ਪੀੜਤ ਵਿਅਕਤੀ ਕੋਲ ਜਾਣ ਦੀ ਲੋੜ ਨਹੀਂ ਪਵੇਗੀ ਸੰਗਰੂਰ, 10 ਅਪਰੈਲ (ਵਿਨੋਦ ਗੋਇਲ): ਜ਼ਿਲ੍ਹਾ ਸੰਗਰੂਰ ਦੇ ਧੁਰੀ ਵਿੱਚ ਇੱਕ ਐੱਮਬੁ ਬੈਗ ਬਣਾਇਆ ਗਿਆ ਹੈ। ਇਸਨੂੰ ਬਣਾਉਣ...
ਪੰਜਾਬ ਵਿੱਚ ਕੋਰੋਨਾ ਕਾਰਨ ਕਰਫ਼ਿਊ ਲਗਾਇਆ ਗਿਆ ਹੈ ਜਿਸ ਕਾਰਨ ਦਿਹਾੜੀ ਕਰਨ ਵਾਲਿਆਂ ਨੂੰ ਖਾਣ ਪੀਣ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸਨੂੰ ਵੇਖਦੇ...
ਮੋਗਾ, 10 ਅਪਰੈਲ (ਦੀਪਕ ਸਿੰਗਲਾ): ਕੋਰੋਨਾ ਵਾਇਰਸ ਤੋਂ ਬਚਾਅ ਲਈ ਮੋਗਾ ਦੀ ਐਂਟਰਸ ਤੇ ਲੋਕਾਂ ਨੂੰ ਸੈਨੀਟਾਈਜ਼ ਕਰਨ ਲਈ ਪੱਖੇ ਲਾਏ ਗਏ ਹਨ। ਸ਼ਹਿਰ ਵਿੱਚ ਕਿਸੀ...
ਕਰੋਨਾ ਵਾਇਰਸ ਦੇ ਚੱਲਦਿਆਂ ਕਰਫਿਊ ਵਿੱਚ ਨਸ਼ਾ ਲੈਣ ਆਏ ਪਿੰਡ ਵਿੱਚ ਵਿਅਕਤੀ ਨੂੰ ਰੋਕਣਾ ਹੈਂਡੀਕੈਪ ਰਤ ਨੌਜਵਾਨ ਨੂੰ ਪਿਆ ਮਹਿੰਗਾ ਜਿੱਥੇ ਕਰੋਨਾ ਦੇ ਚੱਲਦਿਆਂ ਸ਼ਹਿਰਾ ਅਤੇ...
ਬਰਨਾਲਾ ਦੇ ਵਿਚ ਇੱਕ ਮਹਿਲਾ ਨੂੰ ਸਾਹ ਲੈਣ ‘ਚ ਦਿੱਕਤ ਆ ਰਹੀ ਸੀ ਤਾਂ ਇਸਨੂੰ ਲੁਧਿਆਣਾ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਬੀਤੇ ਦਿਨ...
ਮੋਹਾਲੀ ਤੋਂ ਕੋਰੋਨਾ ਵਾਇਰਸ ਨਾਲ ਦੂਜੀ ਮੌਤ ਦੇਖਣ ਨੂੰ ਮਿਲੀ ਹੈ। ਦਰਅਸਲ ਇਸ 78 ਸਾਲਾਂ ਮੁੰਡੀ ਖਰੜ ਦੀ ਰਹਿਣ ਵਾਲੀ ਔਰਤ ਨੂੰ ਜ਼ਿਆਦਾ ਬਿਮਾਰ ਹੋਣ 7...
ਚੰਡੀਗੜ੍ਹ, 9 ਅਪ੍ਰੈਲ: ਪੰਜਾਬ ਵਿੱਚ ਮਾਸਕ ਪਾਉਣਾ ਹੁਣ ਲਾਜ਼ਮੀ ਹੈ। ਮੁੱਖਮੰਤਰੀ ਨੇ ਸਿਹਤ ਸਕੱਤਰ ਨੂੰ ਪੰਜਾਬ ਦੇ ਸਾਰੇ ਜਨਤਕ ਸਥਾਨਾਂ ‘ਤੇ ਲੋਕਾਂ ਨੂੰ ਮਾਸਕ ਪਹਿਨਣ ਨੂੰ ਲਾਜ਼ਮੀ ਬਣਾਉਣ ਦੀ ਐਡਵਾਇਜ਼ਰੀ ਜਾਰੀ ਕਰਨ ਲਈ ਕਿਹਾ ਹੈ। ਜੇਕਰ ਸਾਧਾਰਨ ਕੱਪੜੇ ਦਾ ਮਾਸਕ ਵੀ ਵਰਤ ਦੇ ਹੋ ਤਾਂ ਤੁਹਾਨੂੰ ਅਪੀਲ ਹੈ ਕਿ ਕੱਪੜੇ ਦੇ ਮਾਸਕ ਨੂੰ ਰੋਜ਼ ਸਾਬਣ ਜਾਂ ਡਿਟਰਜੈਂਟ ਨਾਲ ਧੋਵੋ ਤੇ ਜਦੋਂ ਵੀ ਘਰੋਂ ਬਾਹਰ ਜਾਓ ਤਾਂ ਮਾਸਕ ਪਾ ਕੇ ਜਾਓ। ਸਾਰੇ ਰੱਲ ਕੇ ਆਪਣੀ ਸੁਰੱਖਿਆ ਤੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਈਏਤੇ ਕੋਵਿਡ-19 ਤੋਂ ਆਪਣਾ ਤੇ ਆਪਣੇ ਲੋਕਾਂ ਦਾ ਬਚਾਅ ਕਰੀਏ।
ਚੰਡੀਗੜ੍ਹ, 9 ਅਪ੍ਰੈਲ : ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ 3000 ਤੋਂ ਉੱਪਰ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ, ਜਿਸ ਵਿੱਚੋਂ 130 ਟੈਸਟਾਂ ਦੀ ਰਿਪੋਰਟ ਪਾਜ਼ੀਟਿਵ...
ਫ਼ਤਹਿਗੜ੍ਹ ਸਾਹਿਬ, 9ਅਪ੍ਰੈਲ : ਕੋਰੋਨਾ ਵਾਇਰਸ ਤੋਂ ਬਚਾਅ ਲਈ ਜਿੱਥੇ ਪੰਜਾਬ ਸਰਕਾਰ ਦਿਨ ਰਾਤ ਕੰਮ ਕਰ ਰਹੀ ਹੈ, ਉਥੇ ਵੱਖ ਵੱਖ ਸੰਸਥਾਵਾਂ ਇਸ ਜੰਗ ਵਿੱਚਵੱਧ ਚੜ੍ਹ ਕੇ ਯੋਗਦਾਨ ਪਾ ਰਹੀਆਂ ਹਨ। ਸਾਰੀ ਦੁਨੀਆਂ ਵਿੱਚ ਇਸ ਬਿਮਾਰੀ ਦੇ ਖਾਤਮੇ ਤੇ ਲੋਕਾਂ ਦੀ ਮਦਦ ਵਿੱਚ ਅਹਿਮ ਰੋਲ ਨਿਭਾਅ ਰਹੀ ਕੌਮਾਂਤਰੀ ਸੰਸਥਾਖ਼ਾਲਸਾ ਏਡ ਨੇ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ 90 ਪੀ.ਪੀ.ਈ. (ਪਰਸਨਲ ਪ੍ਰੋਟੈਕਟਿਵ ਇਕਿਉਪਮੈਂਟ) ਕਿੱਟਾਂ ਭੇਜੀਆਂ ਹਨ, ਜੋ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੂੰ ਦਿੱਤੀਆਂ। ਇਸ ਉਪਰਾਲੇ ਲਈ ਖ਼ਾਲਸਾ ਏਡ ਦਾ ਧੰਨਵਾਦ ਕਰਦਿਆਂ ਵਿਧਾਇਕ ਸ. ਨਾਗਰਾ ਨੇ ਕਿਹਾ ਕਿ ਖਾਲਸਾ ਏਡ ਪੂਰੀ ਦੁਨੀਆਂ ਵਿੱਚ ਲੋੜਵੰਦਾਂ ਦੀ ਮਦਦ ਕਰਦੀ ਹੈ।ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਉਤੇ ਚੱਲਦਿਆਂ ਖਾਲਸਾ ਏਡ ਦੇ ਮੈਂਬਰ ਜਿਥੇ ਵੀ ਕਿਤੇ ਕੋਈ ਭੀੜ ਪੈਂਦੀ ਹੈ, ਉਥੇ ਪੁੱਜ ਕੇ ਲੋਕਾਂ ਦੀ ਬਾਂਹ ਫੜਦੇ ਹਨ।ਉਨ੍ਹਾਂਕਿਹਾ ਕਿ ਖ਼ਾਲਸਾ ਏਡ ਵੱਲੋਂ ਕੀਤੇ ਜਾ ਰਹੇ ਉਪਰਾਲੇ ਕੋਰੋਨਾ ਖ਼ਿਲਾਫ਼ ਜੰਗ ਵਿੱਚ ਸਹਾਈ ਸਿੱਧ ਹੋਣਗੇ। ਸ. ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਤੇ ਇਸ ਦੇ ਖ਼ਾਤਮੇ ਲਈ ਦਿਨ ਰਾਤ ਕੰਮ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਸਾਰੀਆਂਲੋੜੀਂਦੀਆਂ ਚੀਜ਼ਾਂ ਲੋਕਾਂ ਦੇ ਘਰਾਂ ਤੱਕ ਪੁੱਜਦੀਆਂ ਕੀਤੀਆਂ ਜਾ ਰਹੀਆਂ ਹਨ। ਲੋੜਵੰਦਾਂ ਤੱਕ ਤਿਆਰ ਖਾਣਾ ਨਿਰੰਤਰ ਪੁੱਜਦਾ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿਲੋਕਾਂ ਵੱਲੋਂ ਸਰਕਾਰ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ, ਜੋ ਕਿ ਸ਼ਲਾਘਾਯੋਗ ਹੈ।ਹਲਕਾ ਵਿਧਾਇਕ ਨੇ ਇਸ ਔਖੀ ਘੜੀ ਵਿੱਚ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂਮਿਲ ਰਹੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਭਰੋਸਾ ਦਿਵਾਇਆ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਚੰਡੀਗੜ੍ਹ, 9 ਅਪ੍ਰੈਲ , ( ਬਲਜੀਤ ਮਰਵਾਹਾ ) : ਸ਼੍ਰੋਮਣੀ ਅਕਾਲੀ ਦਲ ਨੇ ਕੋਵਿਡ-19 ਖ਼ਿਲਾਫ ਸਭ ਤੋਂ ਅੱਗੇ ਹੋ ਕੇ ਲੜ ਰਹੇ ਪੁਲਿਸ ਅਤੇ ਸਿਹਤ ਕਰਮੀਆਂ ਦੀਆਂਮਾਰਚ ਮਹੀਨੇ ਦੀਆਂ ਤਨਖਾਹਾਂ ਜਾਰੀ ਨਾ ਕਰਕੇ ਉਹਨਾਂ ਪ੍ਰਤੀ ਲਾਪਰਵਾਹੀ ਵਿਖਾਉਣ ਲਈ ਅੱਜ ਸੂਬਾ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਕਿਹਾ ਹੈਕਿ ਇਸ ਜਾਨਲੇਵਾ ਵਾਇਰਸ ਤੋਂ ਸਮਾਜ ਨੂੰ ਬਚਾਉਣ ਲਈ ਆਪਣੀਆਂ ਜਾਨਾਂ ਖਤਰੇ ਵਿਚ ਪਾਉਣ ਵਾਲੇ ਮੁਲਾਜ਼ਮਾਂ ਨੁੰ ਤਨਖਾਹਾਂ ਨਾ ਦੇਣਾ ਇੱਕ ਇੱਕ ਅਪਰਾਧਿਕਲਾਪਰਵਾਹੀ ਦੇ ਤੁੱਲ ਹੈ। ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਪੁਲਿਸ ਦੇ ਕਰਮਚਾਰੀਆਂ ਦੀ ਤਨਖਾਹ ਜਾਰੀ ਕਰਨ ਵਿਚ ਕੀਤੀ ਜਾ ਰਹੀਬੇਲੋੜੀ ਦੇਰੀ ਉੱਤੇ ਹੈਰਾਨੀ ਅਤੇ ਦੁੱਖ ਪ੍ਰਗਟ ਕੀਤਾ। ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹਨਾਂ ਔਖੇ ਸਮਿਆਂ ਵਿੱਚ ਸਾਡੀ ਰਾਖੀ ਕਰਨ ਵਾਲਿਆਂ ਨੂੰ ਸਮੇਂ ਸਿਰਅਤੇ ਸਨਮਾਨਪੂਰਬਕ ਢੰਗ ਨਾਲ ਤਨਖਾਹਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਥੋੜਾ ਸੋਚੋ ਕਿ ਸੂਬੇ ਵਿੱਚ ਕਰਫ਼ਿਊ ਲੱਗੇ ਹੋਣ ਕਰਕੇ ਜਦੋਂ ਚਾਰੇਦਹਿਸ਼ਤ, ਅਨਿਸ਼ਚਿਤਤਾ ਅਤੇ ਆਰਥਿਕ ਅਸੁਰੱਖਿਆ ਦਾ ਮਾਹੌਲ ਹੈ ਤਾਂ ਅਜਿਹੇ ਸਮੇਂ ਵਿਚ 80 ਹਜ਼ਾਰ ਪੁਲਿਸ ਮੁਲਾਜ਼ਮ ਆਪਣੀ ਮਾਰਚ ਮਹੀਨੇ ਦੀ ਤਨਖਾਹ ਦੀਉਡੀਕ ਕਰ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਦਖ਼ਲ ਦੇਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿਸਾਡੀ æਪੁਲਿਸ ਫੋਰਸ ਨੂੰ ਜਲਦੀ ਤੋਂ ਜਲਦੀ ਤਨਖਾਹਾਂ ਮਿਲ ਜਾਣ।