Corona Virus
ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਮੋਹਾਲੀ ਦੇ DC ਦਾ ਕੀਤਾ ਧੰਨਵਾਦ
ਚੰਡੀਗੜ੍ਹ, 22 ਅਪ੍ਰੈਲ : ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਨੇ ਮੋਹਾਲੀ ਦੇ ਡਿਪਟੀ ਕਮਿਸ਼ਨਰ ਗਰੀਸ਼ ਦਿਆਲਣ ਅਤੇ ਐੱਸ ਐੱਸ ਪੀ ਕੁਲਦੀਪ ਚਾਹਲਦਾ ਧੰਨਵਾਦ ਕੀਤਾ। ਇਸ ਮੌਕੇ ਅਰੁਣਾਚਲ ਦੇ ਮੁੱਖ ਮੰਤਰੀ ਵੱਲੋਂ ਟਵੀਟ ਕਰਕੇ ਲਿਖਿਆ ਗਿਆ ਕਿ ਉਹ ਮੋਹਾਲੀ ਦੇ ਡੀਸੀ ਅਤੇ ਐੱਸ ਐੱਸ ਪੀ ਦਾ ਧੰਨਵਾਦ ਕਰਦੇ ਕਿਹਾ ਕਿ ਉਨ੍ਹਾਂ ਨੇ ਇਸ ਕੋਰੋਨਾ ਮਹਾਂਮਾਰੀ ਵਿੱਚ ਮੋਹਾਲੀ, ਖਰੜ ਅਤੇ ਡੇਰਾ ਬਸੀ ਇਲਾਕੇ ‘ਚ ਅਰੁਣਾਚਲ ਪ੍ਰਦੇਸ਼ ਦੇ ਵਿਦਿਆਰਥੀਆਂ ਤੱਕ ਖਾਣੇ ਅਤੇ ਹੋਰ ਜ਼ਰੂਰੀ ਸਮਾਨ ਦੀ ਮਦਦ ਪਹੁੰਚਾਈ।