National
ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ 12 ਵਜੇ ਕਰੇਗੀ ਪ੍ਰੈੱਸ ਕਾਨਫਰੰਸ
SUNITA KEJRIWAL: ਅੱਜ ਸਾਰਿਆਂ ਦੀਆਂ ਨਜ਼ਰਾਂ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਹਾਈ ਕੋਰਟ ਦੀ ਸੁਣਵਾਈ ‘ਤੇ ਟਿਕੀਆਂ ਹੋਈਆਂ ਹਨ। ਸੀਐਮ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅੱਜ ਦੁਪਹਿਰ 12 ਵਜੇ ਆਪਣਾ ਦੂਜਾ ਮੀਡੀਆ ਸੰਬੋਧਨ ਕਰੇਗੀ। ਸੁਨੀਤਾ ਕੇਜਰੀਵਾਲ ਨੇ ਮੰਗਲਵਾਰ ਸ਼ਾਮ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਫਤਰ ਵਿੱਚ ਦਿੱਲੀ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਕੇਜਰੀਵਾਲ ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਹਨ।
ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅੱਜ ਦੁਪਹਿਰ ਇੱਕ ਪ੍ਰੈਸ ਕਾਨਫਰੰਸ ਕਰੇਗੀ। ਮੰਨਿਆ ਜਾ ਰਿਹਾ ਹੈ ਕਿ ਉਹ ਵੱਡੇ ਖੁਲਾਸੇ ਕਰ ਸਕਦੀ ਹੈ।
ਦੱਸ ਦੇਈਏ ਕਿ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਸ਼ੁੱਕਰਵਾਰ ਨੂੰ ਕਥਿਤ ਸ਼ਰਾਬ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਨੂੰ 28 ਮਾਰਚ ਤੱਕ ਛੇ ਦਿਨਾਂ ਦੀ ਈਡੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਸ਼ਨੀਵਾਰ 23 ਮਾਰਚ ਨੂੰ ਸੁਨੀਤਾ ਕੇਜਰੀਵਾਲ ਨੇ ਈਡੀ ਦਫ਼ਤਰ ਵਿੱਚ ਸੀਐਮ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ।