Punjab
ਅੰਮ੍ਰਿਤਸਰ ਵਿੱਚ ASI ਹਰਜੀਤ ਸਿੰਘ ਸ਼ਹੀਦ
ਅੰਮ੍ਰਿਤਸਰ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਡਿਊਟੀ ਦੌਰਾਨ ਪੰਜਾਬ ਪੁਲਸ ਦੇ ਇੱਕ ASI ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ASI ਦੀ ਪਛਾਣ ਹਰਜੀਤ ਸਿੰਘ ਵਜੋਂ ਹੋਈ ਹੈ, ਜੋ ਗੇਟ ਹਕੀਮਾ ਥਾਣੇ ਵਿੱਚ ਤਾਇਨਾਤ ਸਨ।
ਜਾਣਕਾਰੀ ਮੁਤਾਬਕ ਵੀਰਵਾਰ ਦੇਰ ਰਾਤ ਕਰੀਬ 2:30 ਵਜੇ ASI ਹਰਜੀਤ ਸਿੰਘ ਦਾਣਾ ਮੰਡੀ ਨੇੜੇ ਮੋਟਰਸਾਈਕਲ ’ਤੇ ਗਸ਼ਤ ਕਰ ਰਹੇ ਸਨ। ਇਸੇ ਦੌਰਾਨ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ।
ਗੋਲੀਬਾਰੀ ਵਿੱਚ ASI ਹਰਜੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ, ਪਰ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਦੇ ਉੱਚ ਅਧਿਕਾਰੀ ਅਤੇ ਸਬੰਧਤ ਥਾਣੇ ਦੀ ਟੀਮ ਮੌਕੇ ’ਤੇ ਪਹੁੰਚੀ। ਪੁਲਸ ਵੱਲੋਂ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਮਲਾਵਰਾਂ ਦੀ ਪਛਾਣ ਤੇ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।
ਫਿਲਹਾਲ ਪੁਲਸ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ASI ਹਰਜੀਤ ਸਿੰਘ ’ਤੇ ਹਮਲਾ ਕਿਸ ਨੇ ਅਤੇ ਕਿਹੜੇ ਕਾਰਨ ਕਰਕੇ ਕੀਤਾ। ਮਾਮਲੇ ਨਾਲ ਜੁੜੇ ਹੋਰ ਵੇਰਵਿਆਂ ਦੀ ਉਡੀਕ ਹੈ।
