਣੂ ਪ੍ਰਸਾਦ ਨੂੰ ਨਿਯੁਕਤ ਕੀਤਾ ਗਿਆ। ਏ.ਵੇਣੂ ਪ੍ਰਸਾਦ ਸਾਲ 1991 ਬੈਚ ਦੇ ਆਈ ਏ ਐਸ ਅਫ਼ਸਰ ਹਨ ਅਤੇ ਇਸ ਸਮੇਂ ਐਡੀਸ਼ਨਲ ਸਕੱਤਰ ਟੈਕਸੇਸ਼ਨ ਲੱਗੇ ਹੋਏ ਹੋਏ। ਉਹ ਪਹਿਲਾਂ ਨਿਯੁਕਤ ਹੁਸਨ ਲਾਲ ਦੀ ਥਾਂ ਲੈਣਗੇ ਪ੍ਰੰਤੂ ਹੁਸਨ ਲਾਲ ਦੀ ਨਵੀਂ ਨਿਯੁਕਤੀ ਬਾਰੇ ਅਜੇ ਕੋਈ ਹੁਕਮ ਜਾਰੀ ਨਹੀਂ ਹੋਇਆ। ਏ. ਵੇਣੂ ਪ੍ਰਸਾਦ ਲੰਬੇ ਸਮੇਂ ਤੱਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀਐਮਡੀ ਰਹੇ ਅਤੇ ਮੌਜੂਦਾ ਸਮੇਂ ਉਹ ਏਸੀਐਸ ਆਬਕਾਰੀ ਅਤੇ ਕਰ ਵਜੋਂ ਤਾਇਨਾਤ ਹਨ।