ਕੋਰੋਨਾ ਦਾ ਅਸਰ ਪੁਰੀ ਦੁਨੀਆ ਉੱਤੇ ਫੈਲ ਚੁੱਕਾ ਹੈ। ਇਸਦਾ ਖਾਸਾ ਅਸਰ ਹੁਣ ਭਾਰਤ ਵਿੱਚ ਵੀ ਦੇਖਿਆ ਜਾ ਸਕਦਾ ਹੈ। ਹੁਣ ਕੋਰੋਨਾ ਨੇ ਆਪਣੀ ਦਹਿਸ਼ਤ ਹਰਿਆਣਾ...
ਕੋਰੋਨਾ ਵਾਇਰਸ ਦਾ ਅਸਰ ਦੀਨੋ ਦੀਨ ਵੱਧ ਰਿਹਾ ਹੈ। ਦੇਸ਼ ਵਿੱਚ ਬੀਤੇ 24 ਘੰਟਿਆਂ ਅੰਦਰ 437 ਕੋਰੋਨਾ ਕੇਸ ਸਾਹਮਣੇ ਆਏ ਹਨ। ਹੁਣ ਤੱਕ ਕੁੱਲ ਕੋਰੋਨਾ ਦੇ...
ਬਠਿੰਡਾ ਜ਼ਿਲ੍ਹੇ ਦੇ ਪਿੰਡ ਭੁੱਚੋ ਖੁਰਦ ਦੀ ਸਮੁੱਚੀ ਮੌਜੂਦਾ ਪੰਚਾਇਤ ਤੇ ਆਮ ਲੋਕਾਂ ਨੇ ਕਮੇਟੀ ਬਣਾ ਕੇ ਪਿੰਡ ਵਿੱਚ ਬਾਹਰੋਂ ਆਉਣ ਤੇ ਲਾਈ ਪਾਬੰਦੀ ਕਰੋਨਾ ਬਿਮਾਰੀ...
ਕੋਰੋਨਾ ਦੀਦ ਦਹਿਸ਼ਤ ਪੁਰੀ ਦੁਨੀਆ ਚ ਫੈਲੀ ਹੋਏ ਹੈ ਜਿਸ ਤੋਂ ਬਚਣ ਲਈ ਹਰ ਕੋਈ ਮੁਮਕਿਨ ਕੋਸ਼ਿਸ਼ ਕਰ ਰਿਹਾ ਹੈ। ਇਸਦੇ ਕਾਰਨ ਕਈਆਂ ਦੀ ਜਾਨ ਜਾ...
ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨਿਰਮਲ ਸਿੰਘ ਖਾਲਸਾ ਦਾ ਕੋਰੋਨਾ ਪੋਜ਼ੀਟਿਵ ਪਾਇਆ ਗਿਆ ਹੈ। ਦੱਸ ਦਈਏ ਕਿ ਨਿਰਮਲ ਸਿੰਘ ਇੰਗਲੈਂਡ ਤੋਂ ਵਾਪਿਸ ਆਏ ਸਨ, ਜਿਸ ਦੇ ਮੱਦੇ ਨਜ਼ਰ ਪ੍ਰਸ਼ਾਸਨ ਵਲੋਂ ਸਾਰਾ ਇਲਾਕਾ ਤੇਜ਼ ਨਗਰ ਅਤੇ ਸ਼ਹੀਦ ਊਧਮ ਸਿੰਘ ਨਗਰ ਸੀਲ ਕਰ ਦਿੱਤਾ ਗਿਆ ਹੈ ਅਤੇ ਪੂਰੇ ਅਮ੍ਰਿਤਰ ਸ਼ਹਿਰ ਨੂੰ ਸੈਨਿਟਾਇਜ਼ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਇਲਾਕਾ ਨਿਵਾਸੀਆਂ ਨੂੰ ਆਪਣੇ ਘਰਾਂ ਵਿੱਚ ਰਹਿਣ ਲਈ ਕਿਹਾ ਗਿਆ ਹੈ। ਮੰਨਿਆ ਇਹ ਵੀ ਜਾ ਰਿਹਾ ਹੈ ਕਿ ਖਾਲਸਾ ਹੋਰਾਂ ਵਲੋਂ ਚੰਡੀਗੜ੍ਹ ਵੀ ਸਮਾਗਮ ਕੀਤੇ ਗਏ ਜਿਸ ਬਾਰੇ...
ਪਠਾਨਕੋਟ, 1 ਅਪ੍ਰੈਲ 2020:—ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਚਲ ਰਹੇ ਕਰਫਿਓ ਦੋਰਾਨ ਭਾਰੀ ਸੰਖਿਆਂ ਵਿੱਚ ਪ੍ਰਵਾਸੀ ਮਜਦੂਰ ਜੰਮੂ ਕਸਮੀਰ ਨੂੰ ਜਾਣਲਈ ਪਠਾਨਕੋਟ ਵਿਖੇ ਪਹੁੰਚ ਰਹੇ ਹਨ, ਪਰ ਜੰਮੂ ਕਸਮੀਰ ਦੀ ਸਰਹੱਦ ਕਰਫਿਓ ਦੇ ਚਲਦਿਆਂ ਪੂਰੀ ਤਰ੍ਹਾਂ ਸੀਲ ਕਰ ਦਿੱਤੀ ਗਈ ਹੈ ਜਿਸ ਕਾਰਨ ਪਠਾਨਕੋਟਵਿਖੇ ਇਸ ਸਮੇਂ ਪ੍ਰਵਾਸੀ ਮਜਦੂਰਾਂ ਦੀ ਸੰਖਿਆ ਕਰੀਬ ਇੱਕ ਹਜਾਰ ਤੋਂ ਜਿਆਦਾ ਹੈ, ਜਿਹਨਾਂ ਪ੍ਰਸਾਸਨ ਵੱਲੋਂ ਜ਼ਿਲ੍ਹਾ ਪਠਾਨਕੋਟ ਵਿੱਚ ਕਰੀਬ 7 ਸਥਾਨਾਂ ਤੇ ਇਹਨਾਂਪ੍ਰਵਾਸੀ ਮਜਦੂਰਾਂ ਦੇ ਠਹਿਰਾਵ ਦੀ ਵਿਵਸਥਾ ਕੀਤੀ ਗਈ ਹੈ ਅਤੇ ਹੋਰ ਤਿੰਨ ਸਥਾਨਾਂ ਨੂੰ ਅਡਵਾਂਸ ਵਿੱਚ ਤਿਆਰ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਕਰੋਨਾਂਵਾਈਰਸ ਦੇ ਚਲਦਿਆਂ ਜਿੱਥੇ ਪ੍ਰਵਾਸੀ ਮਜਦੂਰ ਦੇ ਠਹਿਰਣ ਦਾ ਪ੍ਰਬੰਧ ਕੀਤਾ ਗਿਆ ਹੈ ਉੱਥੇ ਸੋਸਲ ਡਿਸਟੈਂਸ ਦਾ ਵਿਸ਼ੇਸ ਧਿਆਨ ਰੱਖਿਆ ਜਾ ਰਿਹਾ ਹੈ। ਕਰੀਬ400 ਵਿਅਕਤੀ ਦੇ ਠਹਿਰਾਅ ਵਾਲੇ ਸਥਾਨ ਤੇ ਕਰੀਬ 200 ਵਿਅਕਤੀ ਹੀ ਠਹਿਰਾਏ ਗਏ ਹਨ ਤਾਂ ਜੋ ਜਿਆਦਾ ਮਿਲ ਵਰਤਨ ਇਹਨਾਂ ਵਿੱਚ ਨਾ ਹੋਵੇ ਅਤੇ ਇੱਕਦੂਜੇ ਤੋਂ ਨਿਰਧਾਰਤ ਦੂਰੀ ਬਣੀ ਰਹੇ। ਜਿਕਰਯੋਗ ਹੈ ਕਿ ਕੂਝ ਸਥਾਨਾਂ ਤੇ ਕੂਝ ਪ੍ਰਵਾਸੀ ਮਹਿਲਾਵਾਂ ਅਤੇ ਬੱਚੇ ਵੀ ਸਾਮਲ ਹਨ। ਇਹਨਾਂ ਪ੍ਰਵਾਸੀ ਮਜਦੂਰਾਂ ਨੂੰ ਜਿੱਥੇਤਿੰਨੋਂ ਸਮੇਂ ਭੋਜਨ ਉਪਲਬੱਦ ਕਰਵਾਇਆ ਜਾ ਰਿਹਾ ਹੈ ਉੱਥੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਇਹਨਾਂ ਪ੍ਰਵਾਸੀ ਮਜਦੂਰਾਂ ਦੇ ਰਹਿਣ, ਖਾਣਾ, ਸਿਹਤ ਸੇਵਾਵਾਂ ਆਦਿ ਦੀ ਵਿਵਸਥਾ ਪ੍ਰਸਾਸਨ ਵੱਲੋਂ ਪਹਿਲਾ ਹੀ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸਨ ਵੱਲੋਂ ਜ਼ਿਲ੍ਹੇ ਵਿੱਚ ਕਰੀਬ 8-9 ਸਥਾਨਾਂ ਤੇਵਿਵਸਥਾ ਕੀਤੀ ਗਈ ਹੈ। ਇਸ ਦੇ ਨਾਲ ਹੋਰ ਵੀ ਜਿਲਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਜਿੱਥੇ ਵੀ ਪ੍ਰਵਾਸੀ ਮਜਦੂਰ ਹਨ ਉੱਥੇ ਹੀ ਇਹਨਾਂ ਨੂੰ ਰੋਕਿਆ ਜਾਵੇ, ਕਿਉਕਿ ਜ਼ਿਲ੍ਹਾ ਪਠਾਨਕੋਟ ਵਿੱਚ ਨਿਰਧਾਰਤ ਸਮਰੱਥਾ ਹੈ ਅਗਰ ਇਸੇ ਹੀ ਤਰਾਂ ਇਹਨਾਂ ਦੀ ਸੰਖਿਆ ਵਿੱਚ ਵਾਧਾ ਹੁੰਦਾ ਰਿਹਾ ਤਾਂ ਸਥਿਤੀ ਗੰਭੀਰ ਬਣ ਸਕਦੀ ਹੈ।ਉਹਨਾਂ ਦੱਸਿਆ ਕਿ ਪ੍ਰਵਾਸੀ ਮਜਦੂਰਾਂ ਨੂੰ ਰੱਖਣ ਲਈ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਹੀ ਇਹਨਾਂ ਪ੍ਰਵਾਸੀ ਮਜਦੂਰਾਂ ਨੂੰਕੋਰਿਨਟਾਈਨ ਕਰ ਕੇ ਸਾਭ ਸੰਭਾਲ ਕੀਤੀ ਜਾ ਰਹੀ ਹੈ।
ਚੰਡੀਗੜ੍ਹ , 01 ਅਪ੍ਰੈਲ , ( ਬਲਜੀਤ ਮਰਵਾਹਾ ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਰਾਹਤ ਸਮੱਗਰੀ ਉੱਤੇ ਮੁੱਖਮੰਤਰੀ ਦੀਆਂ ਫੋਟੋਆਂ ਛਾਪਣ ‘ਚ ਸਮਾਂ ਬਰਬਾਦ ਨਾ ਕਰੇ ਅਤੇ ਇਸ ਸਮੱਗਰੀ ਨੂੰ ਜਲਦੀ ਤੋਂ ਜਲਦੀ ਗਰੀਬਾਂ ਅਤੇ ਲੋੜਵੰਦਾਂ ਤਕ ਪੁੱਜਦੀ ਕਰੇ। ਪਾਰਟੀ ਨੇ ਕਿਹਾਕਿ ਅਜਿਹੇ ਔਖੇ ਸਮਿਆਂ ਵਿਚ ਸਿਆਸਤ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਆਟਾ ਅਤੇ ਸੈਨੇਟਾਈਜ਼ਰਾਂ ਨੂੰ ਲੋੜਵੰਦਾਂ ਤਕ ਪਹੁੰਚਾਉਣ ਤੋਂ ਪਹਿਲਾਂ ਉਹਨਾਂ ਉੱਤੇ ਮੁੱਖ ਮੰਤਰੀ ਦੀ ਫੋਟੋਂਛਾਪਣ ਲਈ ਸਮਾਂ ਬਰਬਾਦ ਕਰਨ ਦੀ ਕੋਈ ਲੋੜ ਨਹੀਂ ਸੀ। ਉਹਨਾਂ ਕਿਹਾ ਕਿ ਵੱਖ ਵੱਖ ਚੀਜ਼ਾਂ ਉੱਤੇ ਮੁੱਖ ਮੰਤਰੀ ਦੀ ਫੋਟੋ ਚਿਪਕਾਉਣ ਲਈ ਬਹੁਤ ਸਾਰੇ ਮੌਕੇ ਆਉਣਗੇ । ਪਰ ਅੱਜ ਸੰਕਟ ਦੀ ਸਥਿਤੀ ਵਿਚ ਇਸ ਕਿਸਮ ਦੇ ਬੇਲੋੜੇ ਕੰੰਮਾਂ ਤੋਂ ਬਚਣਾ ਚਾਹੀਦਾ ਹੈ। ਡਾਕਟਰ ਚੀਮਾ ਨੇ ਕਿਹਾ ਕਿ ਰਾਹਤ ਸਮੱਗਰੀ ਦੀ ਵੰਡ ਸੰਬੰਧੀ ਕੀਤੇ ਜਾ ਰਹੇ ਸਿਆਸੀ ਵਿਤਕਰੇ ਦੇ ਅਨੇਕਾਂ ਮਾਮਲੇ ਸਾਹਮਣੇ ਆਉਣ ਦੇ ਬਾਵਜੂਦ ਅਕਾਲੀ ਦਲ ਨੇਪੰਜਾਬ ਸਰਕਾਰ ਨਾਲ ਬਹੁਤ ਸਹਿਯੋਗ ਕੀਤਾ ਹੈ ਅਤੇ ਕਿਸੇ ਵੀ ਕਿਸਮ ਦੀ ਸਿਆਸੀ ਬਿਆਨਬਾਜ਼ੀ ਕਰਨ ਤੋਂ ਪਰਹੇਜ਼ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬਸਰਕਾਰ ਦੀ ਵੀ ਇਹ ਜ਼ਿੰਮੇਵਾਰੀ ਬਣਦੀ ਸੀ ਕਿ ਉਹ ਰਾਹਤ ਸਮੱਗਰੀ ਦਾ ਸਿਆਸੀਕਰਨ ਕਰਨ ਦੀ ਬਜਾਇ ਇਸ ਨੂੰ ਲੋੜਵੰਦਾਂ ‘ਚ ਵੰਡਣ ਦੇ ਕੰਮ ਵਿਚ ਤੇਜ਼ੀਲਿਆਉਂਦੀ। ਉਹਨਾਂ ਕਿਹਾ ਕਿ ਲੋਕ ਕਿੰਨੇ ਦਿਨ ਦੇ ਸ਼ਿਕਾਇਤਾਂ ਕਰ ਰਹੇ ਹਨ ਕਿ ਜੋ ਰਾਸ਼ਨ ਉਹਨਾਂ ਨੂੰ ਦੇਣ ਦਾ ਵਾਅਦਾ ਕੀਤਾ ਸੀ, ਉਹ ਉਹਨਾਂ ਤਕ ਨਹੀਂਪਹੁੰਚਿਆ ਹੈ। ਹੁਣ ਸਪੱਸ਼ਟ ਹੋ ਗਿਆ ਹੈ ਕਿ ਇਹ ਰਾਸ਼ਨ ਇਸ ਲਈ ਲੇਟ ਹੋ ਗਿਆ ਕਿਉਂਕਿ ਤਾਂ ਵੰਡਣ ਤੋਂ ਪਹਿਲਾਂ ਸਾਰੇ ਆਟੇ ਦੇ ਥੈਲਿਆਂ ਅਤੇ ਸੈਨੇਟਾਈਜ਼ਰਾਂਉੱਤੇ ਮੁੱਖ ਮੰਤਰੀ ਦੀ ਫੋਟੋ ਚਿਪਕਾਈ ਜਾ ਸਕੇ। ਇਹ ਬਹੁਤ ਹੀ ਅਫਸੋਸਨਾਕ ਹਰਕਤ ਹੈ।
ਚੰਡੀਗੜ, 1 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖ ਕੇ 2 ਅਕਤੂਬਰ, 2019 ਤੋਂ ਜੀ.ਐਸ.ਟੀ. ਦੇ ਬਕਾਇਆ ਪਏ6752.83 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਉਹਨਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ -19 ਦੇ ਸੰਕਟ ਕਾਰਨ ਪੈਦਾ ਹੋਈ ਨਾਜ਼ੁਕ ਸਥਿਤੀ ਦੇ ਮੱਦੇਨਜ਼ਰ ਇਹ ਬਕਾਏ ਪਹਿਲ ਦੇ ਅਧਾਰ ‘ਤੇਜਾਰੀ ਕਰਨ ਲਈ ਕੇਂਦਰੀ ਵਿੱਤ ਮੰਤਰਾਲੇ ਨੂੰ ਨਿਰਦੇਸ਼ ਦੇਣ। ਮੁੱਖ ਮੰਤਰੀ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ, ਜਿੱਥੇ ਕੇਂਦਰ ਅਤੇ ਸੂਬਾ ਸਰਕਾਰ ਦੋਵੇਂ ਕੋਵਿਡ -19 ਕਾਰਨ ਪੈਦਾ ਹੋਈਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ, ਉਥੇ ਇਸ ਬਕਾਏ ਨੂੰ ਜਾਰੀ ਕਰਨ ਨਾਲ ਪੰਜਾਬ ਨੂੰ ਵੱਡੀ ਰਾਹਤ ਮਿਲੇਗੀ। ਉਨਾਂ ਕਿਹਾ ਕਿ ਮੁਆਵਜ਼ੇ ਦੇ 6752.83 ਕਰੋੜ ਰੁਪਏ ਦੇ ਬਕਾਏ ਜਾਰੀ ਕਰਨਾ ਇਸ ਬਿਪਤਾ ਦੇ ਪ੍ਰਭਾਵ ਨੂੰ ਘਟਾਉਣ ਦੇ ਨਾਲ-ਨਾਲ ਗਰੀਬਾਂ ਅਤੇ ਲੋੜਵੰਦਾਂ ਨੂੰਲੋੜੀਂਦੀ ਰਾਹਤ ਪ੍ਰਦਾਨ ਕਰਨ ਵਿੱਚ ਪੰਜਾਬ ਸਰਕਾਰ ਲਈ ਸਹਾਈ ਹੋਵੇਗਾ। ਇਸ ਆਫ਼ਤ ਦੇ ਅਸਰ ਨੂੰ ਘਟਾਉਣ ਲਈ ਕੇਂਦਰ ਸਰਕਾਰ ਦੇ ਯਤਨਾਂ ਦੀ ਹਮਾਇਤ ਕਰਦਿਆਂ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਪਟਨਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਟੈਕਸਾਂ ਨੂੰ ਮੁਲਤਵੀ ਕਰਨਾ ਅਤੇ ਕਾਰਜਪ੍ਰਣਾਲੀ ਜ਼ਿੰਮੇਵਾਰੀਆਂ ਵਿਚ ਢਿੱਲ ਦੇਣਾ ਵਪਾਰ ਅਤੇ ਉਦਯੋਗ ਨੂੰ ਮੋਹਲਤ ਦੇਣ ਦੇਨਾਲ-ਨਾਲ ਕੁਝ ਹੱਦ ਤੱਕ ਆਮ ਆਦਮੀ ’ਤੇ ਬੋਝ ਨੂੰ ਵੀ ਘਟਾਏਗਾ।
ਹੁਸ਼ਿਆਰਪੁਰ, 1 ਅਪ੍ਰੈਲ : ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ ਹੁਣ ਤੱਕ 172 ਸੈਂਪਲ ਲਏ ਗਏ ਹਨ, ਜਿਨਾਂ ਵਿਚੋਂ 139 ਸੈਂਪਲਾਂਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 28 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨਾਂ ਕਿਹਾ ਕਿ 5 ਵਿਅਕਤੀਆਂ ਦੇ ਸੈਂਪਲ ਹੀ ਪੋਜ਼ੀਟਿਵ ਆਏ ਹਨ ਅਤੇਪਿੰਡ ਮੋਰਾਂਵਾਲੀ ਦੇ ਇਸ ਪਰਿਵਾਰ ਦੇ ਇਕ ਪੋਜ਼ੀਟਿਵ ਮੈਂਬਰ ਸ੍ਰੀ ਹਰਭਜਨ ਸਿੰਘ ਜਿਸ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕੀਤਾ ਸੀ, ਦੀ ਪਿਛਲੇ ਦਿਨੀਂ ਮੌਤਹੋ ਗਈ ਹੈ। ਉਨਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪੋਜ਼ੀਟਿਵ ਆਏ ਇਸ ਪਰਿਵਾਰ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਇਕਾਂਤਵਾਸਵਿੱਚ ਰੱਖਿਆ ਜਾ ਰਿਹਾ ਹੈ। ਡਾ. ਜਸਵੀਰ ਸਿੰਘ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲਾ ਵਾਸੀਆਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਕਿਉਂਕਿ 80 ਫੀਸਦੀ ਤੱਕ ਪੋਜ਼ੀਟਿਵ ਕੇਸਇਕਾਂਤਵਾਸ ਵਿੱਚ ਰਹਿ ਕੇ ਹੀ ਠੀਕ ਹੋ ਰਹੇ ਹਨ। ਉਨਾਂ ਕਿਹਾ ਕਿ ਖਾਂਸੀ, ਜ਼ੁਕਾਮ ਅਤੇ ਬੁਖਾਰ ਆਦਿ ਲੱਛਣ ਵਾਲੇ ਵਿਅਕਤੀ ਤੁਰੰਤ ਆਪਣੇ ਨੇੜਲੇ ਸਿਹਤ ਕੇਂਦਰਸੰਪਰਕ ਕਰਨ। ਉਨਾਂ ਕਿਹਾ ਕਿ ਜਾਗਰੂਕਤਾ ਅਤੇ ਸਾਵਧਾਨੀਆਂ ਵਰਤਕੇ ਇਸ ਵਾਇਰਸ ਤੋਂ ਬਚਿਆ ਜਾ ਸਕਦਾ ਹੈ, ਇਸ ਲਈ ਹੱਥਾਂ ਦੀ ਸਫਾਈ ਅਤੇ ਪੌਸ਼ਟਿਕਖੁਰਾਕ ਯਕੀਨੀ ਬਣਾਈ ਜਾਵੇ।
ਪਟਿਆਲਾ, 1 ਅਪ੍ਰੈਲ: ਨੋਵਲ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਨੂੰ ਆਪਣੇ ਘਰਾਂ ‘ਚ ਹੀ ਰੱਖਣ ਲਈ 23 ਮਾਰਚ ਨੂੰ ਲਗਾਏ ਗਏ ਕਰਫਿਊ ਦੌਰਾਨਪਟਿਆਲਾ ਪੁਲਿਸ ਨੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਗਏ ਸਾਰੇ ਕਰਫਿਊ ਪਾਸ ਰੱਦ ਹੋਣ ਅਤੇ ਲੋਕਾਂ ਨੂੰ ਖੁਰਾਕੀ ਵਸਤਾਂ ਅਤੇ ਦਵਾਈਆਂ ਦੀ ਸਪਲਾਈ ਬੰਦਹੋਣ ਬਾਰੇ ਗ਼ਲਤ ਵਟਸਐਪ ਸੁਨੇਹੇ ਭੇਜਣ ਵਾਲੀ ਮਹਿਲਾ ਸਮੇਤ ਇੱਕ ਹੋਰ ਜਣੇ ਨੂੰ ਨਾਮਜਦ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਲਾਹੌਰੀ ਗੇਟ ਵਿਖੇ ਮੁਕੱਦਮਾ ਨੰਬਰ 44 ਮਿਤੀ 1 ਅਪ੍ਰੈਲ 2020 ਨੂੰਆਈ.ਪੀ.ਸੀ. ਦੀ ਧਾਰਾ 188 ਤੇ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਦੀਆ ਧਾਰਾਵਾਂ 52-54 ਤਹਿਤ ਦਰਜ ਕਰਕੇ ਤੇਜਵਿੰਦਰ ਸਿੰਘ ਅਤੇ ਬਲਵੀਰ ਕੌਰਵਾਸੀਅਨ ਗੁਰਬਖ਼ਸ਼ ਕਲੋਨੀ ਨੂੰ ਨਾਮਜਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਇਨ੍ਹਾਂ ਦੇ ਮੋਬਾਇਲ ਫੋਨ ਵੀ ਜ਼ਬਤ ਕਰ ਲਏ ਗਏਹਨ। ਐਸ.ਐਸ.ਪੀ. ਨੇ ਦੱਸਿਆ ਕਿ ਕਰਫਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਕੁਝ ਜਰੂਰੀ ਵਸਤਾਂ ਅਤੇ ਸੇਵਾਵਾਂ ਪ੍ਰਦਾਨ ਕਰਨਲਈ ਕਰਫਿਊ ਪਾਸ ਜਾਰੀ ਕੀਤੇ ਗਏ ਸਨ ਪਰੰਤੂ ਸੋਸ਼ਲ ਮੀਡੀਆ ‘ਤੇ ਇਹ ਗ਼ਲਤ ਸੁਨੇਹੇ ਫੈਲ ਰਹੇ ਸਨ ਕਿ ਪ੍ਰਸ਼ਾਸਨ ਵੱਲੋਂ ਜਾਰੀ ਸਾਰੇ ਪਾਸ ਰੱਦ ਕਰ ਦਿੱਤੇ ਗਏਹਨ ਅਤੇ ਹੁਣ ਖੁਰਾਕੀ ਵਸਤਾਂ ਅਤੇ ਦਵਾਈਆਂ ਦੀ ਸਪਲਾਈ ਵੀ ਬੰਦ ਹੋ ਗਈ ਹੈ। ਉਨ੍ਹਾਂ ਦੱਸਿਆ ਜਿਸ ਲਈ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਅਜਿਹੇ ਸੁਨੇਹੇਵਾਇਰਲ ਕਰਨ ਵਾਲਿਆਂ ਦੀ ਪਛਾਣ ਕਰਕੇ ਇਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ। ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟੇਰਟ ਵੱਲੋਂ ਲਗਾਈ ਗਈ ਧਾਰਾ 144 ਦੀ ਪਾਲਣਾਂ ਕਰਨ ਸਬੰਧੀਂ ਆਮ ਲੋਕਾਂ ਨੂੰ ਜਾਗਰੂਕ ਵੀ ਕੀਤਾਗਿਆ ਸੀ ਅਤੇ ਨਾਲ ਹੀ ਕੋਰੋਨਾ ਵਾਇਰਸ ਸਬੰਧੀ ਕੋਈ ਵੀ ਗ਼ਲਤ ਜਾਣਕਾਰੀ ਅਤੇ ਅਫ਼ਵਾਹਾਂ ਨਾ ਫੈਲਾਉਣ ਬਾਰੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਵਾਰ-ਵਾਰਅਪੀਲਾਂ ਵੀ ਕੀਤੀਆਂ ਜਾ ਰਹੀਆਂ ਹਨ। ਪਰੰਤੂ ਇਨ੍ਹਾਂ ਦੋਵਾਂ, ਜੋ ਕਿ ਆਪਸ ਵਿੱਚ ਗੁਆਂਢੀ ਵੀ ਹਨ ਨੇ ਕਰਫਿਊ ਦੌਰਾਨ ਗ਼ਲਤ ਵਟਸਐਪ ਸੁਨੇਹੇ ਵਾਇਰਲ ਕੀਤੇ। ਐਸ.ਐਸ.ਪੀ. ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਸਬੰਧੀ ਗ਼ਲਤ ਮੈਸੇਜ਼ ਵਾਇਰਲ ਕਰਨ ਅਤੇ ਇਸ ਸਬੰਧੀ ਅਫ਼ਵਾਹ ਫੈਲਾਉਣਾ ਕਾਨੂੰਨਨਜੁਰਮ ਹੈ, ਜਿਹੜਾ ਵੀ ਇਸ ਦੀ ਉਲੰਘਣਾ ਕਰਦਾ ਪਾਇਆ ਗਿਆ ਉਸ ਦੇ ਵਿਰੁੱਧਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।