Connect with us

Punjab

ਪੋਲਿੰਗ ਬੂਥ ‘ਤੇ ਆਸ਼ਾ ਵਰਕਰਾਂ ਨੂੰ ਵੀ ਕੀਤਾ ਜਾਵੇਗਾ ਤਾਇਨਾਤ

Published

on

ਲੋਕ ਸਭਾ ਚੋਣਾਂ-2024 ਵਿੱਚ ਚੋਣ ਡਿਊਟੀ ਕਰ ਰਹੀਆਂ ਪੰਜਾਬ ਦੀਆਂ ਮਿਡ-ਡੇ-ਮੀਲ ਅਤੇ ਆਸ਼ਾ ਵਰਕਰਾਂ ਨੂੰ 200 ਰੁਪਏ ਪ੍ਰਤੀ ਦਿਨ ਮਾਣ ਭੱਤਾ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਪਾਰਟੀਆਂ ਲਈ ਖਾਣਾ ਤਿਆਰ ਕਰਨ ਲਈ ਮਿਡ-ਡੇ-ਮੀਲ ਵਰਕਰਾਂ ਦੀ ਡਿਊਟੀ ਲਗਾਈ ਜਾਣੀ ਹੈ।

ਇਸ ਤੋਂ ਇਲਾਵਾ 1 ਜੂਨ ਨੂੰ ਵੋਟਾਂ ਵਾਲੇ ਦਿਨ ਗਰਮੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਪੋਲਿੰਗ ਬੂਥ ‘ਤੇ ਆਸ਼ਾ ਵਰਕਰਾਂ ਨੂੰ ਵੀ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਬੂਥ ‘ਤੇ ਆਉਣ ਵਾਲੇ ਕਿਸੇ ਵੀ ਪੋਲਿੰਗ ਸਟਾਫ ਜਾਂ ਵੋਟਰ ਦੀ ਸਿਹਤ ਖਰਾਬ ਹੋਣ ‘ਤੇ ਉਸ ਦੀ ਤੁਰੰਤ ਮਦਦ ਕੀਤੀ ਜਾ ਸਕੇ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਆਸ਼ਾ ਵਰਕਰਾਂ ਨੂੰ ਵੀ ਮਿਡ-ਡੇ-ਮੀਲ ਵਰਕਰਾਂ ਦੀ ਤਰਜ਼ ‘ਤੇ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ-ਕਮ-ਡਿਪਟੀ ਕਮਿਸ਼ਨਰਾਂ ਨੂੰ ਆਸ਼ਾ ਵਰਕਰਾਂ ਨੂੰ ਮਿਡ-ਡੇ-ਮੀਲ ਅਤੇ ਮਾਣ ਭੱਤਾ ਦੇਣ ਲਈ ਪੱਤਰ ਜਾਰੀ ਕਰ ਦਿੱਤੇ ਗਏ ਹਨ।