National
ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਖ਼ਤਮ, ਤਿਹਾੜ ਜੇਲ੍ਹ ‘ਚ ਕੀਤਾ ਸਰੰਡਰ
DELHI CM ARVIND KEJRIWAL : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਵਾਪਸ ਤਿਹਾੜ ਜੇਲ੍ਹ ਜਾਣਾ ਪਵੇਗਾ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਚੋਣ ਪ੍ਰਚਾਰ ਲਈ ਤਿੰਨ ਹਫ਼ਤਿਆਂ ਦੀ ਅੰਤਰਿਮ ਜ਼ਮਾਨਤ ਦਿੱਤੀ ਸੀ। ਸ਼ਨੀਵਾਰ ਨੂੰ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਦੀ ਵੋਟਿੰਗ ਦੇ ਨਾਲ ਹੀ ਅੰਤਰਿਮ ਜ਼ਮਾਨਤ ਵੀ ਖਤਮ ਹੋ ਗਈ ਹੈ। ਸ਼ਨੀਵਾਰ ਨੂੰ ਸਥਾਨਕ ਅਦਾਲਤ ਨੇ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ 5 ਜੂਨ ਲਈ ਫੈਸਲਾ ਰਾਖਵਾਂ ਰੱਖ ਲਿਆ ਹੈ।
ਜ਼ਮਾਨਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਅਦਾਲਤ ਤੋਂ ਕੋਈ ਰਾਹਤ ਨਾ ਮਿਲਣ ਕਾਰਨ ਕੇਜਰੀਵਾਲ ਜੇਲ ਜਾਣਗੇ । ਉਹ 21 ਦਿਨਾਂ ਤੋਂ ਬਾਹਰ ਸਨ ਅਤੇ ਲੋਕ ਸਭਾ ਚੋਣਾਂ ਵਿੱਚ ਆਪਣੀ ਪਾਰਟੀ ‘ਆਪ’ ਲਈ ਪ੍ਰਚਾਰ ਕਰ ਰਹੇ ਸਨ। ਸੁਪਰੀਮ ਕੋਰਟ ਨੇ 10 ਮਈ ਨੂੰ ਉਨ੍ਹਾਂ ਦੀ ਅੰਤਰਿਮ ਜ਼ਮਾਨਤ ਮਨਜ਼ੂਰ ਕਰ ਲਈ ਸੀ। ਹਾਲਾਂਕਿ ਬਾਅਦ ‘ਚ ਕੇਜਰੀਵਾਲ ਨੇ ਮੈਡੀਕਲ ਆਧਾਰ ਦਾ ਹਵਾਲਾ ਦਿੰਦੇ ਹੋਏ ਇਕ ਹਫਤੇ ਦਾ ਹੋਰ ਸਮਾਂ ਮੰਗਿਆ ਪਰ ਹੇਠਲੀ ਅਦਾਲਤ ਨੇ ਇਸ ਪਟੀਸ਼ਨ ‘ਤੇ ਫੈਸਲਾ 5 ਜੂਨ ਤੱਕ ਸੁਰੱਖਿਅਤ ਰੱਖ ਲਿਆ ਹੈ।
ਸ਼ਾਮੀ 5 ਵਜੇ ਕੀਤਾ ਸਰੰਡਰ..
ਸੁਪਰੀਮ ਕੋਰਟ ਨੇ ਲੋਕ ਸਭਾ ਚੋਣਾਂ ਕਰਕੇ ਸੀਐਮ ਕੇਜਰੀਵਾਲ ਨੂੰ 21 ਦਿਨਾਂ ਦੀ ਅੰਤਰਿਮ ਜ਼ਮਾਨਤ ਦਿੱਤੀ ਸੀ ਤਾਂ ਜੋ ਕੇਜਰੀਵਾਲ ਚੋਣ ਪ੍ਰਚਾਰ ਕਰ ਸਕਣ |ਅਤੇ ਉਨ੍ਹਾਂ ਨੂੰ 2 ਜੂਨ ਨੂੰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਸੀ।ਚੋਣਾਂ ਖਤਮ ਹੋਣ ਕਰਕੇ ਅੱਜ ਯਾਨੀ 2 ਮਈ ਨੂੰ ਉਨ੍ਹਾਂ ਨੇ ਸ਼ਾਮੀ 5 ਵਜੇ ਸਰੰਡਰ ਕੀਤਾ ਹੈ|