National
ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਹਨੂੰਮਾਨ ਜਯੰਤੀ ਮੌਕੇ ਕੀਤੀ ਪੂਜਾ

SUNITA KEJRIWAL: ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਹਨੂੰਮਾਨ ਜਯੰਤੀ ਦੇ ਮੌਕੇ ‘ਤੇ ਦਿੱਲੀ ਦੇ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ‘ਚ ਪੂਜਾ ਅਰਚਨਾ ਕੀਤੀ। ਐਕਸ ‘ਤੇ ਇਕ ਪੋਸਟ ਲਿਖ ਕੇ ਆਮ ਆਦਮੀ ਪਾਰਟੀ ਨੇ ਇਹ ਜਾਣਕਾਰੀ ਦਿੱਤੀ ਹੈ। ਸੋਸ਼ਲ ਮੀਡੀਆ ਪੋਸਟ ‘ਚ ਦੱਸਿਆ ਗਿਆ ਹੈ ਕਿ ਸੁਨੀਤਾ ਕੇਜਰੀਵਾਲ ਨੇ ਹਨੂੰਮਾਨ ਜਯੰਤੀ ਦੇ ਮੌਕੇ ‘ਤੇ ਮੰਦਰ ਦਾ ਦੌਰਾ ਕੀਤਾ ਅਤੇ ਅਰਵਿੰਦ ਕੇਜਰੀਵਾਲ ਦੀ ਬਿਹਤਰ ਸਿਹਤ ਅਤੇ ਦਿੱਲੀ ਦੇ ਲੋਕਾਂ ਦੇ ਸੁੰਦਰ ਭਵਿੱਖ ਦੀ ਕਾਮਨਾ ਕੀਤੀ।
ਜ਼ਿਕਰਯੋਗ ਹੈ ਕਿ ਅੱਜ ਯਾਨੀ 23 ਅਪ੍ਰੈਲ ਨੂੰ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਵਿੱਚ ਪਹਿਲੀ ਵਾਰ ਇੰਸੁਲਿਨ ਦਿੱਤੀ ਗਈ। ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ 320 ਤੱਕ ਪਹੁੰਚ ਗਿਆ ਸੀ।