National
ਅਰਵਿੰਦ ਕੇਜਰੀਵਾਲ ਨੇ ਲਾਈਵ ਹੋ ਕੇ ਈਡੀ ਦੇ ਸੰਮਨ ਨੂੰ ਦਿੱਤਾ ਗੈਰ-ਕਾਨੂੰਨੀ ਕਰਾਰ

4 ਜਨਵਰੀ 2024: ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਈਡੀ ਵੱਲੋਂ ਸੰਮਨ ਮਿਲਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਘੁਟਾਲਾ ਨਹੀਂ ਹੋਇਆ ਹੈ। ਵਰਚੁਅਲ ਪ੍ਰੈੱਸ ਕਾਨਫਰੰਸ ‘ਚ ਕੇਜਰੀਵਾਲ ਨੇ ਕਿਹਾ ਕਿ ਜੇਕਰ ਕੋਈ ਘਪਲਾ ਹੋਇਆ ਸੀ ਤਾਂ ਉਹ ਪੈਸਾ ਕਿੱਥੇ ਗਿਆ।
ਕੇਜਰੀਵਾਲ ਨੇ ਕਿਹਾ ਕਿ ਸਾਡੇ ਨੇਤਾਵਾਂ ਨੂੰ ਇਕ-ਇਕ ਕਰਕੇ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਭਾਜਪਾ ਮੈਨੂੰ ਵੀ ਗ੍ਰਿਫਤਾਰ ਕਰਨਾ ਚਾਹੁੰਦੀ ਹੈ। ਮੇਰੀ ਸਭ ਤੋਂ ਵੱਡੀ ਤਾਕਤ ਇਮਾਨਦਾਰੀ ਹੈ। ਉਨ੍ਹਾਂ ਦਾ ਮਕਸਦ ਜਾਂਚ ਕਰਨਾ ਨਹੀਂ, ਸਗੋਂ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਤੋਂ ਰੋਕਣਾ ਹੈ।