Connect with us

Punjab

ਗੁਰਦਾਸਪੁਰ ਪਹੁੰਚੇ ਕੈਬਨਿਟ ਮੰਤਰੀ ਪੰਜਾਬ ਕਟਾਰੂਚੱਕ ਨੇ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਨੂੰ ਦਿੱਤੀ ਨਸੀਹਤ ਕਿਹਾ ਪੰਜਾਬ ਦੇ ਹਿੱਤਾਂ ਬਾਰੇ ਸੋਚਣ ਸਾਬਕਾ ਵਿਧਾਇਕ

Published

on

ਗੁਰਦਾਸਪੁਰ: ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੁਚਕ ਅੱਜ ਗੁਰਦਾਸਪੁਰ ਪਹੁੰਚੇ ਜਿੱਥੇ ਉਨ੍ਹਾਂ ਨੇ ਫੂਡ ਸਪਲਾਈ ਅਤੇ ਮੰਡੀ ਬੋਰਡ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਣਕ ਦੇ ਸੀਜ਼ਨ ਨੂੰ ਲੈਕੇ ਪੰਜਾਬ ਵਿੱਚ ਪੁਖਤਾ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਇਸ ਮੌਕੇ ਤੇ ਉਨ੍ਹਾਂ ਨੂੰ ਵਿਧਾਇਕਾਂ ਦੀ ਬੰਦ ਕੀਤੀ ਗਈ ਪੈਨਸ਼ਨ ਤੇ ਬੋਲਦੇ ਹੋਏ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਨੂੰ ਨਸੀਹਤ ਦਿੱਤੀ ਕਿ ਉਹ ਪੰਜਾਬ ਦੇ ਹਿੱਤਾਂ ਬਾਰੇ ਸੋਚਣ ਉਹਨਾਂ ਕਿ ਮਾਸਟਰ ਮੋਹਨ ਲਾਲ ਇਹ ਸੋਚਣ ਕਿ ਇਕ ਮੁਲਾਜਮ ਜੋ 10 ਹਾਜਰ ਤਨਖਾਹ ਤੇ ਕੰਮ ਕਰਦਾ ਹੈ ਉਹ ਕਿਸ ਤਰ੍ਹਾਂ ਗੁਜ਼ਾਰਾ ਕਰਦੇ ਹਨ ਇਸ ਮੌਕੇ ਤੇ ਉਨ੍ਹਾਂ ਨੇ ਡੀਜ਼ਲ ਅਤੇ ਪੈਟਰੋਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਤੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਕਿਹਾ ਕਿ ਉਹ ਕੇਂਦਰ ਸਰਕਾਰ ਦਾ ਵਿਰੋਧ ਕਰਦੇ ਹਨ

ਗੁਰਦਾਸਪੁਰ ਪਹੁੰਚੇ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਵਿਚ ਜੋ ਕਣਕ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ ਉਸ ਨੂੰ ਲੈ ਕੇ ਫੂਡ ਸਪਲਾਈ ਅਤੇ ਮੰਡੀ ਬੋਰਡ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਆਦੇਸ਼ ਜਾਰੀ ਕੀਤੇ ਗਏ ਬਿਆਨ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪੁਖਤਾ ਪ੍ਰਬੰਧ ਕੀਤੇ ਜਾਣ ਇਸ ਮੌਕੇ ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਜੋ ਪੰਜਾਬ ਵਿਚ ਫੰਡਾਂ ਉਪਰ ਰੋਕ ਲਗਾਈ ਗਈ ਹੈ ਉਸ ਉਪਰ ਸਟਡੀ ਕੀਤੀ ਜਾ ਰਹੀ ਹੈ ਕਿਉਂਕਿ ਫੰਡਾਂ ਵਿਚ ਬਹੁਤ ਕੁਝ ਅਜਿਹਾ ਹੋਇਆ ਹੈ ਜੋ ਬਰਦਾਸ਼ਤ ਤੋਂ ਬਾਹਰ ਹੈ ਇਸ ਲਈ ਆਮ ਆਦਮੀ ਪਾਰਟੀ ਉਸ ਵਿਚਾਰ ਕਰ ਰਹੀ ਹੈ ਅਤੇ ਜੋ ਵਾਦੇ ਲੋਕਾਂ ਨਾਲ ਕੀਤੇ ਗਏ ਉਹ ਪੂਰੇ ਕੀਤੇ ਜਾਣਗੇ ਵਿਧਾਇਕਾਂ ਦੀ ਬੰਦ ਕੀਤੀ ਪੈਨਸ਼ਨ ਤੇ ਬੋਲਦੇ ਹੋਏ ਉਹਨਾਂ ਨੇ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਨੂੰ ਨਸੀਹਤ ਦਿੱਤੀ ਕਿ ਉਹ ਪੰਜਾਬ ਦੇ ਹਿੱਤਾਂ ਬਾਰੇ ਸੋਚਣ ਅਤੇ ਆਪਣੀ ਸੋਚ ਬਦਲਣ। ਨਾਲ ਹੀ ਉਹਨਾਂ ਨੇ ਡੀਜ਼ਲ ਅਤੇ ਪੈਟਰੋਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਤੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ