Connect with us

Punjab

ਅਸ਼ਵਨੀ ਸੇਖੜੀ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Published

on

ਚੰਡੀਗੜ : ਸ੍ਰੀ ਅਸ਼ਵਨੀ ਸੇਖੜੀ ਨੇ ਅੱਜ ਸਿਹਤ ਮੰਤਰੀ ਸ.ਬਲਬੀਰ ਸਿੰਘ ਸਿੱਧੂ ਅਤੇ ਸਮਾਜਿਕ ਨਿਆਂ,ਅਧਿਕਾਰਾਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਦੀ ਹਾਜ਼ਰੀ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।

ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਅਸ਼ਵਨੀ ਸੇਖੜੀ ਨੇ ਦੱਸਿਆ ਕਿ ਸੂਬੇ ਵਿੱਚ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕਿਸੇ ਵੀ ਕਿਸਮ ਦੀ ਕੋਈ ਕਸਰ ਨਹੀਂ ਛੱਡੀ ਜਾਵੇਗੀ।ਉਨਾਂ ਦੱਸਿਆ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੇ ਕਰੋਨਾ ਯੋਧਿਆਂ ਨੇ ਮਹਾਂਮਾਰੀ ਦੌਰਾਨ ਲੋਕਾਂ ਨੂੰ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਵਿੱਚ ਮਿਸਾਲੀ ਤੇ ਸ਼ਾਨਦਾਰ ਕੰਮ ਕੀਤਾ।

ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਤੰਨੂ ਕਸ਼ਯਪ,ਪੀਐਸਐਸਬੀ ਦੇ ਮੈਂਬਰ ਸ੍ਰੀ ਕੁਲਦੀਪ ਸਿੰਘ ਕਲਹੋਲ, ਸੇਵਾਮੁਕਤ ਡੀ.ਪੀ.ਆਰ.ਓ. ਸ੍ਰੀ ਸਵਿੰਦਰ ਸਿੰਘ ਬੇਗੋਵਾਲੀਆ ਹਰਗੁਣਪ੍ਰੀਤ ਮਾਂਗਟ, ਰਾਕੇਸ਼ ਹਾਂਡਾ ਅਤੇ ਵਿਨਾਇਕ ਹਾਂਡਾ ਵੀ ਮੌਜੂਦ ਸਨ।