Uncategorized
ASI 15000 ਰੁਪਏ ਦੀ ਰਿਸ਼ਵਤ ਲੈਂਦਾ ਰੰਗੀ ਹੱਥੀ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿਵਲ ਲਾਈਨਜ਼ ਪੁਲਿਸ ਸਟੇਸ਼ਨ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਸੁਖਰਾਜ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗੁਰਦਾਸਪੁਰ ਦੇ ਇੱਕ ਫਾਊਂਡਰੀ ਦੇ ਮਾਲਕ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਦੋਸ਼ੀ ਏ.ਐਸ.ਆਈ. ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਸੀ ਕਿ ਉਸ ਵਿਰੁੱਧ ਬਟਾਲਾ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਰਜਿਸਟਰਡ ਹੈ ਅਤੇ ਏ.ਐਸ.ਆਈ. ਸੁਖਰਾਜ ਸਿੰਘ ਉਸ ਕੇਸ ਦੇ ਜਾਂਚ ਅਧਿਕਾਰੀ (ਆਈ.ਓ.) ਹਨ। ਦੋਸ਼ੀ ਨੇ ਜਾਂਚ ਦੌਰਾਨ ਆਪਣੇ ਹੱਕ ਵਿੱਚ ਫੈਸਲਾ ਦੇਣ ਲਈ 15,000 ਰੁਪਏ ਦੀ ਰਿਸ਼ਵਤ ਮੰਗੀ ਸੀ।