National
ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਹ.ਮ.ਲਾ
DELHI : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਬੁੱਧਵਾਰ ਨੂੰ ਹਮਲਾ ਕੀਤਾ ਗਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਆਪਣੇ ਘਰ ‘ਤੇ ਜਨਤਕ ਸੁਣਵਾਈ ਕਰ ਰਹੀ ਸੀ। ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਅਕਤੀ ਨੇ ਸੀਐਮ ਗੁਪਤਾ ਨੂੰ ਥੱਪੜ ਮਾਰਨ ਤੋਂ ਪਹਿਲਾਂ ਉਨ੍ਹਾਂ ਦਾ ਹੱਥ ਖਿੱਚਿਆ। ਪੁਲਿਸ ਫਿਲਹਾਲ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਦੋਸ਼ੀ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਫਿਲਹਾਲ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਹਮਲੇ ਤੋਂ ਬਾਅਦ, ਮੁੱਖ ਮੰਤਰੀ ਰੇਖਾ ਗੁਪਤਾ ਦੀ ਸੁਰੱਖਿਆ ‘ਤੇ ਸਵਾਲ ਖੜ੍ਹੇ ਹੋਏ ਹਨ।
ਜਨਤਕ ਸੁਣਵਾਈ ਦੌਰਾਨ ਮਾਰਿਆ ਗਿਆ ਥੱਪੜ
ਪੁਲਿਸ ਮੁਤਾਬਕ, ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਪਹਿਲਾਂ ਮੁੱਖ ਮੰਤਰੀ ਰੇਖਾ ਗੁਪਤਾ ਦਾ ਹੱਥ ਫੜ ਕੇ ਖਿੱਚਿਆ ਅਤੇ ਫਿਰ ਉਨ੍ਹਾਂ ਨੂੰ ਥੱਪੜ ਮਾਰਿਆ। ਦੋਸ਼ੀ ਵਿਅਕਤੀ ਦੀ ਉਮਰ ਲਗਭਗ 35 ਸਾਲ ਦੱਸੀ ਜਾ ਰਹੀ ਹੈ। ਪੁਲਿਸ ਫਿਲਹਾਲ ਪੂਰੇ ਮਾਮਲੇ ਬਾਰੇ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ। ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਦੋਸ਼ੀ ਵਿਅਕਤੀ ਕਿੱਥੋਂ ਆਇਆ ਸੀ ਅਤੇ ਮੁੱਖ ਮੰਤਰੀ ‘ਤੇ ਹਮਲਾ ਕਰਨ ਦਾ ਕਾਰਨ ਕੀ ਸੀ।
ਮੁੱਖ ਮੰਤਰੀ ਰੇਖਾ ਗੁਪਤਾ ਹਰ ਬੁੱਧਵਾਰ ਨੂੰ ਆਪਣੀ ਸਰਕਾਰੀ ਰਿਹਾਇਸ਼ ‘ਤੇ ਜਨਤਕ ਸੁਣਵਾਈ ਕਰਦੀ ਹੈ। ਇਸ ਮੌਕੇ ‘ਤੇ, ਉਹ ਆਪਣੇ ਨਿਵਾਸ ‘ਤੇ ਆਉਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੀ ਹੈ। ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਲੱਭਣ ਦੀ ਕੋਸ਼ਿਸ਼ ਕਰਦੀ ਹੈ। ਮੁੱਖ ਮੰਤਰੀ ਰੇਖਾ ਗੁਪਤਾ ਵੀ 20 ਅਗਸਤ ਨੂੰ ਜਨਤਕ ਸੁਣਵਾਈ ਕਰ ਰਹੀ ਸੀ ਜਦੋਂ ਉਨ੍ਹਾਂ ‘ਤੇ ਹਮਲਾ ਹੋਇਆ ਸੀ।
ਸਾਬਕਾ CM ਆਤਿਸ਼ੀ ਨੇ ਕੀਤਾ ਟਵੀਟ
ਇਸ ਘਟਨਾ ‘ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਨੇ ਟਵੀਟ ਕਰਕੇ ਇਸ ਘਟਨਾ ‘ਤੇ ਨਿੰਦਾ ਕੀਤੀ ਹੈ ਉਨ੍ਹਾਂ ਕਿਹਾ ਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਹਮਲਾ ਬਹੁਤ ਹੀ ਨਿੰਦਣਯੋਗ ਹੈ। ਲੋਕਤੰਤਰ ਵਿੱਚ, ਅਸਹਿਮਤੀ ਅਤੇ ਵਿਰੋਧ ਲਈ ਜਗ੍ਹਾ ਹੁੰਦੀ ਹੈ, ਪਰ ਹਿੰਸਾ ਲਈ ਕੋਈ ਜਗ੍ਹਾ ਨਹੀਂ ਹੁੰਦੀ।
ਉਮੀਦ ਹੈ ਕਿ ਦਿੱਲੀ ਪੁਲਿਸ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ। ਉਮੀਦ ਹੈ ਕਿ ਮੁੱਖ ਮੰਤਰੀ ਪੂਰੀ ਤਰ੍ਹਾਂ ਸੁਰੱਖਿਅਤ ਹਨ।

