Connect with us

National

ਜੰਮੂ ਕਸ਼ਮੀਰ ‘ਚ ਸੈਲਾਨੀਆਂ ‘ਤੇ ਹਮਲਾ !

Published

on

JAMMU KASHMIR : ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਮੰਗਲਵਾਰ ਦੁਪਹਿਰ ਨੂੰ ਅੱਤਵਾਦੀਆਂ ਨੇ ਸੈਲਾਨੀਆਂ ‘ਤੇ ਗੋਲੀਬਾਰੀ ਨਾਲ ਹਮਲਾ ਕਰ ਦਿੱਤਾ ਹੈ ਕੀਤੀ।ਜਾਣਕਾਰੀ ਮੁਤਾਬਕ ਹਮਲੇ ‘ਚ ਮਰਨ ਵਾਲਿਆਂ ਦੀ ਗਿਣਤੀ ਵਧਕੇ 26 ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਵਿੱਚ ਇਕ ਸਥਾਨਕ ਵਾਸੀ ਹੈ, ਜਦੋਂ ਕਿ 25 ਸੈਲਾਨੀ ਹਨ।

ਅੱਤਵਾਦੀਆਂ ਨੇ ਸੈਲਾਨੀਆਂ ਉਤੇ 50 ਤੋਂ ਜ਼ਿਆਦਾ ਰਾਊਂਡ ਫਾਈਰ ਕੀਤੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਹੋਰ ਗਿਣਤੀ ਵਧ ਸਕਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦੋ ਅੱਤਵਾਦੀ ਫੌਜ ਦੀ ਵਰਦੀ ‘ਚ ਆਏ, ਪਹਿਲਾਂ ਉਨ੍ਹਾਂ ਨੇ ਸੈਲਾਨੀ ਤੋਂ ਉਸ ਦਾ ਨਾਂ ਪੁੱਛਿਆ, ਫਿਰ ਉਸ ਦੇ ਸਿਰ ‘ਚ ਗੋਲੀ ਮਾਰ ਦਿੱਤੀ ਅਤੇ ਗੋਲੀਬਾਰੀ ਕਰਦੇ ਹੋਏ ਫਰਾਰ ਹੋ ਗਏ।

ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ। ਹੈਲੀਕਾਪਟਰ ਰਾਹੀਂ ਇਲਾਕੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਹਸਪਤਾਲ ‘ਚ ਜ਼ਖਮੀਆਂ ਦਾ ਇਲਾਜ ਜਾਰੀ ਹੈ।