ਅੰਮ੍ਰਿਤਸਰ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਪਹੁੰਚ ਗਏ ਹਨ। ਇਸ ਦੌਰਾਨ ਉਹ ਸਾਬਕਾ ਮੰਤਰੀ ਅਤੇ ਅਕਾਲੀ ਦਲ ਬਾਦਲ ਦੇ ਆਗੂ ਜਥੇਦਾਰ ਸੇਵਾ ਸਿੰਘ ਸੇਖਵਾਂ ਨੂੰ ਮਿਲਣਗੇ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਮੁੱਖ ਮੁੱਦਾ ਆਗਾਮੀ ਵਿਧਾਨ ਸਭਾ ਚੋਣਾਂ ਦਾ ਹੋਵੇਗਾ।