Connect with us

National

ਬਾਬਰ ਆਜ਼ਮ ਮੁੜ ਪਾਕਿਸਤਾਨ ਕ੍ਰਿਕਟ ਟੀਮ ਦੇ ਬਣੇ ਕਪਤਾਨ

Published

on

ਪਾਕਿਸਤਾਨ ਕ੍ਰਿਕਟ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਬਾਬਰ ਆਜ਼ਮ ਨੂੰ ਮੁੜ ਪਾਕਿਸਤਾਨੀ ਟੀਮ ਦਾ ਕਪਤਾਨ ਬਣਾਇਆ ਗਿਆ ਹੈ। ਬਾਬਰ ਟੀ-20 ਅਤੇ ਵਨਡੇ ਫਾਰਮੈਟਾਂ ‘ਚ ਪਾਕਿਸਤਾਨੀ ਟੀਮ ਦੀ ਕਮਾਨ ਸੰਭਾਲਣਗੇ। ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਚੇਅਰਮੈਨ ਮੋਹਸਿਨ ਨਕਵੀ ਨੇ ਚੋਣ ਕਮੇਟੀ ਦੀ ਸਿਫਾਰਿਸ਼ ਤੋਂ ਬਾਅਦ ਬਾਬਰ ਨੂੰ ਇਹ ਜ਼ਿੰਮੇਵਾਰੀ ਦਿੱਤੀ ਹੈ।

ਬਾਬਰ ਆਜ਼ਮ ਨੇ ਭਾਰਤ ਦੀ ਮੇਜ਼ਬਾਨੀ ਵਿੱਚ 2023 ਵਨਡੇ ਵਿਸ਼ਵ ਕੱਪ ਵਿੱਚ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਤਿੰਨਾਂ ਫਾਰਮੈਟਾਂ ਦੀ ਕਪਤਾਨੀ ਛੱਡ ਦਿੱਤੀ ਸੀ। ਫਿਰ ਸ਼ਾਹੀਨ ਸ਼ਾਹ ਅਫਰੀਦੀ ਨੂੰ ਟੀ-20 ਦਾ ਕਪਤਾਨ ਬਣਾਇਆ ਗਿਆ। ਜਦਕਿ ਟੈਸਟ ‘ਚ ਸ਼ਾਨ ਮਸੂਦ ਨੂੰ ਕਮਾਨ ਸੌਂਪੀ ਗਈ ਸੀ। ਹਾਲਾਂਕਿ ਕਪਤਾਨ ਬਦਲਣ ਤੋਂ ਬਾਅਦ ਵੀ ਪਾਕਿਸਤਾਨ ਟੀਮ ਦਾ ਪ੍ਰਦਰਸ਼ਨ ਕੁਝ ਖਾਸ ਨਹੀਂ ਰਿਹਾ।