Punjab
ਰਾਤ ਸਮੇਂ ਤਿੰਨ ਕਾਰਾਂ ‘ਤੇ ਸਵਾਰ ਹੋ ਕੇ ਆਏ ਨੌਜਵਾਨਾਂ ਨੇ ਕੀਤੀ ਘਰ ਤੇ ਫਾਇਰਿੰਗ

FEROZPUR : ਲੋਕ ਸਭਾ ਦੀਆਂ ਚੋਣਾਂ ਦੇ ਚਲਦਿਆਂ ਜਿੱਥੇ ਪੂਰੇ ਹੀ ਭਾਰਤ ਵਿੱਚ ਚੋਣ ਜਾਬਤਾ ਲੱਗਾ ਹੋਇਆ ਹੈ ਉੱਥੇ ਹੀ ਆਏ ਦਿਨ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਤਾਜ਼ਾ ਮਾਮਲਾ ਜੀਰਾ ਦੇ ਪਿੰਡ ਸੰਤੂਵਾਲਾ ਤੋਂ ਸਾਹਮਣੇ ਆਇਆ ਹੈ ਜਿਥੇ ਕੁੱਝ ਹਥਿਆਰਬੰਦ ਲੋਕਾਂ ਵੱਲੋਂ ਰਾਤ ਦੇ ਹਨੇਰੇ ਵਿੱਚ ਇੱਕ ਘਰ ਤੇ ਗੋਲੀਆਂ ਚਲਾਈਆਂ ਗਈਆਂ ਹਨ। ਜਿਸ ਦੌਰਾਨ ਇੱਕ ਨੌਜਵਾਨ ਜਖਮੀ ਹੋ ਗਿਆ ਹੈ|
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਘਰ ਵਿੱਚ ਸਾਰੇ ਮੈਂਬਰ ਸੁੱਤੇ ਪਏ ਸੀ। ਰਾਤ ਦੇ ਸਮੇਂ ਤਿੰਨ ਗੱਡੀਆਂ ਵਿੱਚ ਨੌਜਵਾਨ ਆਏ ਅਤੇ ਉਹਨਾਂ ਨੇ ਅਚਾਨਕ ਫਾਇਰਿੰਗ ਸ਼ੁਰੂ ਕਰ ਦਿੱਤੀ ਜਿਸ ਦੌਰਾਨ ਉਨ੍ਹਾਂ ਵੱਲੋਂ 25 ਤੋਂ 30 ਰੌਂਦ ਫਾਇਰ ਕੀਤੇ ਗਏ ਜਿਸਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਚੁੱਕੀ ਹੈ। ਇਸ ਘਟਨਾ ਦੌਰਾਨ ਇੱਕ ਨੌਜਵਾਨ ਦੇ ਹੱਥ ਵਿੱਚ ਫਾਇਰ ਲੱਗਾ ਜਿਸ ਨੂੰ ਫਰੀਦਕੋਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
ਪੁਲਿਸ ਨੇ ਪਰਿਵਾਰ ਦੇ ਬਿਆਨਾਂ ਤੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਤੇ ਗੋਲੀਆਂ ਚਲਾਉਣ ਵਾਲੇ ਲੋਕਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਗਿਆ ਹੈ।