National
Arvind Kejriwal ਵੱਲੋਂ ਬਜ਼ੁਰਗਾਂ ਅਤੇ ਮਹਿਲਾਵਾਂ ਲਈ ਵੱਡੀ ਸੌਗਾਤ ਦਾ ਐਲਾਨ
DELHI : ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਦੁਆਰਾ ਇੱਕ ਵੱਡਾ ਐਲਾਨ ਕੀਤਾ ਹੈ।
ਅਰਵਿੰਦ ਕੇਜਰੀਵਾਲ ਵੱਲੋਂ ਸੰਜੀਵਨੀ ਯੋਜਨਾ ਤਹਿਤ ਬਜ਼ੁਰਗਾਂ ਦੀ ਸੇਵਾ ਅਤੇ ਮਹਿਲਾ ਸੰਮਾਨ ਯੋਜਨਾ ਤਹਿਤ ਮਹਿਲਾਵਾਂ ਲਈ ਵੱਡੀ ਸੌਗਾਤ ਦਾ ਐਲਾਨ ਕੀਤਾ ਹੈ।
‘ਆਪ’ ਕਨਵੀਨਰ ਨੇ ਦੱਸਿਆ ਕਿ ਮਹਿਲਾ ਸਨਮਾਨ ਯੋਜਨਾ ਅਤੇ ਸੰਜੀਵਨੀ ਯੋਜਨਾ ਲਈ ਰਜਿਸਟ੍ਰੇਸ਼ਨ ਕੱਲ੍ਹ ਸੋਮਵਾਰ ਯਾਨੀ 12 ਦਸੰਬਰ ਤੋਂ ਦਿੱਲੀ ਵਿੱਚ ਸ਼ੁਰੂ ਹੋ ਜਾਵੇਗੀ। ਇਨ੍ਹਾਂ ਦੋਵਾਂ ਯੋਜਨਾਵਾਂ ਦਾ ਲੱਖਾਂ ਲੋਕਾਂ ਨੂੰ ਲਾਭ ਹੋਵੇਗਾ।
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਵੱਡਾ ਐਲਾਨ ਕੀਤਾ ਹੈ। ‘ਆਪ’ ਕਨਵੀਨਰ ਨੇ ਕਿਹਾ, “ਮਹਿਲਾ ਸਨਮਾਨ ਯੋਜਨਾ ਅਤੇ ਸੰਜੀਵਨੀ ਯੋਜਨਾ ਲਈ ਰਜਿਸਟ੍ਰੇਸ਼ਨ ਕੱਲ੍ਹ (ਸੋਮਵਾਰ) ਤੋਂ ਪੂਰੇ ਦਿੱਲੀ ਵਿੱਚ ਸ਼ੁਰੂ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਕਰੀਬ 35 ਤੋਂ 40 ਲੱਖ ਔਰਤਾਂ ਨੂੰ ਸਨਮਾਨ ਯੋਜਨਾ ਦਾ ਲਾਭ ਮਿਲੇਗਾ ਅਤੇ ਕਰੀਬ 15 ਲੱਖ ਬਜ਼ੁਰਗਾਂ ਨੂੰ ਸੰਜੀਵਨੀ ਯੋਜਨਾ ਦਾ ਲਾਭ ਮਿਲੇਗਾ। ਇਸ ਪ੍ਰੈੱਸ ਕਾਨਫਰੰਸ ਦੌਰਾਨ ਅਰਵਿੰਦ ਕੇਜਰੀਵਾਲ ਦੇ ਨਾਲ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਅਤੇ ‘ਆਪ’ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਮੌਜੂਦ ਸਨ।