Connect with us

Punjab

ਜੇਲ੍ਹ ’ਚ ਬੰਦ ਨਵਜੋਤ ਸਿੱਧੂ ਨੂੰ ਮਿਲੇ ਬਾਜਵਾ, ਕਿਹਾ- ਮੁੱਖ ਮੰਤਰੀ ਭਗਵੰਤ ਮਾਨ ਦਾ ਕਰਦਾ ਹਾਂ ਬਾਈਕਾਟ

Published

on

34 ਸਾਲ ਪੁਰਾਣੇ ਰੋਡ ਰੇਜ ਮਾਮਲੇ ‘ਚਪਟਿਆਲਾ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਨਾਲ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੇ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਪ੍ਰਤਾਪ ਬਾਜਵਾ ਨੇ ਕਿਹਾ ਕਿ ਸਿੱਧੂ ਦੀ ਸਿਹਤ ਹੁਣ ਠੀਕ ਹੈ।

ਉਥੇ ਹੀ ਉਹਨਾਂ ਨੂੰ ਪੁੱਛਿਆ ਗਿਆ ਕਿ ਕੱਲ੍ਹ ਉਹ ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲਣ ਗਏ ਸਨ, ਪਰ ਉਨ੍ਹਾਂ ਨੇ ਸਮਾਂ ਨਹੀਂ ਦਿੱਤਾ ਤਾਂ ਇਸ ਸਵਾਲ ਦਾ ਜਵਾਬ ਦਿੰਦੇ ਪ੍ਰਤਾਪ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਆਪਣੇ ਆਕਾ ਕੇਜਰੀਵਾਲ ਨਾਲ ਗੱਲ ਕੀਤੀ ਤੇ ਫੇਰ ਸਾਨੂੰ ਅਗਲੇ ਦਿਨ ਦਾ ਸਮਾਂ ਦਿੱਤਾ,

ਜੋ ਕਿ ਬਿਲਕੁੱਲ ਗਲਤ ਹੈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਹੁਣ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਮੈਨੂੰ ਸੱਦਾ ਦੇਣਗੇ ਤਾਂ ਮੈਂ ਉਹਨਾਂ ਨੇ ਕਿਸੇ ਵੀ ਪ੍ਰੋਗਰਾਮ ਵਿੱਚ ਨਹੀਂ ਜਾਵਾਂਗਾ ਤੇ ਮੈਂ ਮੁੱਖ ਮੰਤਰੀ ਮਾਨ ਦਾ ਬਾਈਕਾਟ ਕਰਦਾ ਹਾਂ।

ਬਾਜਵਾ ਨੇ ਕਿਹਾ ਕਿ ਅਸੀਂ ਬੀਤੇ ਦਿਨ ਸਿੱਧੂ ਮੂਸੇਵਾਲਾ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਲੈ ਕੇ ਗਏ ਸੀ, ਜਿਸ ਤੋਂ ਬਾਅਦ ਵੀ ਸਾਨੂੰ ਮੁਲਾਕਾਤ ਦਾ ਸਮਾਂ ਨਹੀਂ ਦਿੱਤਾ ਜੋ ਕਿ ਸਰਾਸਰ ਗਲਤ ਹੈ।