Connect with us

Punjab

20 ਅਗਸਤ ਨੂੰ ਪੰਜਾਬ ਦੇ ਇਸ ਜ਼ਿਲ੍ਹੇ ‘ਚ ਹੋਵੇਗੀ ਛੁੱਟੀ

Published

on

holiday 1

ਮਾਲੇਰਕੋਟਲਾ : ਡਿਪਟੀ ਕਮਿਸ਼ਨਰ ਮਲੇਰਕੋਟਲਾ ਅੰਮ੍ਰਿਤ ਕੌਰ ਗਿੱਲ ਨੇ 20 ਅਗਸਤ (ਸ਼ੁੱਕਰਵਾਰ) ਨੂੰ ਮੁਹੱਰਮ (ਕਉਮ-ਏ-ਆਸ਼ੁਰਾ) ਦੇ ਮੌਕੇ ‘ਤੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਦੀ ਧਾਰਾ 25 ਅਧੀਨ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 20 ਅਗਸਤ ਨੂੰ ਜ਼ਿਲ੍ਹੇ ਵਿੱਚ ਸਾਰੇ ਸਰਕਾਰੀ/ਅਰਧ-ਸਰਕਾਰੀ ਦਫਤਰ, ਸਰਕਾਰੀ/ਗੈਰ-ਸਰਕਾਰੀ ਅਤੇ ਪ੍ਰਾਈਵੇਟ ਵਿਦਿਅਕ ਅਦਾਰੇ ਅਤੇ ਬੈਂਕ ਆਦਿ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਛੁੱਟੀ ਦਾ ਇਹ ਹੁਕਮ ਉਨ੍ਹਾਂ ਸੰਸਥਾਵਾਂ ‘ਤੇ ਲਾਗੂ ਨਹੀਂ ਹੋਵੇਗਾ ਜਿੱਥੇ ਪ੍ਰੀਖਿਆਵਾਂ ਚੱਲ ਰਹੀਆਂ ਹਨ।