Connect with us

Jalandhar

ਜਲੰਧਰ ‘ਚ ਅਰਵਿੰਦ ਕੇਜਰੀਵਾਲ ਤੇ CM ਮਾਨ ਦਾ ਅੱਜ ਰੋਡ ਸ਼ੋਅ, ਦੁਪਹਿਰ ਨੂੰ ਭਗਵਾਨ ਵਾਲਮੀਕਿ ਚੌਂਕ ਤੋਂ ਹੋਵੇਗਾ ਸ਼ੁਰੂ

Published

on

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਲਗਤਾਰ ਰੋਡ ਸ਼ੋਅ ਕੱਢ ਰਹੀ ਹੈ। ਮੁੱਖ ਮੰਤਰੀ ਦੇ ਨਾਲ-ਨਾਲ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਅੱਜ ਸ਼ਹਿਰ ‘ਚ ਕੱਢੇ ਗਏ ਇਸ ਮਾਰਚ ‘ਚ ਸ਼ਾਮਲ ਹੋਣਗੇ। ਆਮ ਆਦਮੀ ਪਾਰਟੀ ਦੇ ਦੋਵੇਂ ਵਿਧਾਇਕਾਂ ਦੇ ਨਾਲ-ਨਾਲ ਉਮੀਦਵਾਰ ਸੁਸ਼ੀਲ ਰਿੰਕੂ ਨੇ ਵੀ ਰੋਡ ਸ਼ੋਅ ਵਿੱਚ ਭੀੜ ਜੁਟਾਉਣ ਲਈ ਸ਼ਹਿਰ ਵਿੱਚ ਇਕੱਠੇ ਹੋ ਗਏ ਹਨ।

ਆਮ ਆਦਮੀ ਪਾਰਟੀ ਦਾ ਰੋਡ ਸ਼ੋਅ ਦੁਪਹਿਰ 12 ਵਜੇ ਭਗਵਾਨ ਵਾਲਮੀਕਿ ਚੌਕ (ਜਯੋਤੀ ਚੌਕ) ਤੋਂ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਸ਼ਹਿਰ ਵਿੱਚ ਤਿੰਨ ਵੱਖ-ਵੱਖ ਰੋਡ ਸ਼ੋਅ ਕੀਤੇ ਜਾਣਗੇ। ਬਸਤੀ ਗੁੱਜਣ ਦੁਪਹਿਰ 3 ਵਜੇ ਅਤੇ ਸੋਢਲ ਰੋਡ ਸ਼ਾਮ 4 ਵਜੇ। ਇਸ ਤੋਂ ਬਾਅਦ ਸ਼ਾਮ 5 ਵਜੇ ਐਸ.ਬੀ.ਆਈ ਛਾਉਣੀ ਮਾਰਕੀਟ ਵਿੱਚ ਆਖਰੀ ਰੋਡ ਸ਼ੋਅ ਕੱਢਿਆ ਜਾਵੇਗਾ।

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਨਾਲ-ਨਾਲ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ, ਮੰਤਰੀ ਅਤੇ ਚੇਅਰਮੈਨ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਚਾਰ ਵਿਧਾਇਕ ਵੀ ਰੋਜ਼ਾਨਾ ਦੇ ਸ਼ੋਅ ਵਿੱਚ ਸ਼ਾਮਲ ਹੋਣਗੇ।