ਕੋਰੋਨਾ ਵਾਇਰਸ ਕਾਰਨ ਕਿ ਲੋਕ ਆਪਣੀ ਜਾਨ ਗਵਾ ਚੁੱਕੇ ਹਨ, ਤਾਜਾ ਮਾਮਲਾ ਮੋਹਾਲੀ ਤੋਂ ਸਾਹਮਣੇ ਆਇਆ ਹੈ, ਜਿੱਥੇ 65 ਸਾਲ ਦੇ ਵਿਅਕਤੀ ਦੀ ਕੋਰੋਨਾ ਵਾਇਰਸ ਨਾਲ...
ਪੰਜਾਬ ਵਕਫ਼ ਬੋਰਡ ਕੋਲ ਰਜਿਸਟਰਡ 4500 ਤੋਂ ਵੱਧ ਵਿਧਵਾ ਪੈਨਸ਼ਨਰਾਂ ਅਤੇ ਅਨਾਥਾਂ ਦੀ ਸਹਾਇਤਾ ਲਈ ਬੋਰਡ ਨੇ ਪਿਛਲੇ 5 ਮਹੀਨਿਆਂ ਦੀ ਪੈਨਸ਼ਨ ਰਾਸ਼ੀ ਜਾਰੀ ਕਰਨ ਦਾ...
31 ਮਾਰਚ : ਪੰਚਕੂਲਾ ਵਿੱਚ ਸਟਾਫ ਦੀ ਇਕ ਨਰਸ ਨੂੰ ਕੋਰੋਨਾ ਪਾਜ਼ਿਟਿਵ ਪਾਏ ਜਾਣ ‘ਤੇ ਹਲਚਲ ਮਚ ਗਈ। ਕੋਰੋਨਾ ਪਾਈ ਜਾਣ ਵਾਲੀ ਸਟਾਫ ਨਰਸ ਸੈਕਟਰ 6 ਦੇ ਸਿਵਲ ਹਸਪਤਾਲ ਵਿੱਚ ਰੱਖੀ ਗਈ ਹੈ। ਸੀ.ਐੱਮ.ਓ ਡਾ. ਜਸਜੀਤ ਕੌਰ ਨੇ ਪੁਸ਼ਟੀ ਕੀਤੀ ਤਾਂ ਸਟਾਫ ਨਰਸ ਨੂੰ ਕੋਰੋਨਾ ਪਾਜ਼ੇਟਿਵ ਲੱਗ ਰਿਹਾ ਸੀ। ਜਾਣਕਾਰੀ ਦੇ ਅਨੁਸਾਰ, ਕੋਰੋਨਾ ਦੇ ਸਕਾਰਾਤਮਕ ਸਟਾਫ ਨਰਸ ਨੂੰ ਲਗਭਗ 10 ਦਿਨ ਪਹਿਲਾਂ ਕੋਰੋਨਾ ਦੇ ਹਲਕੇ ਲੱਛਣਾਂ ਕਾਰਨ ਘਰੇਲੂ ਕੁਆਰੰਟੀਨ ਦਿੱਤੀ ਗਈ ਸੀ ਪਰ ਸਿਹਤ ਵਿਗੜਨਕਾਰਨ 2 ਦਿਨ ਪਹਿਲਾਂ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ , ਜਿਸ ਵਿੱਚ ਵੱਡਾ ਖੁਲਾਸਾ ਉਦੋਂ ਹੋਇਆ ਜਦੋਂ ਜਾਂਚ ਲਈ ਭੇਜੇ ਗਈ ਰਿਪੋਰਟ ਵਿੱਚ ਕੋਰੋਨਾ ਪਾਜ਼ਿਟਿਵ ਪਾਇਆ ਗਿਆ।
ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਨੂੰ ਵੇਖਦੇ ਹੋਏ ਹਰ ਕੋਈ ਆਪਣੇ ਤੌਰ ਉੱਤੇ ਸਹਿਯੋਗ ਦੇ ਰਿਹਾ ਹੈ, ਇਸ ਤਹਿਤ ਪੰਜਾਬ ਵਕਫ਼ ਬੋਰਡ ਨੇ ਸਰਬਸੰਮਤੀ ਨਾਲ...
ਕੋਰੋਨਾ ਦੇ ਵੱਧ ਦੇ ਪ੍ਰਕੋਪ ਤੋਂ ਬਚਣ ਲਈ ਸੂਬੇ ਭਰ ਚ ਕਰਫ਼ਿਊ ਲਗਾਇਆ ਗਿਆ ਹੈ। ਜਿਸਤੋਂ ਬਾਅਦ ਲੋਕਾਂ ਦਾ ਕਹਿਣਾ ਹੈ ਕਿ ਕਰਫ਼ਿਊ ਦੇ ਕਾਰਨ ਉਹਨਾਂ...
ਕੋਰੋਨਾ ਵਾਇਰਸ ਤੋਂ ਪੀੜਤ ਇੱਕ ਹੋਰ ਮਰੀਜ ਦੀ ਮੌਤ ਹੋ ਗਈ। ਲੁਧਿਆਣਾ ਦੇ ਅਮਰਪੁਰਾ ਇਲਾਕੇ ਦੀ ਰਹਿਣ ਵਾਲੀ 42 ਸਾਲ ਦੀ ਮਹਿਲਾ ਪਟਿਆਲਾ ਸ਼ਹਿਰ ਦੇ ਰਾਜਿੰਦਰ...
ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਦੱਸਿਆ ਹੈ ਕਿ ਹੁਣ ਤੱਕ ਲੁਧਿਆਣਾ ਦੇ ਵਿੱਚ 95 ਸੈਂਪਲਾਂ ਚੋਂ 2 ਸੈਂਪਲ ਹੀ ਪਾਜ਼ਿਟਿਵ ਅਾੲੇ ਨੇ ਜਦੋਂ ਕਿ...
ਚੰਡੀਗੜ•, 30 ਮਾਰਚ: ਕੋਵਿਡ-19 ਨਾਲ ਨਜਿੱਠਣ ਲਈ ਵਿੱਢੇ ਸੰਘਰਸ਼ ਨੂੰ ਜੰਗੀ ਪੱਧਰ ਤੱਕ ਲਿਜਾਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੂਬੇ ਦੀਆਂਸਾਰੀਆਂ ਸਰਹੱਦਾਂ ਸੀਲ ਕਰਨ ਦੇ ਆਦੇਸ਼ ਦਿੱਤੇ। ਇਸ ਦੇ ਨਾਲ ਹੀ ਸੂਬੇ ਵਿੱਚ ਲੱਗੇ ਕਰਫਿਊ ਨੂੰ ਵੀ 14 ਅਪਰੈਲ ਤੱਕ ਵਧਾ ਦਿੱਤਾ ਹੈ। ਮੁੱਖ ਮੰਤਰੀ ਨੇ ਕੋਵਿਡ ਖਿਲਾਫ ਸੰਘਰਸ਼ ਵਿੱਚ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਪੰਜਾਬ ਪੁਲਿਸ ਮੁਲਾਜ਼ਮਾਂ ਅਤੇ ਸੈਨੀਟੇਸ਼ਨ ਵਰਕਰਾਂ ਨੂੰ ਵਿਸ਼ੇਸ਼ ਬੀਮਾ ਦੇਣ ਦਾਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਜੇਕਰ ਉਹਨਾਂ ਵੱਲੋਂ ਕੀਤੀ ਇਸ ਮੰਗ ਨੂੰ ਕੇਂਦਰ ਵੱਲੋਂ ਨਹੀਂ ਪੂਰਾ ਕੀਤਾ ਜਾਂਦਾ ਤਾਂ ਭਾਰਤ ਸਰਕਾਰ ਵੱਲੋਂ ਸਿਹਤ ਕਾਮਿਆਂਲਈ ਐਲਾਨੀ ਸਕੀਮ ਦੀ ਤਰਜ਼ ‘ਤੇ ਪੁਲਿਸ ਤੇ ਸੈਨੀਟੇਸ਼ਨ ਮੁਲਾਜ਼ਮਾਂ ਦਾ ਵਿਸ਼ੇਸ਼ ਬੀਮਾ ਕੀਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਮੰਤਰੀ ਨੂੰ ਆਖਿਆ ਕਿ ਉਹ ਕੋਵਿਡ-19 ਸੰਕਟ ਨਾਲ ਨਜਿੱਠਣ ਲਈ ਸੰਕਟਕਾਲੀ ਵਿੱਤੀ ਯੋਜਨਾ ਲੈ ਕੇ ਆਉਣ ਅਤੇ ਇਹਯਕੀਨੀ ਬਣਾਉਣ ਕਿ ਮੌਜੂਦਾ ਸਮੇਂ ਚੱਲ ਰਹੇ ਸੰਘਰਸ਼ ਦੌਰਾਨ ਲੰਬੇ ਸਮੇਂ ਲਈ ਮੈਡੀਕਲ ਸੇਵਾਵਾਂ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਨਿਰਵਿਘਨ ਜਾਰੀ ਰਹੇ ਅਤੇ ਜੇਲੋੜ ਪਵੇ ਤਾਂ ਭਾਰਤ ਸਰਕਾਰ ਤੋਂ ਹੋਰ ਸਹਿਯੋਗ ਮੰਗਿਆ ਜਾਵੇ। ਇਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ 2000 ਸੈਨੀਟੇਸ਼ਨ ਵਰਕਰ ਜੋ 31 ਮਾਰਚ ਨੂੰ ਸੇਵਾ ਮੁਕਤ ਹੋਣ ਵਾਲੇ ਸਨ, ਦੀਆਂ ਸੇਵਾਵਾਂ ਤਿੰਨ ਮਹੀਨੇ ਲਈ ਵਧਾਉਣ ਦੀ ਆਗਿਆ ਦਿੱਤੀ ਤਾਂ ਜੋ ਮੌਜੂਦਾ ਸਥਿਤੀ ਨਾਲ ਟਾਕਰੇ ਵਿੱਚ ਕੋਈ ਦਿੱਕਤ ਨਾ ਆਵੇ। ਕੋਵਿਡ-19 ਸੰਕਟ ਅਤੇ ਕਰਫਿਊ ਦੀਆਂ ਬੰਦਸ਼ਾਂ ਦੇ ਚੱਲਦਿਆਂ ਮੌਜੂਦਾ ਸਥਿਤੀ ਉਤੇ ਵਿਚਾਰ ਅਤੇ ਨਿਰੀਖਣ ਕਰਨ ਵਾਸਤੇ ਵੀਡਿਓ ਕਾਨਫਰਸਿੰਗ ਦੌਰਾਨ ਮੁੱਖਮੰਤਰੀ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਵਾਇਰਸ ਦੇ ਫੈਲਣ ਦੀ ਰੋਕਥਾਮ ਲਈ ਆਪਣੀਆਂ ਕੋਸ਼ਿਸ਼ ਤੇਜ਼ ਕਰਨ ਲਈ ਕਿਹਾ ਅਤੇ ਕਿਹਾ ਕਿ ਸਾਰੀਆਂ ਲੋੜੀਂਦੀਆਂਵਸਤਾਂ ਤੇ ਸੇਵਾਵਾਂ ਦੀ ਸਪਲਾਈ ਨਿਰਵਿਘਨ ਜਾਰੀ ਰਹੇ। ਉਹਨਾਂ ਨਾਲ ਹੀ ਕਰਫਿਊ ਨੂੰ ਸੂਬੇ ਅਤੇ ਖਾਸ ਕਰ ਕੇ ਪਿੰਡਾਂ ਵਿੱਚ ਸਖਤੀ ਨਾਲ ਲਾਗੂ ਕਰਨ ਦੇ ਵੀਆਦੇਸ਼ ਦਿੱਤੇ ਜਿੱਥੋਂ ਹਾਲੇ ਵੀ ਲੋਕਾਂ ਦੇ ਇਕੱਠੇ ਹੋਣ ਦੀਆਂ ਲਗਾਤਾਰ ਰਿਪੋਰਟਾਂ ਆ ਰਹੀਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਫਿਊ ਦੀਆਂ ਬੰਦਸ਼ਾਂ ਸਖਤੀ ਨਾਲ 14 ਅਪਰੈਲ ਤੱਕ ਜਾਰੀ ਰਹਿਣਗੀਆਂ ਅਤੇ ਇਸ ਤੋਂ ਬਾਅਦ ਸੂਬਾ ਸਰਕਾਰ ਅਗਲਾਫੈਸਲਾ ਭਾਰਤ ਸਰਕਾਰ ਵੱਲੋਂ ਲਏ ਜਾਣ ਵਾਲੇ ਅਗਲੇ ਫੈਸਲੇ ਦੇ ਹਿਸਾਬ ਨਾਲ ਕਰੇਗੀ। ਉਹਨਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਰੋਕਣ ਦਾ ਇਕੋ ਇਕ ਉਪਾਅਲੌਕਡਾਊਨ ਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰਾ ਤਿਆਰ ਹੈ ਅਤੇ ਸਾਰੇ ਸਰਕਾਰੀ ਵਿਭਾਗਾਂ ਨੂੰ ਚੰਗਾ ਕੰਮ ਜਾਰੀ ਰੱਖਣਲਈ ਅਪੀਲ ਕੀਤੀ ਜਿਹੜਾ ਉਹ ਪਿਛਲੇ ਕਈ ਦਿਨਾਂ ਤੋਂ ਕਰ ਰਹੇ ਹਨ। ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਮੀਟਿੰਗ ਵਿੱਚ ਦੱਸਿਆ ਕਿ ਹੁਣ ਤੱਕ 1051 ਸੈਂਪਲਾਂ ਦੀ ਜਾਂਚ ਹੋ ਚੁੱਕੀ ਹੈ ਜ਼ਿਹਨਾਂ ਵਿੱਚੋਂ 39 ਪਾਜ਼ੇਟਿਵ ਤੇ 881 ਨੈਗੇਟਿਵ ਪਾਏ ਗਏ ਹਨ ਜਦੋ ਕਿ 131 ਦੀ ਹਾਲੇ ਰਿਪੋਰਟ ਆਉਣੀ ਹੈ। ਇਸ ਵਾਇਰਸ ਕਾਰਨ ਦੋ ਜਣਿਆਂ ਦੀ ਮੌਤ ਹੋਈ ਹੈ ਅਤੇ ਇਕ ਦੀ ਰਿਕਵਰੀ ਹੋ ਗਈ ਹੈ।ਉਹਨਾਂ ਅੱਗੇ ਕਿਹਾ ਕਿ ਟੈਸਟਾਂ ਦੀ ਗਿਣਤੀ ਵਧਾਉਣ ਲਈ ਮੋਬਾਈਲ ਟੈਸਟਿੰਗ ਵੈਨਾਂ ਨੂੰ ਵੀ ਚਲਾਇਆ ਜਾਵੇਗਾ।
ਚੰਡੀਗੜ੍ਹ, 30 ਮਾਰਚ , ( ਬਲਜੀਤ ਮਰਵਾਹਾ ) : ਤਾਲਾਬੰਦੀ ਦੌਰਾਨ ਮੈਡੀਕਲ ਅਤੇ ਪਰੇਸ਼ਾਨੀ ਨਾਲ ਜੁੜੇ ਹੋਰ ਮੁੱਦਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਲਈ, ਪੰਜਾਬ ਸਰਕਾਰ ਵੱਲੋਂ ਸੋਮਵਾਰ...
ਚੰਡੀਗੜ, 30 ਮਾਰਚ ਚੰਡੀਗੜ, , ( ਬਲਜੀਤ ਮਰਵਾਹਾ ) : ਹਰਿਆਣਾ ਦੇ ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਪੀ.ਸੀ.ਮੀਣਾ ਨੇ ਸੂਬੇ ਦੇ ਸਾਰੇ ਜਿਲਾ ਸੂਚਨਾ ਤੇ ਲੋਕ ਸੰਪਰਕ ਅਧਿਕਾਰੀਆਂ...