Corona Virus
ਜਰਮਨ ਤੋਂ ਆਏ ਬਾਬਾ ਬਲਦੇਵ ਦੇ ਪੋਤੇ ਵੱਲੋਂ ਕੋਰੋਨਾ ਨੂੰ ਮਾਤ

ਨਵਾਂ ਸ਼ਹਿਰ, 5 ਅਪ੍ਰੈਲ : ਪਿੰਡ ਪਠਲਾਵਾ ਦੇ ਜਰਮਨ ਤੋਂ ਆਇਆ ਇਟਲੀ ਦੀ ਟ੍ਰੈਵਲ ਹਿਸਟਰੀ ਵਾਲੇ ਬਾਬਾ ਬਲਦੇਵ ਸਿੰਘ ਦੇ ਦੇਹਾਂਤ ਬਾਅਦ ਕੋਵਿਡ-19 ਦੇ ਮਰੀਜ਼ਾਂ ਵਜੋਂ ਪੰਜਾਬ ’ਚ ਚਰਚਾ ’ਚ ਆਏ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਲਈ ਐਤਵਾਰ ਰਾਹਤ ਦੀ ਖਬਰ ਲੈ ਕੇ ਆਇਆ ਹੈ। ਜ਼ਿਲ੍ਹੇ ’ਚ ਆਈਸੋਲੇਸ਼ਨ ’ਚ ਰੱਖੇ ਗਏ 18 ਮਰੀਜ਼ਾਂ ’ਚੋਂ 12 ਦੇ ਕੱਲ੍ਹ ਲਏ ਗਏ ਸੈਂਪਲਾਂ ’ਚੋਂ 11 ਦੇ ਅੱਜ ਸ਼ਾਮ ਤੱਕ ਆਏ ਨਤੀਜਿਆਂ ’ਚ 8 ਸੈਂਪਲ ਨੈਗੇਟਿਵ ਪਾਏ ਗਏ ਹਨ।
ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਦੱਸਿਆ ਕਿ ਸਭ ਤੋਂ ਵੱਧ ਤਸੱਲੀ ਵਾਲੀ ਗੱਲ ਇਹ ਰਹੀ ਕਿ ਇਨ੍ਹਾਂ ਕੋਵਿਡ-19 ਮਰੀਜ਼ਾਂ ’ਚ ਆਈਸੋਲੇਸ਼ਨ ’ਚ ਰੱਖਿਆ ਸਵਰਗੀ ਬਾਬਾ ਬਲਦੇਵ ਸਿੰਘ ਦਾ ਦੋ ਸਾਲ ਦਾ ਪੋਤਾ ਵੀ ਕੋਰੋਨਾ ਨੂੰ ਮਾਤ ਦੇਣ ’ਚ ਸਫ਼ਲ ਰਿਹਾ ਹੈ। ਇਸ ਬੱਚੇ ਦਾ ਹਸਪਤਾਲ ਦੇ ਸਟਾਫ਼ ਵੱਲੋਂ ਕੱਲ੍ਹ ਦੂਜਾਜਨਮ ਦਿਨ ਮਨਾਇਆ ਗਿਆ ਸੀ ਅਤੇ ਅੱਜ ਉਸ ਨੂੰ ਤੋਹਫ਼ੇ ਦੇ ਰੂਪ ’ਚ ਕੋਵਿਡ-19 ਤੋਂ ਮੁਕਤੀ ਮਿਲ ਗਈ। ਬਾਬਾ ਬਲਦੇਵ ਸਿੰਘ ਦੇ ਪਰਿਵਾਰ ’ਚੋਂ ਜਿਹੜੇ ਹੋਰਮੈਂਬਰਾਂ ਦਾ ਟੈਸਟ ਅੱਜ ਪਹਿਲੀ ਵਾਰ ਨੈਗੇਟਿਵ ਆਇਆ ਹੈ, ਉਨ੍ਹਾਂ ’ਚ ਉਨ੍ਹਾਂ ਦੀਆਂ ਤਿੰਨ ਪੋਤੀਆਂ ਤੇ ਉਕਤ ਪੋਤਾ ਸ਼ਾਮਿਲ ਹੈ।
ਵਧੀਕ ਡਿਪਟੀ ਕਮਿਸ਼ਨਰ ਅਦਿਤਿਆ ਉੱਪਲ ਨੇ ਇਨ੍ਹਾਂ ਸੈਂਪਲਾਂ ਦੀ ਤਫ਼ਸੀਲ ਦਿੰਦਿਆਂ ਦੱਸਿਆ ਕਿ ਇਨ੍ਹਾਂ ’ਚੋਂ ਬਾਬਾ ਬਲਦੇਵ ਸਿੰਘ ਦੇ ਇੱਕ ਪੁੱਤਰ ਫ਼ਤਿਹਸਿੰਘ (35) ਦਾ ਅੱਜ ਦੂਸਰਾ ਸੈਂਪਲ ਵੀ ਨੈਗੇਟਿਵ ਆਉਣ ਨਾਲ, ਉਸ ਨੂੰ ਕੋਰੋਨਾ ਵਾਇਰਸ ਤੋਂ ਸਿਹਤਯਾਬ ਹੋਇਆ ਐਲਾਨ ਦਿੱਤਾ ਗਿਆ ਹੈ।
ਦੂਸਰੇ ਸੈਂਪਲਾਂ ’ਚ ਸਭ ਤੋਂ ਮਹੱਤਵਪੂਰਨ ਗੁਰਦੁਆਰਾ ਬਾਬਾ ਘਨੱਈਆ ਜੀ ਪਠਲਾਵਾ ਦੇ ਮੁਖੀ ਬਾਬਾ ਗੁਰਬਚਨ ਸਿੰਘ (78) ਅਤੇ ਉਨ੍ਹਾਂ ਨਾਲ ਹੀ ਵਿਦੇਸ਼ਯਾਤਰਾ ਕਰਕੇ ਪਰਤੇ ਤੀਸਰੇ ਸਾਥੀ ਦਲਜਿੰਦਰ ਸਿੰਘ (60) ਪਿੰਡ ਝਿੱਕਾ ਦਾ ਆਈਸੋਲੇਸ਼ਨ ਸਮਾਂ ਪੂਰਾ ਕਰਨ ਬਾਅਦ ਪਹਿਲਾ ਟੈਸਟ ਨੈਗੇਟਿਵ ਪਾਇਆ ਗਿਆਹੈ। ਪਿੰਡ ਪਠਲਾਵਾ ਦੇ ਸਰਪੰਚ ਹਰਪਾਲ ਸਿੰਘ (49) ਦਾ ਵੀ ਆਈਸੋਲੇਸ਼ਨ ’ਚ ਰਹਿਣ ਬਾਅਦ ਅੱਜ ਪਹਿਲਾ ਟੈਸਟ ਨੈਗੇਟਿਵ ਆਇਆ ਹੈ।
ਸਿਵਲ ਸਰਜਨ ਡਾ. ਰਜਿੰਦਰ ਭਾਟੀਆ ਅਨੁਸਾਰ ਆਈਸੋਲੇਸ਼ਨ ’ਚ ਇਲਾਜ ਅਧੀਨ ਕੋਵਿਡ-19 ਮਰੀਜ਼ਾਂ ਦੇ ਕਲ੍ਹ ਸ਼ਾਮ 12 ਸੈਂਪਲ ਭੇਜੇ ਗਏ ਸਨ, ਜਿਨ੍ਹਾਂ’ਚੋਂ ਅੱਜ ਆਏ 11 ਦੇ ਨਤੀਜਿਆਂ ’ਚੋਂ 8 ਨੈਗੇਟਿਵ ਤੇ 3 ਪਾਜ਼ੇਟਿਵ ਆਏ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਦੇ ਪਾਜ਼ੇਟਿਵ ਆਏ ਹਨ, ਉਨ੍ਹਾਂ ਦੇ 5 ਦਿਨ ਬਾਅਦਦੁਬਾਰਾ ਟੈਸਟ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਅੱਜ ਜਿਹੜੇ ਕੋਵਿਡ-19 ਮਰੀਜ਼ਾਂ ਦੇ ਟੈਸਟ ਨੈਗੇਟਿਵ ਆਏ ਹਨ, ਉਨ੍ਹਾਂ ਦੇ 24 ਘੰਟੇ ਬਾਅਦ ਫ਼ਿਰ ਟੈਸਟ ਦੁਹਰਾਏਜਾਣਗੇ, ਜਿਨ੍ਹਾਂ ਦੇ ਆਧਾਰ ’ਤੇ ਉਨ੍ਹਾਂ ਨੂੰ ਕੋਵਿਡ-19 ਤੋਂ ਸਿਹਤਯਾਬ ਐਲਾਨਿਆ ਜਾਵੇਗਾ।