National
ਆਤਿਸ਼ੀ ਨੇ ਛੱਡਿਆ CM ਅਹੁਦਾ, LG ਨੂੰ ਸੌਂਪਿਆ ਅਸਤੀਫ਼ਾ
![](https://worldpunjabi.tv/wp-content/uploads/2025/02/GDSGD.jpg)
ਦਿੱਲੀ ਵਿਧਾਨ ਸਭਾ ਚੋਣਾਂ 2025 ਵਿੱਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ ਸੀਐਮ ਆਤਿਸ਼ੀ ਨੇ LG ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ । ਜਾਣਕਾਰੀ ਮੁਤਾਬਕ , ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਅੱਜ ਸਵੇਰੇ ਲਗਭਗ 11 ਵਜੇ ਰਾਜ ਨਿਵਾਸ ਪਹੁੰਚੀ ਅਤੇ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਇਸ ਵਾਰ 60.54 ਪ੍ਰਤੀਸ਼ਤ ਵੋਟਿੰਗ ਹੋਈ ਹੈ ਜਦੋਂ ਕਿ ਪਿਛਲੀ ਵਾਰ 62.60 ਪ੍ਰਤੀਸ਼ਤ ਵੋਟਿੰਗ ਹੋਈ ਸੀ।
ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਸਤੰਬਰ ਵਿੱਚ ਅਰਵਿੰਦ ਕੇਜਰੀਵਾਲ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਆਤਿਸ਼ੀ ਮੁੱਖ ਮੰਤਰੀ ਬਣੀ ਸੀ। ਉਨ੍ਹਾਂ ਨੇ 21 ਸਤੰਬਰ ਨੂੰ ਸਹੁੰ ਚੁੱਕੀ। ਉਹ ਲਗਭਗ ਚਾਰ ਮਹੀਨਿਆਂ ਤੋਂ ਦਿੱਲੀ ਦੀ ਮੁੱਖ ਮੰਤਰੀ ਰਹੀ ਹੈ। ਇਸ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੂੰ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ।