Punjab
ਸੁਪਰੀਮ ਕੋਰਟ ‘ਚ ਦੋ ਨਵੇਂ ਜੱਜਾਂ ਦੀ ਕੀਤੀ ਗਈ ਨਿਯੁਕਤੀ

ਨਵੀਂ ਦਿੱਲੀ: ਸੁਪਰੀਮ ਕੋਰਟ ਅੱਜ ਦੋ ਨਵੇਂ ਜੱਜਾਂ ਦੀ ਨਿਯੁਕਤੀ ਨਾਲ ਇਕ ਵਾਰ ਫਿਰ ਆਪਣੀ ਪੂਰੀ ਸਮਰੱਥਾ ਹਾਸਲ ਕਰਨ ਜਾ ਰਿਹਾ ਹੈ। ਅਗਲੇ ਹਫ਼ਤੇ ਦੇ ਸ਼ੁਰੂ ਵਿੱਚ ਨਵੇਂ ਜੱਜਾਂ ਦੇ ਸਹੁੰ ਚੁੱਕਣ ਨਾਲ ਸੁਪਰੀਮ ਕੋਰਟ ਵਿੱਚ ਜੱਜਾਂ ਦੀ ਗਿਣਤੀ 34 ਹੋ ਜਾਵੇਗੀ।
ਸੁਪਰੀਮ ਕੋਰਟ ਵਿੱਚ ਜੱਜਾਂ ਦੀ ਮਨਜ਼ੂਰ ਸੰਖਿਆ ਸਿਰਫ਼ 34 ਹੈ। ਭਾਰਤ ਦੇ ਚੀਫ਼ ਜਸਟਿਸ ਐਨ. ਵੀ. ਰਮਨਾ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਕੌਲਿਜੀਅਮ ਨੇ ਗੁਹਾਟੀ ਹਾਈ ਕੋਰਟ ਦੇ ਚੀਫ਼ ਜਸਟਿਸ ਸੁਧਾਂਸ਼ੂ ਧੂਲੀਆ ਅਤੇ ਗੁਜਰਾਤ ਹਾਈ ਕੋਰਟ ਦੇ ਜਸਟਿਸ ਜਮਸ਼ੇਦ ਬੀ ਪਾਰਦੀਵਾਲਾ ਨੂੰ ਸੁਪਰੀਮ ਕੋਰਟ ਵਿੱਚ ਜੱਜ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਸ ਸਿਫ਼ਾਰਸ਼ ਤੋਂ ਕੁਝ ਦਿਨ ਬਾਅਦ ਸ਼ਨੀਵਾਰ ਨੂੰ ਕੇਂਦਰੀ ਕਾਨੂੰਨ ਮੰਤਰਾਲੇ ਨੇ ਇਕ ਵੱਖਰਾ ਨੋਟੀਫਿਕੇਸ਼ਨ ਜਾਰੀ ਕਰਕੇ ਉਨ੍ਹਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ।