Connect with us

Punjab

ASI ਹਰਜੀਤ ਸਿੰਘ ਦੀ ਸ਼ਹਾਦਤ ਨੂੰ CM ਮਾਨ ਦਾ ਸਲਾਮ

Published

on

ਅੰਮ੍ਰਿਤਸਰ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਡਿਊਟੀ ਦੌਰਾਨ ਪੰਜਾਬ ਪੁਲਸ ਦੇ ਇੱਕ ASI ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ASI ਦੀ ਪਛਾਣ ਹਰਜੀਤ ਸਿੰਘ ਵਜੋਂ ਹੋਈ ਹੈ, ਜੋ ਗੇਟ ਹਕੀਮਾ ਥਾਣੇ ਵਿੱਚ ਤਾਇਨਾਤ ਸਨ।

ਜਾਣਕਾਰੀ ਮੁਤਾਬਕ ਵੀਰਵਾਰ ਦੇਰ ਰਾਤ ਕਰੀਬ 2:30 ਵਜੇ ASI ਹਰਜੀਤ ਸਿੰਘ ਦਾਣਾ ਮੰਡੀ ਨੇੜੇ ਮੋਟਰਸਾਈਕਲ ’ਤੇ ਗਸ਼ਤ ਕਰ ਰਹੇ ਸਨ। ਇਸੇ ਦੌਰਾਨ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ।

ਗੋਲੀਬਾਰੀ ਵਿੱਚ ASI ਹਰਜੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ, ਪਰ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ।

CM ਭਗਵੰਤ ਮਾਨ ਨੇ ਥਾਣੇਦਾਰ ਹਰਜੀਤ ਸਿੰਘ ਜੀ ਦੀ ਬਹਾਦਰੀ ਨੂੰ ਦਿਲੋਂ ਸਲਾਮ ਕੀਤਾ ਹੈ। ਉਨ੍ਹਾਂ ਨੇ ਲਿਖਿਆ….

ਜ਼ਿਲ੍ਹਾ ਅੰਮ੍ਰਿਤਸਰ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹਾਦਤ ਦਾ ਜਾਮ ਪੀਣ ਵਾਲੇ ਸਹਾਇਕ ਥਾਣੇਦਾਰ ਹਰਜੀਤ ਸਿੰਘ ਜੀ ਦੀ ਬਹਾਦਰੀ ਨੂੰ ਦਿਲੋਂ ਸਲਾਮ… ਉਨ੍ਹਾਂ ਦੀ ਅਥਾਹ ਹਿੰਮਤ ਅਤੇ ਡਿਊਟੀ ਪ੍ਰਤੀ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ…
ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਸ਼ਹੀਦ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ… ਸਤਿਕਾਰ ਵਜੋਂ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਅਤੇ HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਵਾਧੂ ਬੀਮਾ ਪਰਿਵਾਰ ਨੂੰ ਦਿੱਤਾ ਜਾਵੇਗਾ… ਅਸੀਂ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ… ਉਨ੍ਹਾਂ ਦੀ ਇਹ ਮਹਾਨ ਕੁਰਬਾਨੀ ਸਾਨੂੰ ਸਾਰਿਆਂ ਨੂੰ ਆਪਣੀ ਡਿਊਟੀ ਪੂਰੀ ਬਹਾਦਰੀ ਤੇ ਇਮਾਨਦਾਰੀ ਨਾਲ ਨਿਭਾਉਣ ਦੀ ਪ੍ਰੇਰਨਾ ਦਿੰਦੀ ਰਹੇਗੀ..