Connect with us

Punjab

ਫੌਜੀ ਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ, ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸੰਸਕਾਰ

Published

on

18 ਮਾਰਚ 2024: ਗੁਰਦਾਸਪੁਰ ਦੇ ਪਿੰਡ ਬਲੱਗਣ ਦੇ ਰਹਿਣ ਵਾਲੇ ਹਰਦੀਪ ਸਿੰਘ ਫੌਜੀ ਜਵਾਨ ਹਵਾਲਦਾਰ ਕੁਝ ਦਿਨ ਪਹਿਲਾਂ ਇੱਕ ਸੜਕ ਹਾਦਸੇ ਵਿੱਚ ਗੰਭੀਰ ਜ਼ਖਮੀ ਹੋ ਗਿਆ ਸੀ।ਉਸ ਦੀ ਬੀਤੇ ਦਿਨ ਇਲਾਜ ਦੌਰਾਨ ਮੌਤ ਹੋ ਗਈ। ਸਰਕਾਰੀ ਸਨਮਾਨਾਂ ਨਾਲ ਫੌਜੀ ਜਵਾਨ ਹਰਦੀਪ ਸਿੰਘ ਦਾ ਅੰਤਿਮ ਸਸਕਾਰ ਕੀਤਾ ਗਿਆ। ਮ੍ਰਿਤਕ ਫੌਜੀ ਜਵਾਨ ਦੇ ਦੋ ਛੋਟੇ ਬੱਚੇ ਹਨ। ਮ੍ਰਿਤਕ ਦੇ ਭਰਾ ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਛੁੱਟੀਆਂ ਮਨਾ ਕੇ ਘਰ ਆਇਆ ਸੀ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਗਿਆ ਹੋਇਆ ਸੀ। ਤਾਂ ਰਸਤੇ ‘ਚ ਉਸ ਨਾਲ ਇਕ ਵੱਡਾ ਸੜਕ ਹਾਦਸਾ ਵਾਪਰਿਆ ਜਿਸ ਚ ਉਹ ਗੰਭੀਰ ਜਖਮੀ ਹੋਇਆ ਅਤੇ ਉਸਦੀ ਇਲਾਜ ਦੌਰਾਨ ਮੌਤ ਹੋਈ ਹੈ। ਉਥੇ ਹੀ ਸੂਬੇਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਹਰਦੀਪ ਸਿੰਘ ਦਾ ਜਿਥੇ ਪਰਿਵਾਰ ਨੂੰ ਘਾਟਾ ਹੈ ਉਥੇ ਹੀ ਉਹਨਾਂ ਦੀ ਯੂਨਿਟ ਨੂੰ ਵੀ ਵੱਡਾ ਘਾਟਾ ਪਿਆ ਹੈ।