ਐਸ ਏ ਐਸ ਨਗਰ, 31 ਮਾਰਚ , ( ਬਲਜੀਤ ਮਰਵਾਹਾ ) : ਜ਼ਿਲ੍ਹਾ ਮੈਜਿਸਟਰੇਟ ਗਿਰੀਸ਼ ਦਯਾਲਨ ਨੇ ਅੱਜ ਜ਼ਿਲੇ ਵਿੱਚ ਡਾਕ ਸੇਵਾਵਾਂ ਨਿਰਵਿਘਨ ਜਾਰੀ ਰੱਖਣ ਦਾ ਹੁਕਮ ਜਾਰੀ ਕੀਤਾ...
30 ਮਾਰਚ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੱਲ• ਕਰਫਿਊ ਵਿੱਚ ਕੀਤੇ ਵਾਧੇ ਦੀ ਰੌਸ਼ਨੀ ਵਿੱਚ ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਨਵੀਂ ਹਦਾਇਤਾਂ ਵਿੱਚ ਹੁਣ ਸੂਬੇਵਿੱਚ ਸਿਹਤ ਵਿਭਾਗ ਸਟਾਫ, ਡਾਕਟਰਾਂ ਤੇ ਰੈਗੂਲਰ ਮਰੀਜ਼ਾਂ ਨੂੰਕਰਫਿਊ ਪਾਸ ਦੀ ਕੋਈ ਲੋੜ ਨਹੀਂ ਜਦੋਂ ਕਿ ਬੈਂਕਾਂ/ਏ.ਟੀ.ਐਮਜ਼ ਨੂੰ ਵੀ ਸਾਰਾ ਹਫਤਾ ਖੁੱਲੇ ਰਹਿਣਦੀ ਇਜ਼ਾਜਤ ਹੋਵੇਗੀ ਬਸ਼ਰਤੇ ਕਿ ਕੋਵਿਡ-19 ਦੇ ਸਾਰੇ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਵੇ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੱਲ ਮੰਤਰੀਆਂ ਦੇ ਸਮੂਹ ਨਾਲ ਕੋਵਿਡ-19 ਤਿਆਰੀਆਂ ਦੀ ਸਮੀਖਿਆ ਤੋਂ ਬਾਅਦ ਗ੍ਰਹਿਵਿਭਾਗ ਵੱਲੋਂ ਅੱਜ ਨਵੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।ਇਹ ਹਦਾਇਤਾਂ ਪ੍ਰੋਟੋਕੋਲ ਦੀ ਪਾਲਣਾ ਨੂੰ ਯਕੀਨੀ ਬਣਾਉਂਦੇ ਹੋਏ ਲੋਕਾਂ ਦੇ ਹਿੱਤ ਨੂੰਧਿਆਨ ਵਿੱਚ ਰੱਖਦਿਆਂ ਪ੍ਰਣਾਲੀ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਜਾਰੀ ਕੀਤੀਆਂ ਗਈਆਂ ਹਨ। ਨਵੀਆਂ ਹਦਾਇਤਾਂ ਅਨੁਸਾਰ ਜ਼ਿਲਾ ਮੈਜਿਸਟ੍ਰੇਟਜ਼ ਨੂੰ ਰਸਮੀ ਤੌਰ ‘ਤੇ ਕਰਫਿਊ 31 ਮਾਰਚ 2020 ਤੋਂ 14 ਅਪਰੈਲ 2020 ਤੱਕ ਵਧਾਉਣ ਲਈ ਦੱਸ ਦਿੱਤਾ ਹੈ।ਪਹਿਲਾਂ ਤੋਂ ਹੀ ਦਿੱਤੀਆਂ ਛੋਟਾਂ ਦੇ ਜਾਰੀ ਰਹਿਣ ਤੋਂ ਇਲਾਵਾ ਡਾਕ ਦਫਤਰਾਂ ਤੇ ਕੋਰੀਅਰ ਸੇਵਾਵਾਂ ਨੂੰ ਵੀ ਨਵੀਆਂ ਹਦਾਇਤਾਂ ਅਨੁਸਾਰ ਖੋਲਣ ਦੀ ਆਗਿਆ ਦੇ ਦਿੱਤੀ ਹੈ।ਬੈਂਕ ਤੇ ਏ.ਟੀ.ਐਮਜ਼ ਨੂੰ ਪੂਰਾ ਹਫਤਾ ਖੋਲਣ ਦੀ ਇਜ਼ਾਜਤ ਦੇ ਦਿੱਤੀ ਹੈ ਜਦੋਂ ਕਿ ਇਸ ਤੋਂ ਪਹਿਲਾਂ ਹਫਤੇ ਵਿੱਚ ਦੋ ਦਿਨ ਦੀ ਆਗਿਆ ਦਿੱਤੀ ਗਈ ਸੀਬਸ਼ਰਤੇ ਕਿ ਉਥੇ ਸਮਾਜਿਕ ਵਿੱਥ ਸਣੇ ਸਾਰੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗਾਂ ਦੇ ਕਰਮਚਾਰੀਆਂ ਨੂੰ ਹੁਣ ਆਪੋ-ਆਪਣੇ ਵਿਭਾਗਾਂ ਵੱਲੋਂ ਜਾਰੀ ਸ਼ਨਾਖਤੀ ਕਾਰਡਾਂ ਰਾਹੀਂ ਕੰਮ ਕਰਨ ਦੀ ਆਗਿਆ ਹੋਵੇਗੀ, ਇਸ ਲਈ ਉਹਨਾਂ ਨੂੰਵੱਖਰੇ ਕਰਫਿਊ ਪਾਸ ਦੀ ਕੋਈ ਲੋੜ ਨਹੀਂ ਹੋਵੇਗੀ। ਇਸੇ ਤਰਾਂ ਪ੍ਰਾਈਵੇਟ ਹਸਪਤਾਲਾਂ/ਨਰਸਿੰਗ ਹੋਮਜ਼/ਜਾਂਚ ਲੈਬਾਰਟਰੀਆਂ ਦੇ ਡਾਕਟਰਾਂ ਨੂੰ ਕਰਫਿਊ ਪਾਸ ਤੋਂ ਬਿਨਾਂ ਪੰਜਾਬ ਮੈਡੀਕਲ/ਡੈਂਟਲ ਕੌਂਸਲ ਜਾਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਜਾਰੀ ਕੀਤੇ ਫੋਟੋ ਸ਼ਨਾਖਤੀ ਕਾਰਡ ਦੇ ਆਧਾਰ ‘ਤੇ ਕੰਮ ਕਰਨਦੀ ਇਜਾਜ਼ਤ ਹੋਵੇਗੀ।ਪ੍ਰਾਈਵੇਟ ਨਰਸਿੰਗ ਹੋਮਜ਼ ਦੇ ਹੋਰ ਮੁਲਾਜ਼ਮਾਂ ਨੂੰ ਸਬੰਧਤ ਹਸਪਤਾਲ ਦੇ ਪ੍ਰਸ਼ਾਸਨ ਦੀ ਅਪੀਲ ‘ਤੇ ਪਾਸ ਜਾਰੀ ਕੀਤੇ ਜਾਣਗੇ। ਇਸੇ ਤਰਾਂ ਮਰੀਜ਼ਾਂ ਨੂੰ ਹਸਪਤਾਲ ਅਤੇ ਨਰਸਿੰਗ ਹੋਮਜ਼ ਵੱਲੋਂ ਜਾਰੀ ਕੀਤੇ ਮਰੀਜ ਕਾਰਡ/ਦਵਾਈਆਂ ਵਾਲੀ ਸਲਿੱਪਾਂ ਦੇ ਆਧਾਰ ‘ਤੇ ਪ੍ਰਾਈਵੇਟ ਹਸਪਤਾਲਾਂ, ਨਰਸਿੰਗ ਹੋਮਜ਼ ਅਤੇ ਜਾਂਚ ਲੈਬਾਰਟਰੀਆਂ ਸਮੇਤ ਸਾਰੇ ਹਸਪਤਾਲਾਂ ਵਿਖੇ ਜਾਣ ਦੀ ਇਜਾਜ਼ਤ ਹੋਵੇਗੀ। ਨਵੇਂ ਮਰੀਜ਼ਾਂ ਨੂੰ ਈ-ਪਾਸ ਰਾਹੀਂ ਹੀ ਜਾਣ ਦੀ ਇਜਾਜ਼ਤ ਹੋਵੇਗੀ।ਹਾਲਾਂਕਿ ਗੰਭੀਰ ਮਰੀਜ਼ਾਂ ਨੂੰ ਬਿਨਾਂ ਕਿਸੇ ਪਾਸ ਜਾਂ ਕਾਰਡ ਰਾਹੀਂ ਹਸਪਤਾਲ ਜਾਣ ਦੀ ਆਗਿਆ ਹੋਵੇਗੀ।
31 ਮਾਰਚ : ਜਲੰਧਰ ਜ਼ਿਲ੍ਹੇ ਵਿੱਚ ਪ੍ਰਸ਼ਾਸਨ ਕਰਾ ਰਿਹਾ ਹੈ ਲਗਾਤਾਰ ਪਿੰਡਾਂ ਵਿੱਚ ਦਵਾਈ ਦੀ ਸਪਰੇ । ਇਸੇ ਸਿਲਸਿਲੇ ਵਿੱਚ ਅੱਜ ਪ੍ਰਸ਼ਾਸਨ ਵੱਲੋਂ ਜਲੰਧਰ ਦੇ ਕਰਤਾਰਪੁਰਹਲਕੇ ਦੇ ਬਲਾਕ ਲਾਂਬੜਾ ਦੇ ਪਿੰਡਾਂ ਵਿੱਚ ਸਪਰੇ ਕਰਵਾਈ ਗਈ । ਕੋਰੋਨਾ ਦੀ ਮਾਰ ਦੇ ਚੱਲਦੇ ਪੂਰੇ ਪੰਜਾਬ ਵਿੱਚ ਕਰਫਿਊ ਨੂੰ ਪੰਦਰਾਂ ਅਪਰੈਲ ਤੱਕ ਵਧਾ ਦਿੱਤਾਗਿਆ ਹੈ । ਉਧਰ ਸਰਕਾਰ ਅਤੇ ਪ੍ਰਸ਼ਾਸਨ ਹਰ ਸੰਭਵ ਪਰਿਆਸ ਕਰ ਰਹੀ ਹੈ ਕਿ ਕੋਰੋਨਾ ਦੇ ਇਨ੍ਹਾਂ ਮਾਮਲਿਆਂ ਨੂੰ ਹੋਰ ਅੱਗੇ ਨਾ ਵਧਣ ਦਿੱਤਾ ਜਾਵੇ । ਇਸੇ ਦੇਚੱਲਦੇ ਜਲੰਧਰ ਵਿਖੇ ਨਾ ਸਿਰਫ਼ ਸ਼ਹਿਰਾਂ ਵਿੱਚ ਬਲਕਿ ਪਿੰਡਾਂ ਵਿੱਚ ਵੀ ਪੂਰੀ ਇਹਤਿਆਤ ਵਰਤੀ ਜਾ ਰਹੀ ਹੈ । ਜਲੰਧਰ ਦੇ ਅਲੱਗ ਅਲੱਗ ਪਿੰਡਾਂ ਵਿੱਚ ਬਲਾਕਦੇ ਆਧਾਰ ਤੇ ਦਵਾਈ ਦੇ ਛਿੜਕਾਓ ਦਾ ਕੰਮ ਲਗਾਤਾਰ ਜਾਰੀ ਹੈ । ਇਸੇ ਦੇ ਚੱਲਦਿਆਂ ਅੱਜ ਜਲੰਧਰ ਦੇ ਕਰਤਾਰਪੁਰ ਹਲਕੇ ਦੇ ਬਲਾਕ ਲਾਂਬੜਾ ਵਿਖੇ ਇਲਾਕੇ ਦੇਡੀ ਡੀ ਪੀ ਓ ਇਕਬਾਲ ਪ੍ਰੀਤ ਸਿੰਘ ਵੱਲੋਂ ਅਲੱਗ ਅਲੱਗ ਪਿੰਡਾਂ ਵਿੱਚ ਦਵਾਈ ਦਾ ਛਿੜਕਾਅ ਕਰਵਾਇਆ । ਇਸ ਮੌਕੇ ਇਕਬਾਲ ਪ੍ਰੀਤ ਸਿੰਘ ਨੇ ਕਿਹਾ ਕਿਪ੍ਰਸ਼ਾਸਨ ਵੱਲੋਂ ਕੋਰੋਨਾ ਨੂੰ ਬਿਲਕੁਲ ਵੀ ਹਲਕੇ ਵਿਚ ਨਹੀਂ ਲਿਆ ਜਾ ਰਿਹਾ ਅਤੇ ਇਸ ਤੋਂ ਬਚਣ ਲਈ ਜ਼ਰੂਰੀ ਕਦਮ ਲਗਾਤਾਰ ਉਠਾਏ ਜਾ ਰਹੇ ਨਹੀਂ ।
ਖੰਨਾ ਦੇ ਪਿੰਡ ਵਿੱਚ ਜਰੂਰਤਮੰਦਾਂ ਨੂੰ ਰਾਸ਼ਨ ਪਹੁਚਾਉਣ ‘ਚ ਪੁਲਿਸ ਅਹਿਮ ਰੋਲ ਨਿਭਾ ਰਹੀ ਹੈ। ਐੱਸ ਐੱਸ ਪੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਦੀ ਅਲੱਗ...
ਸੂਬੇ ਵਿੱਚ ਲਗਾਤਾਰ ਕਰਫਿਊ/ਤਾਲਾਬੰਦੀ ਦੇ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਮੰਗਲਵਾਰ ਨੂੰ ਸਾਰੇ ਸੇਵਾ-ਮੁਕਤ ਪੁਲਿਸ ਕਰਮਚਾਰੀਆਂ ਅਤੇ ਹੋਮਗਾਰਡਾਂ ਦੀਆਂ ਸੇਵਾਵਾਂ ਵਿੱਚ ਵਾਧਾ ਕਰਨ ਦਾ...
ਅੰਮ੍ਰਿਤਸਰ, 31 ਮਾਰਚ : ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵਿਦੇਸ਼ ਤੋਂ ਆਏ ਵਿਅਕਤੀ ਜਾਂ ਉਨਾਂ ਦੇ ਸਿੱਧੇ ਸੰਪਰਕ ਵਿਚ ਆਏ ਵਿਅਕਤੀਆਂ ਜਿੰਨਾ ਨੂੰਸਿਹਤ ਵਿਭਾਗ ਵੱਲੋਂ ਇਕਾਂਤਵਾਸ ਵਿਚ ਰਹਿਣ ਦੀ ਹਦਾਇਤ ਦੇ ਕੇ ਉਨਾਂ ਦੇ ਘਰਾਂ ਅੱਗੇ ਨੋਟਿਸ ਲਗਾ ਦਿੱਤੇ ਹਨ, ਦੇ ਘਰਾਂ ਵਿਚੋਂ ਕੂੜਾ ਚੁੱਕਣ ਲਈ ਅੰਮ੍ਰਿਤਸਰਕਾਰਪੋਰੇਸ਼ਨ ਨੇ ਵਿਸ਼ੇਸ਼ ਪ੍ਰਬੰਧ ਕਰ ਲਏ ਹਨ। ਇਸ ਬਾਬਤ ਜਾਣਕਾਰੀ ਦਿੰਦੇ ਕਮਿਸ਼ਨਰ ਕਾਰੋਪਰੇਸ਼ਨ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਅੰਮ੍ਰਿਤਸਰ ਵਿਚਅਜਿਹੇ 500 ਦੇ ਕਰੀਬ ਘਰਾਂ ਦਾ ਡੈਟਾ ਸਾਨੂੰ ਮਿਲਿਆ ਹੈ, ਜਿੰਨਾ ਵਿਚੋਂ ਕੂੜਾ ਚੁੱਕਣ ਲਈ ਸੁਰੱਖਿਆ ਦੇ ਅਧਾਰ ਉਤੇ ਆਮ ਵਰਕਰਾਂ ਨੂੰ ਜਾਣ ਤੋਂ ਰੋਕ ਦਿੱਤਾ ਗਿਆ ਸੀ। ਉਨਾਂ ਦੱਸਿਆ ਕਿ ਅਸੀਂ ਸਿਹਤ ਮਾਹਿਰਾਂ ਨਾਲ ਵਿਚਾਰ ਕਰਕੇ ਰੈਡ ਕਰਾਸ ਤੋਂ ਪੀ ਪੀ ਈ ਕਿੱਟਾਂ, ਜੋ ਕਿ ਸਿਹਤ ਕਰਮਚਾਰੀ ਮਰੀਜ਼ਾਂ ਦੀ ਦੇਖਭਾਲ ਲਈਵਰਤਦੇ ਹਨ, ਦਾ ਪ੍ਰਬੰਧ ਇੰਨਾ ਕਰਮਚਾਰੀਆਂ ਲਈ ਕੀਤਾ ਗਿਆ। ਇਸ ਤੋਂ ਇਲਾਵਾ ਪੂਰੀ ਤਰਾਂ ਬੰਦ ਗੱਡੀ, ਜਿਸ ਵਿਚੋਂ ਕੂੜਾ ਕਿਧਰੇ ਹਵਾ ਵਿਚ ਨਾ ਖਿਲਰੇ ਦਾਇੰਤਜ਼ਾਮ ਕਰਵਾ ਕੇ ਇੰਨਾਂ ਘਰਾਂ ਤੋਂ ਅੱਜ ਕੂੜਾ ਚੁੱਕਣਾ ਸ਼ੁਰੂ ਕੀਤਾ ਹੈ। ਉਨਾਂ ਦੱਸਿਆ ਕਿ ਫਿਲਹਾਲ 4 ਆਦਮੀਆਂ ਦੀਆਂ ਦੋ ਟੀਮਾਂ ਨੂੰ ਇਸ ਲਈ ਪੂਰੀ ਤਰਾਂਸਿਖਲਾਈ ਦੇ ਕੇ ਉਕਤ ਘਰਾਂ ਲਈ ਭੇਜਿਆ ਗਿਆ ਹੈ। ਉਨਾਂ ਕਿਹਾ ਕਿ ਇਸ ਨਾਲ ਜਿੱਥੇ ਆਦਮੀਆਂ ਦੀ ਸੁਰੱਖਿਆ ਬਣੀ ਰਹੇਗੀ, ਉਥੇ ਇਨਾਂ ਲੋਕਾਂ ਦੇ ਗੁਆਂਢਵਿਚ ਰਹਿੰਦੇ ਲੋਕਾਂ ਨੂੰ ਇਹ ਸੰਦੇਸ਼ ਵੀ ਮਿਲਦਾ ਰਹੇਗਾ ਕਿ ਇਕਾਂਤਵਾਸ ਦੌਰਾਨ ਅਜਿਹੇ ਪਰਿਵਾਰਾਂ ਤੋਂ ਸਰੀਰਕ ਦੂਰੀ ਨੂੰ ਬਣਾਈ ਰੱਖਣਾ ਵੀ ਜਰੂਰੀ ਹੈ।
31 ਮਾਰਚ : ਮੀਡਿਆ ਵੱਲੋਂ ਡੀਜੀਪੀ ਦਿਨਕਰ ਗੁਪਤਾ ਨੂੰ ਇਹ ਸਵਾਲ ਕੀਤੇ ਜਾ ਰਹੇ ਸੀ ਕਿ ਉਹਨਾਂ ਨੇ ਆਪਣਾ ਕੁਆਰੰਟੀਨ ਪੂਰਾ ਨਹੀਂ ਕੀਤਾ ਲੇਕਿਨ ਪੰਜਾਬ ਸਰਕਾਰ ਵੱਲੋਂਇਹ ਸਪਸ਼ਟੀਕਰਨ ਕੀਤਾ ਜਾਂਦਾ ਹੈ ਕਿ ਡੀਜੀਪੀ ਦਿਨਕਰ ਗੁਪਤਾ ਨਹੀਂ ਬਲਕਿ ਉਹਨਾਂ ਦੀ ਧੀ 16 ਮਾਰਚ ਦੀ ਸਵੇਰ ਵਿਦੇਸ਼ ਤੋਂ ਵਾਪਸ ਆਈ ਸੀ । ਦਸ ਦੱਸੀਏਕਿ ਉਸਦੀ ਧੀ ਦਾ 14 ਦਿਨਾਂ ਕੁਆਰੰਟਾਈਨ ਪੀਰੀਅਡ ਕੱਲ੍ਹ ਸਵੇਰੇ ਖ਼ਤਮ ਹੋ ਗਿਆ ਸੀ ਅਤੇ ਉਸਨੇ ਇਸ ਕੁਆਰੰਟਾਈਨ ਦੌਰਾਨ ਸਾਰੇ ਘਰੇਲੂ ਕੁਆਰੰਟੀਨਪ੍ਰੋਟੋਕੋਲ ਦਾ ਸਖਤੀ ਨਾਲ ਪਾਲਣਾ ਕੀਤਾ ਹੈ। ਜਾਨਕਾਰੀ ਅਨੁਸਾਰ ਭਾਵੇਂ ਡੀਜੀਪੀ ਦਿਨਕਰ ਗੁਪਤਾ ਦੀ ਧੀ ਨੂੰ ਕੋਰੋਨਾ ਦੇ ਲੱਛਣ ਨਹੀਂ ਸਨ ਪਰ ਫਿਰ ਵੀ ਉਸਨੇਪੰਜਾਬ ਸਰਕਾਰ ਦੇ ਇਸ ਫ਼ੈਸਲੇ ਚ ਪੂਰੀ ਤਰਾਂ ਉਹਨਾਂ ਦਾ ਸਾਥ ਦਿੱਤਾ।
ਅੰਮ੍ਰਿਤਸਰ, 31 ਮਾਰਚ : ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਜ਼ਰੂਰੀ ਵਸਤਾਂ, ਜਿਸ ਵਿਚ ਮਾਸਕ ਤੇ ਸੈਨੇਟਾਈਜ਼ਰ ਸ਼ਾਮਿਲ ਹਨ, ਦੀ ਕਾਲਾਬਾਜ਼ਾਰੀ ਵਿਰੁੱਧ ਭਾਰਤ ਸਰਕਾਰ ਨੇ ਸਖਤ...
ਪੰਜਾਬ ਵਕਫ਼ ਬੋਰਡ ਨੇ ਇਹ ਸੰਕਲਪ ਲਿਆ ਕਿ ਸਾਰੇ ਇਮਾਮ ਇਹ ਯਕੀਨੀ ਬਣਾਉਣਗੇ ਕਿ ਤਾਲਾਬੰਦੀ ਦੇ ਸਮੇਂ ਦੌਰਾਨ ਮਸਜਿਦਾਂ ਬੰਦ ਰਹਿਣ ਅਤੇ ਸਰਕਾਰੀ ਅਧਿਕਾਰੀਆਂ ਦੀਆਂ ਹਦਾਇਤਾਂ...
ਅੰਮ੍ਰਿਤਸਰ, 31 ਮਾਰਚ: ਕੋਵਿਡ-19 ਮਹਾਂਮਾਰੀ ਦੇ ਵਧਦੇ ਪ੍ਰਕੋਪ ਦੇ ਚੱਲਦਿਆਂ ਸੂਬੇ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਦਾ ਦਬਾਅ ਘਟਾਉਣ ਲਈ ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲੇ ਅਨੁਸਾਰ...