Punjab
ਖ਼ਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ
ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਦੇ ਪਾਵਨ ਪਵਿੱਤਰ ਤਿਉਹਾਰ ਮੌਕੇ ਤਿੰਨ ਦਿਨਾਂ ਤੋਂ ਚੱਲ ਰਹੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਮੌਕੇ ਸੰਪੂਰਨਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਵੱਲੋਂ ਕੀਤੀ ਗਈ ਇਸ ਮੌਕੇ ਧਾਰਮਿਕ ਦੀਵਾਨ ਵੀ ਸਜਾਏ ਗਏ ਜਿਸ ਵਿੱਚ ਕੀਰਤਨ ਸਮਨਦੀਪ ਸਿੰਘ ਨੇ ਕੀਤਾ।
ਕਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਭਾਵੇਂ ਕਿ ਵਿਸਾਖੀ ਮੌਕੇ ਗੁਰੂ ਘਰਾਂ ਵਿੱਚ ਇਕੱਠ ਕਰਨ ਤੋਂ ਗੁਰੇਜ਼ ਕੀਤਾ ਗਿਆ ਸੀ ਪਰ ਫਿਰ ਵੀ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਸੰਗਤਾਂ ਦੀ ਗਿਣਤੀ ਰਹੀ ਹੈ ਪਰ ਨਾਲ ਹੀ ਦੂਰੀ ਬਣਾਏ ਰੱਖਣ ਦੀ ਮਰਿਆਦਾ ਦੀ ਪਾਲਣਾ ਕੀਤੀ ਗਈ ਹੈ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਹੈੱਡ ਗ੍ਰੰਥੀ ਭਾਈ ਫੁੱਲਾ ਸਿੰਘ ਵੱਲੋਂ ਵਿਸਾਖੀ ਦੇ ਇਤਿਹਾਸ ਤੇ ਸੰਗਤਾਂ ਨੂੰ ਚਾਨਣਾ ਵੀ ਪਾਇਆ ਗਿਆ ਇਸ ਮੌਕੇ ਸੰਗਤਾਂ ਨੂੰ ਅੰਮ੍ਰਿਤਪਾਨ ਵੀ ਕਰਵਾਇਆ ਗਿਆ।
ਇਸ ਮੌਕੇ ਤੱਕ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਸੰਗਰੂਰ ਤੋਂ ਐੱਮ ਪੀ ਭਗਵੰਤ ਮਾਨ ਦੇ ਬਿਆਨ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਹੋਲੇ ਮਹੱਲੇ ਮੌਕੇ ਸ਼੍ਰੀ ਆਨੰਦਪੁਰ ਸਾਹਿਬ ਵਿੱਚ ਇਕੱਠੀ ਹੋਈ ਸੰਗਤ ਨੂੰ ਸੰਬੋਧਨ ਕਰਦੇ ਹੋਏ ਕਿਹਾ ਸੀ ਕਿ ਖਾਲਸਾ ਬੇਪਰਵਾਹ ਹੈ ਉਨ੍ਹਾਂ ਕਿਹਾ ਸੀ ਕਿ ਜੇਕਰ ਕਿਸੇ ਨੇ ਖ਼ਾਲਸੇ ਦੀ ਬੇਪਰਵਾਹੀ ਦੇਖਣੀ ਹੈ ਤਾਂ ਉਹ ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਲੇ ਮਹੱਲੇ ‘ਤੇ ਆ ਕੇ ਵੇਖਣ ਕਿਸ ਤਰ੍ਹਾਂ ਸੰਗਤਾਂ ਦਾ ਠਾਠਾ ਮਾਰਦਾ ਹੋਇਆ ਇਕੱਠ ਖਾਲਸੇ ਦੀ ਧਰਤੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ।