Punjab
ਅਸਲਾ ਲਾਇਸੈਂਸ ਲੈਣ ਵਾਲੇ ਹੋ ਜਾਣ ਸਾਵਧਾਨ, ਜ਼ਿਲ੍ਹਾ ਪ੍ਰਸ਼ਾਸਨ ਨੇ ਜਾਰੀ ਕੀਤੇ ਨਿਰਦੇਸ਼
ਜ਼ਿਲ੍ਹਾ ਪ੍ਰਸ਼ਾਸਨ ਅਸਲਾ ਲਾਇਸੈਂਸ ਜਾਰੀ ਕਰਨ ਨੂੰ ਲੈ ਕੇ ਸਖ਼ਤ ਨਜ਼ਰ ਆ ਰਿਹਾ ਹੈ। ਇਸ ਕਾਰਨ ਅਧਿਕਾਰੀਆਂ ਨੇ ਹਥਿਆਰਾਂ ਦੀ ਡੂੰਘਾਈ ਨਾਲ ਪੜਤਾਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜਿਸ ਵੀ ਹਥਿਆਰ ਲਈ ਲਾਇਸੈਂਸ ਅਪਲਾਈ ਕੀਤਾ ਗਿਆ ਹੈ, ਉਸ ਲਈ ਪਹਿਲਾਂ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਕਿ ਅਸਲਾ ਰੱਖਣ ਲਈ ਲਾਇਸੈਂਸ ਮੰਗੇ ਜਾਣ ਵਾਲੇ ਕਾਰਨਾਂ ‘ਤੇ ਚੱਲ ਰਿਹਾ ਹੈ ਜਾਂ ਨਹੀਂ। ਉਸ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾਵੇਗੀ। ਇਸ ਦੇ ਬਾਵਜੂਦ ਜੇਕਰ ਵੈਰੀਫਿਕੇਸ਼ਨ ਦੌਰਾਨ ਪੁਲਸ ਨੂੰ ਦਿੱਤੀ ਗਈ ਸੂਚਨਾ ਸਹੀ ਨਾ ਪਾਈ ਗਈ ਤਾਂ ਲਾਇਸੈਂਸ ਲਈ ਅਪਲਾਈ ਕਰਨ ਵਾਲੇ ਵਿਅਕਤੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਫਿਲਹਾਲ ਸਰਕਾਰ ਵੱਲੋਂ ਲਾਇਸੈਂਸ ਜਾਰੀ ਕਰਨ ਲਈ ਕੋਈ ਹਦਾਇਤ ਨਹੀਂ ਆਈ ਹੈ। ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਸਰਕਾਰ ਨੇ ਗੰਨ ਕਲਚਰ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਕੀਤੇ ਸਨ, ਜਿਸ ਕਾਰਨ ਸਰਕਾਰ ਨੇ ਅਸਲਾ ਲਾਇਸੈਂਸ ਜਾਰੀ ਕਰਨ ‘ਤੇ ਰੋਕ ਲਗਾ ਦਿੱਤੀ ਸੀ ਅਤੇ ਜਾਂਚ ਦੇ ਹੁਕਮ ਦਿੱਤੇ ਸਨ। ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ ਤੋਂ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਜ਼ਿਕਰਯੋਗ ਹੈ ਕਿ ਹੁਣ ਤੱਕ 538 ਲਾਇਸੈਂਸ ਰੱਦ ਕੀਤੇ ਜਾ ਚੁੱਕੇ ਹਨ।