Punjab
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 1 ਲੱਖ 46 ਹਜ਼ਾਰ 276 ਮੀਟ੍ਰਿਕ ਟਨ ਝੋਨੇ ਦੀ ਆਮਦ
ਪਟਿਆਲਾ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ 107 ਮੰਡੀਆਂ ਵਿੱਚੋਂ 86 ਮੰਡੀਆਂ ਵਿੱਚ ਝੋਨੇ ਦੀ ਆਮਦ ਹੋ ਰਹੀ ਹੈ ਤੇ ਪਿਛਲੇ ਦਿਨ ਤੱਕ 1 ਲੱਖ 46 ਹਜ਼ਾਰ 276 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 1 ਲੱਖ 42 ਹਜ਼ਾਰ 122 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 59157 ਮੀਟਰਿਕ ਟਨ, ਮਾਰਕਫੈਡ ਵੱਲੋਂ 27854 ਮੀਟਰਿਕ ਟਨ, ਪਨਸਪ ਵੱਲੋਂ 34080 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 21031 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ ਕਿਸਾਨਾਂ ਨੂੰ ਹੁਣ ਤੱਕ 252.01 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ।