Punjab
ਐਕਟਿਵਾ ‘ਤੇ ਜਾ ਰਹੇ ਵਪਾਰੀ ‘ਤੇ ਹੋਇਆ ਤੇਜ਼ਧਾਰ ਹਥਿਆਰਾਂ ਨਾਲ ਹਮਲਾ,ਜਾਣੋ ਵੇਰਵਾ

ਲੁਧਿਆਣਾ ਦੇ ਕੋਚਰ ਮਾਰਕੀਟ ਇਲਾਕੇ ਵਿੱਚ ਇੱਕ ਵਪਾਰੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕਾਰੋਬਾਰੀ ਮਨਜੀਤ ਸਿੰਘ ਸੋਮਵਾਰ ਰਾਤ ਨੂੰ ਐਕਟਿਵਾ ‘ਤੇ ਆਪਣੇ ਘਰ ਜਾ ਰਿਹਾ ਸੀ। ਉਦੋਂ ਦੋ ਹਥਿਆਰਬੰਦ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਮਨਜੀਤ ਸਿੰਘ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਵਾਲੀ ਥਾਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਦਫ਼ਤਰ ਨੇੜੇ ਹੈ। ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।