Corona Virus
ਸੈਨਾ ਵੱਲੋਂ ਕੋਰੋਨਾ ਵਿਰੁੱਧ ਲੜ ਰਹੇ ਯੋਧਿਆਂ ਨੂੰ ਸਲਾਮ

ਪਟਿਆਲਾ, 03 ਮਈ ( ਅਮਰਜੀਤ ਸਿੰਘ ): ਕੋਰੋਨਾ ਵਾਇਰਸ ਨੇ ਲੋਕਾਂ ਨੂੰ ਘਰ ਬੈਠਣ ਲਈ ਮਜ਼ਬੂਰ ਕੀਤਾ ਹੋਇਆ ਹੈ, ਪਰ ਕਈ ਯੋਧੇ ਇਸ ਮਹਾਮਾਰੀ ਵਿਰੁੱਧ ਜੰਗ ਲੜ ਰਹੇ ਹਨ। ਡਾਕਟਰ, ਨਰਸਾਂ, ਸਫ਼ਾਈ ਕਰਮਚਾਰੀ, ਸੁਰੱਖਿਆ ਕਰਮਚਾਰੀ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨ੍ਹਾਂ ਸਾਡੇ ਲਈ ਲਗਾਤਾਰ ਆਪਣੀ ਡਿਊਟੀ ਨਿਭਾ ਰਹੇ ਹਨ। ਭਾਰਤੀ ਫ਼ੌਜ ਵੱਲੋਂ ਮਿਲਟਰੀ ਬੈਂਡ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਖ਼ਿਲਾਫ਼ ਫਰੰਟ ਲਾਈਨ ‘ਤੇ ਲੜਾਈ ਲੜ ਰਹੇ ਡਾਕਟਰਾਂ, ਨਰਸਾਂ, ਪੈਰਾ ਮੈਡੀਕਲ ਅਮਲੇ, ਸਫਾਈ ਕਰਮਚਾਰੀਆਂ ਨੂੰ ਸਨਮਾਨ ਭੇਟ ਕੀਤਾ ਗਿਆ।