Connect with us

Punjab

ਸੁਰਜੀਤ ਪਾਤਰ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ

Published

on

ਪੰਜਾਬੀ ਸਾਹਿਤ ਦੇ ਬਾਬਾ ਬੋਹੜ, ਪ੍ਰਸਿੱਧ ਪੰਜਾਬੀ ਲੇਖਕ, ਕਵੀ ਸੁਰਜੀਤ ਪਾਤਰ ਦਾ ਅੰਤਿਮ ਸੰਸਕਾਰ ਕੀਤਾ ਗਿਆ । ਸੁਰਜੀਤ ਪਾਤਰ ਦਾ 11 ਮਈ ਦਿਨ ਸ਼ਨੀਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਸਾਹਿਤ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ।

ਸਰਕਾਰੀ ਸਨਮਾਨਾਂ ਨਾਲ ਸੁਰਜੀਤ ਪਾਤਰ ਦਾ ਅੰਤਿਮ ਸੰਸਕਾਰ ਕੀਤਾ ਗਿਆ | ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਕਾਫ਼ੀ ਭਾਰੀ ਭੀੜ ਸੀ ਅੰਤਿਮ ਸੰਸਕਾਰ ‘ਚ ਸ਼ਾਮਿਲ ਹੋਣ ਲਈ ਵੱਡੀ ਗਿਣਤੀ ਵਿੱਚ ਸ਼ਖ਼ਸੀਅਤਾਂ ਪੁੱਜੀਆਂ।

ਸੁਰਜੀਤ ਪਾਤਰ ਦੇ ਸਸਕਾਰ ‘ਚ ਸ਼ਾਮਿਲ ਹੋਏ CM ਮਾਨ….

ਅੰਤਿਮ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ| ਇਸ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਸਨ।

 

ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦੇਣ ਲਈ ਕਈ ਲੋਕ ਇਕੱਠੇ ਹੋਏ ਸਨ | ਜਿਨ੍ਹਾਂ ਦੇ ਵਿਚ ਮੌਜੂਦ ਮਸ਼ਹੂਰ ਸਾਹਿਤਕਾਰ, ਕਲਾਕਾਰ , ਨੇਤਾ, ਵਿਧਾਇਕ, ਪ੍ਰੋਫੈਸਰ ਅਤੇ ਮੀਡਿਆ ਨਾਲ ਜੁੜੇ ਕਈ ਲੋਕ ਸੀ|

ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦੇਣ ਲਈ ਮਸ਼ਹੂਰ ਅਦਾਕਾਰ ਗੁਰਪ੍ਰੀਤ ਸਿੰਘ ਘੁਗੀ ਵੀ ਪਹੁੰਚੇ | ਉਨ੍ਹਾਂ ਨੇ ਕਿਹਾ ਮੇਰੀ ਆਖਰੀ ਮੁਲਾਕਾਤ 20 ਜਨਵਰੀ ਨੂੰ ਇੱਕ ਲਾਇਬ੍ਰੇਰੀ ‘ਚ ਹੋਈ ਸੀ |

ਮੈਂਬਰ ਪਾਰਲੀਮੈਂਟ ਅਤੇ ਕਲਾਕਾਰ ਮੁਹੰਮਦ ਸਦੀਕ ਨੇ ਸੁਰਜੀਤ ਪਾਤਰ ਨੂੰ ਦਿੱਤੀ ਸ਼ਰਧਾਂਜਲੀ |