ਚੰਡੀਗੜ, 13 ਜੂਨ : ਪੰਚਾਇਤੀ ਜਮੀਨਾਂ ਨੂੰ ਠੇਕਿਆਂ ਉਤੇ ਦੇਣ ਲਈ ਕੀਤੀਆਂ ਜਾ ਰਹੀਆਂ ਨਿਲਾਮੀਆਂ ਦੇ ਕੰਮ ਵਿੱਚ ਮੁਕੰਮਲ ਪਾਰਦਰਸ਼ਤਾ ਲਿਆਉਣ ਲਈ, ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮਹਿਕਮੇ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿਨਿਲਾਮੀ ਹੋਣ ਤੋਂ ਪੰਜ ਦਿਨਾਂ ਦੇ ਅੰਦਰ ਅੰਦਰ ਠੇਕੇ ਦੀ ਰਕਮ ਪੰਚਾਇਤ ਦੇ ਖਾਤੇ ਵਿੱਚ ਜਮਾਂ ਹੋ ਜਾਣੀ ਚਾਹੀਦੀ ਹੈ। ਉਹਨਾਂ ਇਸ ਸੰਬੰਧੀ ਅੱਜ ਮਹਿਕਮੇ ਦੇਅਧਿਕਾਰੀਆਂ ਨੂੰ ਸਖਤ ਹਿਦਾਇਤਾਂ ਦਿੰਦਿਆਂ ਕਿਹਾ ਹੈ ਕਿ ਠੇਕੇ ਦੀ ਰਕਮ ਮਿੱਥੇ ਗਏ ਸਮੇਂ ਵਿੱਚ ਪੰਚਾਇਤ ਦੇ ਖਾਤੇ ਵਿੱਚ ਜਮਾਂ ਨਾ ਹੋਣ ਦੀ ਸੂਰਤ ਵਿੱਚ ਸਬੰਧਤਪੰਚਾਇਤ ਸਕੱਤਰ ਦੇ ਨਾਲ ਨਾਲ ਉਥੋਂ ਦਾ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਜਿੰਮੇਂਵਾਰ ਹੋਵੇਗਾ। ਬਾਜਵਾ ਨੇ ਕਿਹਾ ਕਿ ਉਹਨਾਂ ਨੂੰ ਕਈ ਥਾਂਵਾਂ ਤੋਂ ਇਹ ਜਾਣਕਾਰੀ ਮਿਲੀ ਹੈ ਕਿ ਸ਼ਾਮਲਾਟ ਜਮੀਨਾਂ ਦੇ ਠੇਕਿਆਂ ਦੀ ਰਕਮ ਲੰਬਾ ਸਮਾਂ ਪੰਚਾਇਤਾਂ ਦੇਖਾਤਿਆਂ ਵਿੱਚ ਜਮਾਂ ਨਹੀਂ ਕਰਵਾਈ ਜਾਂਦੀ। ਉਹਨਾਂ ਕਿਹਾ ਕਿ ਸਮੇਂ ਸਿਰ ਪੰਚਾਇਤਾਂ ਦੇ ਖਾਤਿਆਂ ਵਿੱਚ ਠੇਕਿਆਂ ਦੀ ਰਕਮ ਜਮਾਂ ਨਾ ਹੋਣ ਨਾਲ ਜਿੱਥੇ ਪਿੰਡਾਂ ਦੇਵਿਕਾਸ ਕਾਰਜ ਪ੍ਰਭਾਵਿਤ ਹੁੰਦੇ ਹਨ ਉਥੇ ਮੁਲਾਜਮਾਂ ਨੂੰ ਸਮੇਂ ਸਿਰ ਤਨਖਾਹਾਂ ਦੇਣ ਵਿੱਚ ਵੀ ਦਿੱਕਤ ਆਉਂਦੀ ਹੈ। ਪੰਚਾਇਤ ਮੰਤਰੀ ਨੇ ਕਿਹਾ ਹੈ ਕਿ ਉਹ ਅਗਲੇ ਹਫਤੇ ਹੋਣ ਵਾਲੀ ਉਚ ਅਧਿਕਾਰੀਆਂ ਦੀ ਮੀਟਿੰਗ ਵਿੱਚ ਇਸ ਮਾਮਲੇ ਦੀ ਸਮੀਖਿਆ ਕਰਨਗੇ। ਉਹਨਾਂ ਨੇ ਵਿਭਾਗਦੇ ਉਚ ਅਧਿਕਾਰੀਆਂ ਨੂੰ ਹੁਣ ਤੱਕ ਹੋਈਆਂ ਬੋਲੀਆਂ ਅਤੇ ਜਮਾਂ ਹੋਈਆਂ ਰਕਮਾਂ ਦੀ ਮੁਕੰਮਲ ਰਿਪੋਰਟ ਅਗਲੇ ਹਫਤੇ ਹੋਣ ਵਾਲੀ ਮੀਟਿੰਗ ਵਿਚ ਪੇਸ਼ ਕਰਨਵਾਸਤੇ ਕਿਹਾ ਹੈ। ਪੰਚਾਇਤ ਮੰਤਰੀ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਕੋਤਾਹੀ ਕਰਨ ਵਾਲੇ ਕਿਸੇ ਮੁਲਾਜਮ ਅਤੇ ਅਧਿਕਾਰੀ ਵਿਰੁੱਧ ਕੜੀ ਕਾਰਵਾਈ ਕੀਤੀਜਾਵੇਗੀ। ਇਸੇ ਦੌਰਾਨ ਵਿਭਾਗ ਦੇ ਵਿੱਤੀ ਕਮਿਸ਼ਨਰ ਸੀਮਾ ਜੈਨ ਨੇ ਕਿਹਾ ਹੈ ਕਿ ਵਿਭਾਗ ਵੱਲੋਂ ਇਸ ਸਾਲ ਭੇਜੇ ਗਏ ਦਿਸਾ ਨਿਰਦੇਸ਼ਾਂ ਵਿੱਚ ਸਪਸਟ ਕਿਹਾ ਗਿਆਹੈ ਕਿ ਪੰਚਾਇਤੀ ਜਮੀਨ ਦੀ ਬੋਲੀ ਦੀ ਰਕਮ ਬੋਲੀਕਾਰ ਨੂੰ ਤਿੰਨ ਦਿਨਾਂ ਦੇ ਅੰਦਰ ਅੰਦਰ ਪੰਚਾਇਤ ਕੋਲ ਜਮਾਂ ਕਰਾਉਣੀ ਲਾਜਮੀ ਹੈ। ਉਹਨਾਂ ਕਿਹਾ ਕਿ ਹਰਪੰਚਾਇਤ ਲਈ ਇਹ ਲਾਜਮੀ ਹੈ ਕਿ ਉਹ 24 ਘੰਟਿਆਂ ਦੇ ਅੰਦਰ ਅੰਦਰ ਬੋਲੀ ਦੀ ਰਕਮ ਆਪਣੇ ਬੈਂਕ ਖਾਤੇ ਵਿੱਚ ਜਮਾਂ ਕਰਾਉਣ। ਉਹਨਾਂ ਕਿਹਾ ਕਿ ਵਿਭਾਗਦੀਆਂ ਇਹਨਾਂ ਹਿਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਉਹਨਾਂ ਸਪੱਸ਼ਟ ਕੀਤਾ ਕਿ ਇਹ ਲੇਖਾ ਕਾਰਵਾਈ ਆਨਲਾਈਨ ਈ-ਪੰਚਾਇਤ ਪ੍ਰੋਜੈਕਟ ਦੇ ਰਾਹੀਂ ਹੀ ਕੀਤੀ ਜਾਵੇਗੀ ਅਤੇ ਸਾਰੇ ਖਾਤੇ ਡੈਸ਼ਬੋਰਡ ‘ਤੇ ਦਿਖਾਈ ਦੇਣਗੇ।ਉਹਨਾਂ ਨਾਲ ਹੀ ਦੱਸਿਆ ਕਿ ਅਜਿਹਾ ਵਿਭਾਗ ਦੇ ਵਿੱਤੀ ਕੰਮ ਕਾਜਨੂੰ ਹੋਰ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਦੇ ਮਨੋਰਥ ਦੇ ਨਾਲ ਕੀਤਾ ਜਾ ਰਿਹਾ ਹੈ।
ਲੁਧਿਆਣਾ, 13 ਜੂਨ (ਸੰਜੀਵ ਸੂਦ): ਲੁਧਿਆਣਾ ਵਿੱਚ ਕਰੋਨਾ ਵਾਰਿਸ ਤੇ ਲਗਾਤਾਰ ਕੇਸ ਵਧਦੇ ਜਾ ਰਹੇ ਨੇ ਜਿਸ ਨੂੰ ਲੈ ਕੇ ਚਾਰ ਇਲਾਕਿਆਂ ਨੂੰ ਕੰਟੋਨਮੈਂਟ ਜ਼ੋਨ ਐਲਾਨ...
ਤਰਨਤਾਰਨ, 13 ਜੂਨ (ਪਵਨ ਸ਼ਰਮਾ): ਤਰਨਤਾਰਨ ਪੁਲਿਸ ਵਿੱਚ ਤੈਨਾਤ ਐ ਐਸ ਆਈ ਸੁਖਦਿਆਲ ਸਿੰਘ ਦੀ ਕਰੋਨਾ ਨਾਲ ਅੰਮਿ੍ਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਹੋਈ ਮੌਤ।...
ਇਸਲਾਮਾਬਾਦ, 13 ਜੂਨ – ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਸ਼ਾਹਿਦ ਅਫਰੀਦੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਮੌਕੇ ਅਫਰੀਦੀ ਨੇ ਕਿਹਾ ਕਿ ਉਸ ਨੂੰ ਜਲਦ ਤੰਦਰੁਸਤ...
ਫਿਰੋਜ਼ਪੁਰ, 13 ਜੂਨ( ਪਰਮਜੀਤ ਪੰਮਾ): ਗਰੀਨ ਜੋਨ ਨਾਲ ਐਲਾਨੇ ਜਿਲ੍ਹਾ ਫਿਰੋਜ਼ਪੁਰ ਵਿੱਚ ਕਰੋਨਾ ਨੇ ਫਿਰ ਦਿੱਤੀ ਦਸਤਕ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ‘ਚ...
‘ਦੀਆ ਔਰ ਬਾਤੀ ਹਮ’ ਦੀ ਫ਼ੇਮ ਅਦਾਕਾਰਾ ਦੀਪਿਕਾ ਸਿੰਘ ਇੱਕ ਅਜਿਹੇ ਮੁਸ਼ਕਿਲ ਦੌਰ ਤੋਂ ਗੁਜਰ ਰਹੀ ਹੈ ਕਿ ਦੀਪਿਕਾ ਦੀ ਮਾਂ ਦਿੱਲੀ ‘ਚ ਹੈ ਅਤੇ ਉਹ...
ਮੋਹਾਲੀ, 13 ਜੂਨ (ਆਸ਼ੂ ਅਨੇਜਾ): ਸੁਮੇਧ ਸੈਣੀ ਦੇ ਖ਼ਿਲਾਫ਼ ਦਰਜ ਹੋਏ ਮਾਮਲੇ ਵਿੱਚ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਲਗਾਇਆ ਗਿਆ । ਦੱਸ ਦਈਏ ਹਾਈਕੋਰਟ ਦੇ ਸੀਨੀਅਰ ਵਕੀਲ ਸਰਤੇਜ...
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਅੱਜ ਫਿਰ ਵਧੀਆਂ ਹਨ। ਦਿੱਲੀ ‘ਚ ਪੈਟਰੋਲ ਦੀ ਕੀਮਤ 59 ਪੈਸੇ ਅਤੇ ਡੀਜ਼ਲ ਦੀ ਕੀਮਤ 58 ਪੈਸੇ ਦਾ ਵਾਧਾ ਹੋਇਆ ਹੈ।...
ਪਟਿਆਲਾ, 12 ਜੂਨ: ਦੇਰ ਰਾਤ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ ਜ਼ਿਲੇ ਵਿਚ 6 ਕੋਵਿਡ ਪੋਜਿਟਵ ਪਾਏ ਗਏ ਹਨ। ਪਹਿਲਾਂ ਕੇਹਰ ਸੋਡੀਆਂ ਪਟਿਆਲਾ ਦੀ ਰਹਿਣ ਵਾਲੀ 22 ਸਾਲਾ...
ਦੇਸ਼ ਦੇ ਵਿਚ ਜਿੱਥੇ ਕੋਰੋਨਾ ਮਹਾਮਾਰੀ ਨੇ ਤਬਾਹੀ ਮਚਾਈ ਹੋਈ ਹੈ। ਹੁਣ ਭਾਰਤ ਵਿਚ ਕੋਰੋਨਾ ਸੰਕ੍ਰਮੀਤ ਪੀੜਤਾਂ ਦਾ ਅੰਕੜਾ 3 ਲੱਖ ਤੋਂ ਪਾਰ ਹੋ ਚੁੱਕਿਆ। ਦੱਸ...