ਕੋਰੋਨਾ ਨੇ ਦੁਨੀਆਂ ਭਰ ਵਿੱਚ ਦਹਿਸ਼ਤ ਫੈਲਾਈ ਹੋਈ ਹੈ। ਭਾਰਤ ਵਿੱਚ ਵੀ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਰਹੀ ਹੈ। ਬੀਤੇ 12 ਘੰਟੇ ਵਿਚਕਾਰ 490 ਕੇਸ ਵੱਧ...
ਸੂਬੇ ਅੰਦਰ ਕਰਫਿਊ ਦੇ ਚਲਦਿਆਂ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕ ਆਪਣੇ ਘਰਾਂ ਚੋਂ ਨਿਕਲਣ ਤੇ ਵੀ ਗੁਰੇਜ਼ ਕਰ ਰਹੇ ਹਨ।...
ਚੰਡੀਗੜ੍ਹ, 06 ਅਪ੍ਰੈਲ ( ਬਲਜੀਤ ਮਰਵਾਹਾ ): ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਪ੍ਰਬੰਧਨ ਅਤੇ ਸਪਲਾਈ ਚੇਨ ਲਈ ਇੱਕ ਤਾਕਤੀ...
ਅੰਮ੍ਰਿਤਸਰ,05 ਅਪ੍ਰੈਲ: ਇੱਕ ਪਾਸੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਕਹਿਰ ਮਚਾ ਰੱਖਿਆ ਹੈ, ਦੂਜੇ ਪਾਸੇ ਅੰਮ੍ਰਿਤਸਰ ਤੋਂ ਹੈਰਾਨ ਕਰ ਦੇਣ ਵਾਲੀ ਗੱਲ ਸਾਹਮਣੇ ਆਈ ਹੈ ਕਿਕਨੇਡਾ ਤੋਂ ਇੱਕ ਮਹਿਲਾ ਆਪਣੇ ਬੱਚਿਆਂ ਸਮੇਤ ਲਾਪਤਾ ਹੈ।ਦਰਅਸਲ ਜੰਡਿਆਲਾ ਗੁਰੂ ਦੀ ਕਮਲਜੀਤ ਨਾਂ ਦੀ ਮਹਿਲਾ 12 ਮਾਰਚ ਨੂੰ ਆਪਣੇ ਪਤੀ ਨੂੰ ਦੱਸੇਬਿਨ੍ਹਾ ਬੱਚਿਆਂ ਨੂੰ ਲੈ ਕੇ ਭਾਰਤ ਆਈ ਸੀ। ਜਾਣਕਾਰੀ ਮੁਤਾਬਿਕ ਮਹਿਲਾ 12 ਮਾਰਚ ਨੂੰ ਦਿੱਲੀ ਏਅਰਪੋਰਟ ‘ਤੇ ਤਾਂ ਉਤਰੀ ਸੀ, ਪਰ ਪੰਜਾਬ ਆਪਣੇ ਘਰ ਨਹੀਂਪਹੁੰਚੀ। ਇਸ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਕਮਲਜੀਤ ਦੇ ਸਹੁਰੇ ਪਰਿਵਾਰ ਵਿੱਚ ਦੁਖ ਦੀ ਲਹਿਰ ਹੈ। ਅੰਮ੍ਰਿਤਸਰ ਪੁਲਿਸ ਵੱਲੋਂ ਮਹਿਲਾਂ ਦੀ ਭਾਲ ਕੀਤੀਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਮਲਜੀਤ ਦੀਆਂ ਫੋਨ ਕਾਲ ਟ੍ਰੇਸ ਕੀਤੀਆਂ ਜਾ ਰਹੀਆਂ ਨੇ, ਜਲਦੀ ਹੀ ਉਸਦਾ ਪਤਾ ਲਗਾ ਲਿਆਜਾਵੇਗਾ।
ਕੋਰੋਨਾ ਦਾ ਕਹਿਰ ਦਿਨੋਂ ਦਿਨ ਵੱਧ ਰਿਹਾ ਹੈ। ਇੱਕ ਮਹਿਲਾ ਜੋ 69 ਸਾਲਾਂ ਦੀ ਸੀ ਲੁਧਿਆਣਾ ਦੇ ਸ਼ਿਮਲਪੁਰੀ ਦੀ ਰਹਿਣ ਵਾਲੀ ਸੀ ਕੁੱਝ ਕੁ ਦਿਨ ਪਹਿਲਾਂ...
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨੋਵਲ ਕੋਰਨਾ ਵਾਇਰਸ ਨਾਲ ਨਜਿੱਠਣ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦਿਆਂ ਸਾਬਕਾ ਕਮਾਂਡੈਂਟ ਮਹਿੰਦਰ ਸਿੰਘ ਨੇ ਅੱਜ ਕੋਵੀਡ -19 ਮਹਾਂਮਾਰੀ ਨਾਲ ਟਾਕਰੇ ਲਈ 5 ਲੱਖ ਰੁਪਏ ਦਾ ਡਿਮਾਂਡ ਡਰਾਫਟ ਸੌਂਪਿਆ।ਮਹਿੰਦਰ ਸਿੰਘ ਸਾਬਕਾ ਕਮਾਂਡੈਂਟ ਅਤੇ ਲੀਡਰ-ਮਾਉਂਟ ਐਵਰੇਸਟ 96 ਵੱਲੋਂ ਇਹ ਰਕਮ ਪੰਜਾਬ ਮੁੱਖ ਮੰਤਰੀ ਕੋਰੋਨਾਵਾਇਰਸ ਰਾਹਤ ਫੰਡ ਵਿੱਚ ਦਾਨ ਕੀਤੀ ਗਈ ਹੈ ਅਤੇ ਉਹਨਾਂ ਨੇ ਅੱਜ ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰਾਂ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਉਨ੍ਹਾਂ ਦੀ ਰਿਹਾਇਸ਼ ਵਿਖੇ ਬੈਂਕ ਡਰਾਫਟ ਸੌਂਪਿਆ।ਜਿਕਰਯੋਗ ਹੈ ਕਿ ਮਹਿੰਦਰ ਸਿੰਘ ਨੇ ਇਹ ਰਾਸ਼ੀ ਆਪਣੇ ਪੈਨਸ਼ਨ ਬੈਂਕ ਖਾਤੇ ਵਿੱਚੋਂ ਦਾਨ ਕੀਤੀ ਹੈ। 76 ਸਾਲਾ ਮਹਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਹਰ ਜ਼ਿੰਮੇਵਾਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਇਸ ਮਾਰੂ ਵਾਇਰਸ ਨਾਲ ਲੜਨ ਲਈ ਸੂਬੇ ਨੂੰ ਯੋਗਦਾਨ ਦੇਣ ਤਾਂ ਜੋ ਅਸੀਂ ਹਰ ਇੱਕ ਦੀ ਜਾਨ ਬਚਾ ਸਕੀਏ ਅਤੇ ਆਪਣੇ ਦੇਸ਼ ਵਿੱਚ ਹਾਲਾਤ ਮੁੜ ਆਮ ਵਾਂਗ ਕਰ ਸਕੀਏ । ਉਨ੍ਹਾਂ ਇਸ ਵਾਇਰਸ ਵਿਰੁੱਧ ਜੰਗ`ਚ ਮੋਹਰਲੀ ਕਤਾਰ ਵਿੱਚ ਖੜੇ ਸਿਪਾਹੀਆਂ, ਡਾਕਟਰਾਂ, ਪੁਲਿਸ ਮੁਲਾਜ਼ਮਾਂ, ਪ੍ਰਸ਼ਾਸਨ ਅਤੇ ਵਰਕਰਾਂ ਦਾ ਵੀ ਧੰਨਵਾਦ ਕੀਤਾ ਜੋ ਆਪਣੀ ਜਾਨ ਨੂੰ ਜੋਖਮ ਵਿੱਚ ਪਾਕੇ ਸਥਿਤੀ ਨੂੰ ਕੰਟਰੋਲ ਕਰਨ ਲਈ ਅਣਥੱਕ ਮਿਹਨਤ ਕਰ ਰਹੇ ਹਨ। ਸ੍ਰੀ ਆਸ਼ੂ ਨੇ ਕਿਹਾ ਕਿ 24 ਮਾਰਚ 2020 ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ 19 ਰੀਲੀਫ ਫੰਡ ਸਥਾਪਤ ਕੀਤਾ ਸੀ ਅਤੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਇਸ ਵਿਚ ਹਿੱਸਾ ਪਾਉਣ। ਉਨ੍ਹਾਂ ਲੋਕਾਂ ਅਤੇ ਕਾਰਪੋਰੇਟ ਘਰਾਣਿਆਂ ਨੂੰ ਇਸ ਮੁਸ਼ਕਲ ਦੌਰ ਵਿਚ ਵੱਧ ਚੜ੍ਹ ਕੇ ਹਿੱਸਾ ਪਾਉਣ ਦੀ ਅਪੀਲਕੀਤੀ। ਉਨ੍ਹਾਂ ਪੰਜਾਬ ਵਿੱਚ ਵਸਦੇ ਭੈਣਾਂ ਤੇ ਭਰਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਜ ਸਰਕਾਰ ਦੀ ਇਸ ਮੁਸ਼ਕਲ ਘੜੀ ਵਿਚ ਵੱਧ ਤੋਂ ਵੱਧ ਵਿੱਤੀ ਮਦਦ ਕਰਨ ਤਾਂ ਮੌਜੂਦਾ ਸਥਿਤੀ ਕਾਰਨ ਔਖਾ ਕਰ ਰਹੇ ਲੋਕਾਂ ਦੀ ਲੰਮੇ ਸਮੇਂ ਲਈ ਮਦਦ ਕੀਤੀ ਜਾ ਸਕੇ। ਉਨ੍ਹਾ ਕਿਹਾ ਕਿ ਇਸ ਕਾਰਜ ਲਈ ਮੁੱਖ ਮੰਤਰੀ ਰਾਹਤ ਫੰਡ ਕੋਵਿਡ 19 ਅਕਾਊ ਨੰਬਰ 50100333026124, ਅਕਾਊਂਟ ਟਾਈਪ : ਸੇਵਿੰਗ, ਆਈ.ਐਫ.ਐਸ.ਸੀ. ਕੋਡ :ਐਚ.ਡੀ.ਐਫ.ਸੀ.0000213, ਸਵਿਟ ਕੋਡ: ਐਚ.ਡੀ.ਐਫ.ਸੀ.ਆਈ.ਐਨ.ਬੀ.ਬੀ., ਬ੍ਰਾਂਚ ਕੋਡ 0213, ਬ੍ਰਾਂਚ ਨਾਮ ਸੈਕਟਰ 17-ਸੀ, ਚੰਡੀਗੜ੍ਹ ਰਾਹੀਂ ਜਾਂ ਫਿਰ ਆਨਲਾਈਨhttp://cmrf.punjab.gov.in ਤੇ ਕੀਤੀ ਜਾ ਸਕਦੀ ਹੈ।
ਚੰਡੀਗੜ੍ਹ, 5 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਨਿੱਚਰਵਾਰ ਨੂੰ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪੁੱਤਰ ਤੇ ਭਤੀਜੇ ਨਾਲ ਗੱਲਬਾਤ ਕੀਤੀ ਅਤੇ ਭਾਈ ਸਾਹਿਬ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ। ਉਨ੍ਹਾਂ ਭਰੋਸਾ ਦਿੱਤਾ ਕਿ ਪਰਿਵਾਰ ਦੇ ਜਿਹੜੇ ਮੈਂਬਰ ਕੋਵਿਡ-19 ਤੋਂ ਪੀੜਤ ਹਨ, ਉਨ੍ਹਾਂ ਦੇ ਇਲਾਜ਼ ਵਿੱਚ ਸਰਕਾਰ ਵੱਲੋਂ ਪੂਰੀ ਸਹਾਇਤਾ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਭਾਈ ਨਿਰਮਲ ਸਿੰਘ ਦੇ ਪੁੱਤਰ ਅਮਿਤੇਸ਼ਵਰ ਸਿੰਘ ਤੇ ਭਤੀਜੇ ਜਗਪ੍ਰੀਤ ਸਿੰਘ ਨੂੰ ਯਕੀਨ ਦਿਵਾਇਆ ਕਿ ਇਨ੍ਹਾਂ ਸਾਰੇ ਮਰੀਜ਼ਾਂ ਦਾ ਕੋਵਿਡ-19 ਤੋਂਬਚਾਅ ਲਈ ਇਲਾਜ ਚੱਲ ਰਿਹਾ ਹੈ ਅਤੇ ਸਰਕਾਰ ਦੇ ਮੈਡੀਕਲ ਪ੍ਰੋਟੋਕੋਲ ਮੁਤਾਬਕ ਇਨ੍ਹਾਂ ਸਾਰੇ ਮਰੀਜ਼ਾਂ ਦੀ ਪੂਰੀ ਦੇਖਭਾਲ ਹੋਵੇਗੀ।ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰਕ ਮੈਂਬਰਾਂ ਦੀ ਸਿਹਤ ਉਤੇ ਸਿਹਤ ਵਿਭਾਗ ਨਿਗਰਾਨੀ ਰੱਖ ਰਿਹਾ ਹੈ ਅਤੇ ਸਿਹਤ ਅਮਲੇ ਨੂੰ ਕਿਹਾ ਗਿਆ ਹੈ ਕਿ ਜੇ ਕਿਸੇ ਹੋਰ ਸਹਾਇਤਾ ਦੀ ਲੋੜ ਹੈ ਤਾਂਉਹ ਤੁਰੰਤ ਉਨ੍ਹਾਂ (ਮੁੱਖ ਮੰਤਰੀ) ਨਾਲ ਸੰਪਰਕ ਕਰਨ। ਕੈਪਟਨ ਅਮਰਿੰਦਰ ਸਿੰਘ ਨੇ ਪਰਿਵਾਰ ਦੇ ਮੈਂਬਰਾਂ, ਜਿਨ੍ਹਾਂ ਦੀ ਕੋਵਿਡ-19 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ ਜਿਨ੍ਹਾਂ ਦਾ ਵੱਖ ਵੱਖ ਹਸਪਤਾਲਾਂ ਵਿੱਚ ਇਲਾਜਚੱਲ ਰਿਹਾ ਹੈ, ਦੀ ਸਿਹਤ ਦਾ ਹਾਲ-ਚਾਲ ਵੀ ਪੁੱਛਿਆ। ਅੰਮ੍ਰਿਤਸਰ ਵਿੱਚ ਕੁੱਲ ਸਥਾਨਕ ਲੋਕਾਂ ਦੇ ਖ਼ਦਸਿ਼ਆਂ ਕਾਰਨ ਭਾਈ ਨਿਰਮਲ ਸਿੰਘ ਦੇ ਸਸਕਾਰ ਵਿੱਚ ਹੋਈ ਦੇਰੀ ਨੂੰ ਮੰਦਭਾਗਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿਇਹ ਘਟਨਾ ਇਸ ਬਿਮਾਰੀ ਬਾਰੇ ਗਲਤ ਧਾਰਨਾਵਾਂ ਕਾਰਨ ਵਾਪਰੀ ਅਤੇ ਉਨ੍ਹਾਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਭਵਿੱਖ ਵਿੱਚ ਅਜਿਹੀ ਕਿਸੇ ਘਟਨਾ ਨੂੰਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਸੂਬੇ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਕਿਹਾ ਹੈ ਕਿ ਜਿ਼ਲ੍ਹਾ ਪੱਧਰ ਉਤੇ ਸਾਰੇ ਸਿਹਤ ਤੇ ਹੋਰ ਅਧਿਕਾਰੀ ਸਰਕਾਰ ਦੀਆਂ ਹਦਾਇਤਾਂ ਦੀਪਾਲਣਾ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਵੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਜੇ ਕੋਈ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰੇਗਾ, ਉਸ ਖਿ਼ਲਾਫ਼ ਸਖ਼ਤ ਕਾਰਵਾਈਕੀਤੀ ਜਾਵੇਗੀ।
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪਰਿਵਾਰ ਅਤੇ ਸਾਥਿਆਂ ਨੂੰ ਨਿੱਜੀ ਹਸਪਤਾਲ ਫੋਰਟਿਸ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਇਸਦਾ ਕਾਰਨ ਭਾਈ ਨਿਰਮਲ ਸਿੰਘ ਖਾਲਸਾ ਦੀ ਕਾੱਲ...
ਚੰਡੀਗੜ੍ਹ,5 ਅਪ੍ਰੈਲ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਕਰਫਿਊ ਦੌਰਾਨ ਮਾਪਿਆਂ ਤੋਂ ਫੀਸਾਂ ਮੰਗਣ ਵਾਲੇ ਪ੍ਰਾਈਵੇਟ ਸਕੂਲਾਂ ‘ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ...
ਚੰਡੀਗੜ, 5 ਅਪ੍ਰੈਲ: ਪੰਜਾਬ ਸਰਕਾਰ ਨੇ ਲੋਕਾਂ ਨੂੰ ਜ਼ਰੂਰੀ ਵਸਤਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਕੁਝ ਨਵੇਂ ਕਦਮ ਚੁੱਕਦਿਆਂ ਆਵਾਜਾਈ ਦੀ ਸਹੂਲਤ ਲਈਕੰਟਰੋਲ ਰੂਮ ਕਾਇਮ ਕੀਤੇ ਹਨ ਤਾਂ ਕਿ ਅਜਿਹੀਆਂ ਵਸਤਾਂ ਨੂੰ ਲਿਜਾਣ ਵਾਲੇ ਟੱਰਕਾਂ ਆਦਿ ਵਾਹਨਾਂ ਦੀ ਨਿਰੰਤਰ ਆਵਾਜਾਈ ਬਰਕਰਾਰ ਰੱਖੀ ਜਾ ਸਕੇ। ਇਸੇ ਦੇਨਾਲ ਹੀ ਜ਼ਰੂਰੀ ਵਸਤਾਂ ਨੂੰ ਪ੍ਰਚੂਨ ਦੀ ਵੱਧ ਤੋਂ ਵੱਧ ਕੀਮਤ (ਐਮ.ਆਰ.ਪੀ.) ਤੋਂ ਜ਼ਿਆਦਾ ਕੀਮਤ ’ਤੇ ਵੇਚਣ ਵਾਲੇ ਨੂੰ 1.85 ਲੱਖ ਰੁਪਏ ਜੁਰਮਾਨਾ ਲਾਉਣ ਦਾਫੈਸਲਾ ਕੀਤਾ ਗਿਆ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੇਂਦਰੀ ਟਰਾਂਸਪੋਰਟ ਰੂਮ ਦੇ ਮੁਖੀ ਸਟੇਟ ਟਰਾਂਸਪੋਰਟ ਕਮਿਸ਼ਨਰ ਹੋਣਗੇ ਜਦਕਿ ਜ਼ਿਲਿਆਂ ਵਿੱਚ ਸਥਾਪਤ ਅਜਿਹੇ ਕੰਟਰੋਲਰੂਮਜ਼ ਦੀ ਕਮਾਂਡ ਸਕਤੱਰ ਅਤੇ ਆਰ.ਟੀ.ਏ. ਦੇ ਹੱਥਾਂ ਵਿੱਚ ਹੋਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਤਹਿਤ ਟਰਾਂਸਪੋਰਟ ਵਿਭਾਗ ਨੇ ਹੋਰ ਸੂਬਿਆਂ ਨੂੰ ਵੀ ਸਪਲਾਈ ਵਧਾ ਦਿੱਤੀ ਹੈ। ਇਨਾਂ ਸੂਬਿਆਂ ਵਿੱਚ ਅਨਾਜਅਤੇ ਹੋਰ ਵਸਤਾਂ ਦੀ ਕਮੀ ਹੈ। ਬੁਲਾਰੇ ਨੇ ਦੱਸਿਆ ਕਿ ਇਨਾਂ ਵਸਤਾਂ ਦੀ ਕਮੀ ਵਾਲੇ ਸੂਬਿਆਂ ਵਿੱਚ ਸਟਾਕ ਲਿਜਾਣ ਦੀ ਗਤੀ ਆਮ ਨਾਲੋਂ ਲਗਪਗ 50 ਫੀਸਦੀਤੱਕ ਵਧ ਗਈ ਹੈ। ਬੁਲਾਰੇ ਨੇ ਦੱਸਿਆ ਕਿ ਕਣਕ/ਚਾਵਲ ਦੇ ਲਗਪਗ 20-25 ਰੈਕ ਜਿਨਾਂ ਵਿੱਚ 54000-67000 ਟਨ ਅਨਾਜ ਤੇ ਹੋਰ ਸਾਮਾਨ ਹੁੰਦਾ ਹੈ, ਰੋਜ਼ਾਨਾ ਇਨਾਂ ਸੂਬਿਆਂ ਨੂੰ ਭੇਜਿਆ ਜਾ ਰਿਹਾ ਹੈ। ਇਸੇ ਦੌਰਾਨ ਰਾਹਤ ਕਾਰਜਾਂ ਵਜੋਂ 10 ਕਿਲੋ ਕਣਕ, ਦੋ ਕਿਲੋ ਦਾਲ ਅਤੇ ਦੋ ਕਿਲੋ ਖੰਡ ਵਾਲੇ 10 ਲੱਖ ਪੈਕੇਟ ਸੀਮਾਂਤ ਅਤੇ ਕੌਮੀ ਖੁਰਾਕ ਸੁਰੱਖਿਆ ਐਕਟ ਵਿੱਚਬਾਹਰ ਰਹਿ ਗਏ ਲੋਕਾਂ ਦਰਮਿਆਨ ਵੰਡੇ ਜਾ ਰਹੇ ਹਨ। ਇਸੇ ਤਰਾਂ 1.2 ਲੱਖ ਹੋਰ ਪੈਕੇਟ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਬਟਾਲਾ ਵਰਗੇ ਸਨਅਤੀਸ਼ਹਿਰਾਂ ਵਿੱਚ ਰਹਿ ਰਹੀ ਪਰਵਾਸੀ ਮਜ਼ਦੂਰਾਂ ਦੀ ਵਸੋਂ (ਲਗਪਗ 7.5 ਲੱਖ) ਨੂੰ 1.2 ਲੱਖ ਪੈਕੇਟ ਵੰਡੇ ਗਏ ਹਨ। ਲੁਧਿਆਣਾ ਵਿੱਚ ਪਰਵਾਸੀ ਮਜ਼ਦੂਰਾਂ ਨੂੰ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ. ਸਿਲੰਡਰ, ਪੰਜ ਕਿਲੋ ਵਾਲੇ ਐਲ.ਪੀ.ਜੀ. ਸਿਲੰਡਰ ਭਰਨ ਦੀ ਸਹੂਲਤ ਪ੍ਰਚੂਨ ਰਿਟੇਲ ਰਾਹੀਂ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਇਸਦਾ ਸਾਰਾ ਬੋਝ ਸੂਬਾ ਸਰਕਾਰ ਵੱਲੋਂ ਸਹਿਣ ਕੀਤਾ ਜਾ ਰਿਹਾ ਹੈ। ਤੇਲ ਕੰਪਨੀਆਂ ਵੱਲੋਂ ਵੀ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ. ਗੈਸ ਸਿਲੰਡਰਾਂ ਦੀ ਨਿਰਵਿਘਨਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਕਿ ਵਾਹਨਾਂ ਦੇ ਚੱਲਣ-ਫਿਰਨ ਵਿੱਚ ਕੋਈ ਵਿਘਨ ਨਾ ਪਵੇ। ਇਸੇ ਤਰਾਂ ਪ੍ਰਧਾਨ ਮੰਤਰੀ ਗਰੀਬ ਕਲਿਆਣਯੋਜਨਾ ਤਹਿਤ ਕੌਮੀ ਖੁਰਾਕ ਸੁਰੱਖਿਆ ਐਕਟ ਦੇ ਲਾਭਪਾਤਰੀਆਂ ਨੂੰ 2.2 ਲੱਖ ਮੀਟਰਕ ਟਨ ਕਣਕ ਅਤੇ 10,800 ਮੀਟਰਕ ਟਨ ਛੋਲਿਆਂ ਦੀ ਦਾਲ ਵੀ ਮੁਫ਼ਤਵੰਡੀ ਜਾ ਰਹੀ ਹੈ।