Connect with us

Punjab

ASI ਨੂੰ ਰਿਸ਼ਵਤ ਲੈਂਦੇ ਕੀਤਾ ਕਾਬੂ

Published

on

BATHINDA : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਥਾਣੇ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਘਬੀਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਾ ਗ੍ਰਿਫ਼ਤਾਰ ਕੀਤਾ ਹੈ।

ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਤਲਵੰਡੀ ਸਾਬੋ ਬਲਾਕ ਦੇ ਪਿੰਡ ਸਿੰਗੋ ਵਾਸੀ ਸੁਖਪ੍ਰੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗਿ੍ਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਮੁਲਜ਼ਮ ਵੱਲੋਂ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਏ ਗਏ ਪੁਲੀਸ ਕੇਸ ਵਿੱਚ ਆਪਣਾ ਪੱਖ ਦਰੁਸਤ ਕਰਨ ਲਈ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਦੇ ਬਠਿੰਡਾ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।