punjab
ਅੰਮ੍ਰਿਤਸਰ ’ਚ ਪਹੁੰਚੇ ਕੇਜਰੀਵਾਲ ਦਾ ਐਲਾਨ, ਮੁੱਖ ਮੰਤਰੀ ਦਾ ਚਿਹਰਾ ਸਿੱਖ ਭਾਈਚਾਰੇ ’ਚੋਂ ਹੋਵੇਗਾ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਆਪਣਾ ਕੁਨਵਾ ਵਧਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਇਸੇ ਦੇ ਚੱਲਦੇ ਅੱਜ ‘ਆਪ’ ਵਲੋਂ ਪੰਜਾਬ ਦੇ ਬਹੁਚਰਚਿਤ ਚਿਹਰੇ ਤੇ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ ਦੌਰਾਨ ਅੰਮ੍ਰਿਤਸਰ ਪਹੁੰਚੇ ਕੇਜਰੀਵਾਲ ਨੇ ਪੰਜਾਬ ਵਿਚ ਮੁੱਖ ਮੰਤਰੀ ਚਿਹਰੇ ’ਤੇ ਬੋਲਦੇ ਹੋਏ ਕਿਹਾ ਕਿ ‘ਆਪ’ ਬਹੁਤ ਜਲਦ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇਗੀ ਅਤੇ ਜਿਹੜਾ ਚਿਹਰੇ ਦਾ ਐਲਾਨ ਕੀਤਾ ਜਾਵੇਗਾ ਉਸ ’ਤੇ ਪੂਰੇ ਪੰਜਾਬ ਨੂੰ ਮਾਣ ਹੋਵੇਗਾ। ਕੇਜਰੀਵਾਲ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਆਮ ਆਦੀ ਪਾਰਟੀ ਵਲੋਂ ਮੁੱਖ ਮੰਤਰੀ ਦਾ ਚਿਹਰਾ ਸਿੱਖ ਭਾਈਚਾਰੇ ’ਚੋਂ ਹੋਵੇਗਾ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ’ਚੋਂ ਪੰਜਾਬ ਹੀ ਇਕ ਅਜਿਹੀ ਸਟੇਟ ਜਿਸ ਦਾ ਸੀ. ਐਮ. ਸਿੱਖ ਸਮਾਜ ’ਚੋਂ ਹੈ ਪਰ ਸਾਡਾ ਮੰਨਣਾ ਹੈ ਕਿ ਇਹ ਸਿੱਖ ਭਾਈਚਾਰੇ ਦਾ ਹੱਕ ਅਤੇ ਉਨ੍ਹਾਂ ਕੋਲ ਹੀ ਰਹਿਣਾ ਚਾਹੀਦਾ ਹੈ ।