Connect with us

Health

ਕੀ ਆਂਡੇ ਸਾਡੀ ਸਿਹਤ ਲਈ ਸਿਹਤਮੰਦ ਹਨ ਜਾਂ ਨਹੀਂ

Published

on

ਆਂਡੇ ਨੂੰ ਸਿਹਤ ਦਾ ਖਜ਼ਾਨਾ ਮੰਨਿਆ ਗਿਆ ਹੈ। ਇਸ ਵਿੱਚ ਪਾਏ ਜਾਣ ਵਾਲੇ ਪੋਸ਼ਕ ਤੱਤ ਤੁਹਾਨੂੰ ਸਿਹਤਮੰਦ ਬਣਾਉਣ ਵਿੱਚ ਮਦਦ ਕਰਦੇ ਹਨ। ਜੇਕਰ ਆਂਡੇ ਨੂੰ ਸੁਪਰਫੂਡ ਦੀ ਸ਼੍ਰੇਣੀ ‘ਚ ਸ਼ਾਮਲ ਕੀਤਾ ਜਾਵੇ ਤਾਂ ਗਲਤ ਨਹੀਂ ਹੋਵੇਗਾ। ਕੋਈ ਵੀ ਚੀਜ਼ ਜੇਕਰ ਲੋੜ ਤੋਂ ਵੱਧ ਖਾਧੀ ਜਾਵੇ ਤਾਂ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਜੀ ਹਾਂ, ਅੱਜ ਅਸੀਂ ਤੁਹਾਨੂੰ ਇਸ ਬਾਰੇ ਦੱਸਾਂਗੇ ਕਿ ਤੁਹਾਨੂੰ ਇੱਕ ਦਿਨ ਵਿੱਚ ਕਿੰਨੇ ਆਂਡੇ ਖਾਣੇ ਚਾਹੀਦੇ ਹਨ ਅਤੇ ਜੇਕਰ ਤੁਸੀਂ ਇਸ ਮਾਤਰਾ ਤੋਂ ਵੱਧ ਸੇਵਨ ਕਰਦੇ ਹੋ, ਤਾਂ ਇਸਦੇ (ਆਂਡਿਆਂ ਦੇ ਸਾਈਡ ਇਫੈਕਟਸ) ਦਾ ਕੀ ਨੁਕਸਾਨ ਹੋ ਸਕਦਾ ਹੈ।

ਆਂਡੇ ਪ੍ਰੋਟੀਨ ਦਾ ਭਰਪੂਰ ਸ੍ਰੋਤ ਹਨ। ਜੇਕਰ ਤੁਸੀਂ ਕਿਸੇ ਸਮੱਸਿਆ ਕਰਕੇ ਆਂਡੇ ਨਹੀਂ ਖਾਣਾ ਚਾਹੁੰਦੇ, ਤਾਂ ਅਜਿਹੀ ਸਥਿਤੀ ਵਿੱਚ ਤੁਸੀਂ ਆਂਡਿਆਂ ਦੀ ਥਾਂ ਉੱਤੇ ਪ੍ਰੋਟਨੀ ਭਰਪੂਰ ਹੋਰ ਭੋਜਨਾਂ ਦਾ ਸੇਵਨ ਕਰ ਸਕਦੇ ਹੋ। ਤੁਸੀਂ ਆਪਣੀ ਡਾਈਟ ਵਿੱਚ ਟੋਫੂ, ਫਲੈਕਸ ਸੀਡਸ ਤੇ ਕਈ ਤਰ੍ਹਾਂ ਦੀਆਂ ਪ੍ਰੋਟੀਨ ਭਰਪੂਰ ਦਾਲਾਂ ਨੂੰ ਸ਼ਾਮਿਲ ਕਰ ਸਕਦੇ ਹੋ। ਇਸਦੇ ਨਾਲ ਹੀ ਇਨ੍ਹਾਂ ਨੂੰ ਖਾਣ ਨਾਲ ਤੁਹਾਡਾ ਕੋਲੈਸਟ੍ਰਾਲ ਠੀਕ ਰਹੇਗਾ ਅਤੇ ਤੁਸੀਂ ਸਿਹਤਮੰਦ ਰਹੋਗੇ।

ਆਇਰਨ ਦੀ ਕਮੀ ਦੂਰ ਕਰੇ
ਜੇ ਤੁਹਾਡੇ ਸਰੀਰ ‘ਚ ਆਇਰਨ ਦੀ ਕਮੀ ਹੈ ਤਾਂ ਰੋਜ਼ਾਨਾ ਆਂਡੇ ਖਾਣਾ ਤੁਹਾਡੇ ਲਈ ਫਾਇਦੇਮੰਦ ਹੁੰਦਾ ਹੈ। ਆਂਡੇ ਦੇ ਪੀਲੇ ਵਾਲੇ ਹਿੱਸੇ ‘ਚ ਸਭ ਤੋਂ ਜ਼ਿਆਦਾ ਆਇਰਨ ਮੌਜੂਦ ਹੁੰਦਾ ਹੈ। ਕੁਝ ਦਿਨਾਂ ਤਕ ਇਸ ਨੂੰ ਖਾਣ ਨਾਲ ਆਇਰਨ ਦੀ ਕਮੀ ਦੂਰ ਹੋ ਜਾਵੇਗੀ।

ਮੋਟਾਪਾ ਘੱਟ ਕਰੇ
ਕੁਝ ਲੋਕਾਂ ਦਾ ਮੰਨਣਾ ਹੈ ਕਿ ਆਂਡੇ ਖਾਣ ਨਾਲ ਭਾਰ ਵਧਦਾ ਹੈ ਪਰ ਇਹ ਗਲਤ ਹੈ। ਰੋਜ਼ਾਨਾ 2 ਆਂਡੇ ਦੀ ਵਰਤੋਂ ਕਰਨ ਨਾਲ ਸਰੀਰ ਨੂੰ ਪੂਰੇ ਨਿਊਟ੍ਰੀਐਂਟ ਮਿਲ ਜਾਂਦੇ ਹਨ। ਇਸ ਦੇ ਨਾਲ ਹੀ ਆਂਡੇ ਖਾਣ ਨਾਲ ਭੁੱਖ ਵੀ ਨਹੀਂ ਲੱਗਦੀ ਅਤੇ ਭਾਰ ਵੀ ਕੰਟਰੋਲ ‘ਚ ਰਹਿੰਦਾ ਹੈ।