Punjab
ਅਰਵਿੰਦ ਕੇਜਰੀਵਾਲ ਨੂੰ ਬਠਿੰਡਾ ਕੋਰਟ ਤੋਂ ਮਿਲੀ ਰਾਹਤ,ਮਾਣਹਾਨੀ ਦਾ ਕੇਸ ਕੀਤਾ ਖਾਰਜ
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੀ ਬਠਿੰਡਾ ਅਦਾਲਤ ਤੋਂ ਰਾਹਤ ਮਿਲੀ ਹੈ। ਸਾਬਕਾ ਵਿੱਤ ਮੰਤਰੀ ਅਤੇ ਮੌਜੂਦਾ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਤਤਕਾਲੀ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਹੈ।
ਇਸ ਮਾਮਲੇ ਵਿੱਚ ਜੈਜੀਤ ਸਿੰਘ ਜੌਹਲ ਨੇ ਆਪਣਾ ਪੱਖ ਰੱਖਿਆ ਸੀ ਕਿ ਉਹ ‘ਜੋਜੋ’ ਦੇ ਨਾਂ ਨਾਲ ਮਸ਼ਹੂਰ ਹਨ। ਕੇਜਰੀਵਾਲ ਨੇ ਬਠਿੰਡਾ ਜਾ ਕੇ ਮੀਟਿੰਗ ਦੌਰਾਨ ਕਿਹਾ ਕਿ ਲੋਕਾਂ ਨੂੰ ‘ਜੋਜੋ’ ਟੈਕਸ ਤੋਂ ਮੁਕਤ ਕਰਵਾਇਆ ਜਾਵੇਗਾ। ਇਸ ਕਾਰਨ ਉਨ੍ਹਾਂ ਦਾ ਅਕਸ ਖਰਾਬ ਹੋਇਆ ਹੈ। ਜੌਹਲ ਨੇ ਆਪਣੇ ਵਕੀਲ ਰਾਹੀਂ ਇਹ ਕੇਸ ਬਠਿੰਡਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਦਾਇਰ ਕੀਤਾ ਸੀ।