Punjab
ਜੰਡਿਆਲਾ ਗੁਰੂ ਵਿਖੇ ਪੁਲਿਸ ਨੇ ਨਸ਼ਾ ਤਸਕਰਾਂ ਦੇ ਘਰ ਮਾਰਿਆ ਛਾਪਾ,ਬਰਾਮਦ ਕੀਤੇ ਨਸ਼ੀਲੇ ਪਦਾਰਥ

ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਇਕ ਮੁਹਿੰਮ ਵਿੱਢੀ ਹੋਈ ਹੈ। ਜਿਸ ਵਿੱਚ ਪੁਲਿਸ ਨੇ ਅੱਜ ਤੜਕੇ 5 ਵਜੇ ਜੰਡਿਆਲਾ ਗੁਰੂ ਵਿਖੇ ਨਸ਼ਾ ਤਸਕਰਾਂ ਦੇ ਘਰਾਂ ‘ਤੇ ਛਾਪੇਮਾਰੀ ਕਰਨ ਪਹੁੰਚੀ ਹੈ। ਇਸ ਦੌਰਾਨ ਪੁਲਸ ਨੇ ਭਾਰੀ ਮਾਤਰਾ ‘ਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। 5-6 ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। 2 ਮੋਟਰਸਾਈਕਲ ਵੀ ਜ਼ਬਤ ਕੀਤੇ ਗਏ ਹਨ।
ਮਿਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਸ਼ਾਮ ਤੱਕ ਪੁਲੀਸ ਇਸ ਸਾਰੇ ਮਾਮਲੇ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕਰੇਗੀ ਕਿ ਉਨ੍ਹਾਂ ਨੇ ਛਾਪੇਮਾਰੀ ਦੌਰਾਨ ਕੀ ਬਰਾਮਦ ਕੀਤਾ ਹੈ, ਕੀ ਕਾਰਵਾਈ ਕੀਤੀ ਗਈ ਹੈ ਅਤੇ ਕਿਸ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਵੱਲੋਂ ਜਾਂਚ ਜਾਰੀ ਹੈ।