Corona Virus
ਆੜ੍ਹਤੀਆਂ ਵੱਲੋਂ ਕਣਕ ਦੀ ਖ਼ਰੀਦ ਦੇ ਬਾਈਕਾਟ ਦਾ ਐਲਾਨ

ਜਲੰਧਰ, ਪਰਮਜੀਤ, 14 ਅਪ੍ਰੈਲ : ਇਕ ਪਾਸੇ ਪੰਜਾਬ ਸਰਕਾਰ ਕੋਰੋਨਾ ਤੋਂ ਬਚਣ ਲਈ ਉਪਾਅ ਕਰ ਰਹੀ ਹੈ, ਦੂਜੇ ਪਾਸੇ ਕਿਸਾਨਾਂ ਦੀ ਫ਼ਸਲ ਚੁੱਕਣ ਲਈ ਕੋਈ ਵੀ ਤਿਆਰ ਨਹੀਂ ਹੈ। ਆੜ੍ਹਤੀਆਂ ਦੇ ਇਕ ਧੜੇ ਨੇ ਦੋਸ਼ ਲਗਾਇਆ ਹੈ ਕਿ ਉਹ ਉਦੋਂ ਤੱਕ ਹੜਤਾਲ ‘ਤੇ ਰਹਿਣਗੇ ਜਦੋਂ ਤੱਕ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਪਿਛਲੇ ਸਾਲ ਦੀ ਬਕਾਇਆ ਰਕਮ ਦੀ ਅਦਾਇਗੀ ਨਹੀਂ ਕਰਦੀ। ਇਸ ਦੇ ਲਈ ਉਨ੍ਹਾਂ ਨੇ ਪੰਜਾਬ ਪੱਧਰ ‘ਤੇ ਇਕ ਕਮੇਟੀ ਵੀ ਬਣਾਈ ਹੈ, ਜਿਸ ਵਿੱਚ ਉਹਨਾਂ ਨੇ ਮੰਡੀ ਮਜ਼ਦੂਰਾਂ ਦਾ ਬੀਮਾ ਕਰਨ ਦੀ ਮੰਗ ਰੱਖੀ ਹੈ।