News
ਜੰਮੂ ‘ਚ ਸਾਬਕਾ CM ਫਾਰੂਕ ਅਬਦੁੱਲਾ ‘ਤੇ ਹ.ਮ.ਲੇ ਦੀ ਕੋਸ਼ਿਸ਼
ਜੰਮੂ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ‘ਤੇ ਹਮਲੇ ਦੀ ਕੋਸ਼ਿਸ਼ ਹੋਣ ਦੀ ਜਾਣਕਾਰੀ ਮਿਲੀ ਹੈ। ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ‘ਤੇ ਗੋਲੀਬਾਰੀ ਕਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਗੋਲੀਬਾਰੀ ਕਰਨ ਵਾਲੇ ਵਿਅਕਤੀ, ਜਿਸਦੀ ਪਛਾਣ ਕਮਲ ਸਿੰਘ ਜਾਮਵਾਲ ਵਜੋਂ ਹੋਈ ਹੈ, ਨੂੰ ਸੁਰੱਖਿਆ ਕਰਮਚਾਰੀਆਂ ਨੇ ਫੜ ਕੇ ਹਿਰਾਸਤ ਵਿੱਚ ਲੈ ਲਿਆ ਅਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ, ਘਟਨਾ ਉਸ ਸਮੇਂ ਵਾਪਰੀ ਜਦੋਂ ਫਾਰੂਕ ਅਬਦੁੱਲਾ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਇੱਕ ਸ਼ਖ਼ਸ ਨੇ ਉਨ੍ਹਾਂ ਦੇ ਨੇੜੇ ਆਉਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਸੁਰੱਖਿਆ ਕਰਮਚਾਰੀਆਂ ਵਿੱਚ ਹੜਕੰਪ ਮਚ ਗਿਆ।
ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਹਾਲਾਤਾਂ ਨੂੰ ਕਾਬੂ ਵਿੱਚ ਕਰ ਲਿਆ। ਖੁਸ਼ਕਿਸਮਤੀ ਨਾਲ ਫਾਰੂਕ ਅਬਦੁੱਲਾ ਪੂਰੀ ਤਰ੍ਹਾਂ ਸੁਰੱਖਿਅਤ ਹਨ।
ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਹਮਲੇ ਦੀ ਕੋਸ਼ਿਸ਼ ਦੇ ਪਿੱਛੇ ਮਕਸਦ ਕੀ ਸੀ।
