Politics
ਲੁਧਿਆਣਾ ਦੇ ਸਾਂਸਦ ਬਿੱਟੂ ‘ਤੇ ਬਾਜਵਾ ਦਾ ਤਾਅਨਾ, ਕਿਹਾ- ਆਪਣੇ ਹੱਥਾਂ ਨਾਲ ਆਪਣੀ ਹੀ ਗਰਦਨ ਕੱਟੀ

27 ਮਾਰਚ 2024: ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਕਾਂਗਰਸ ਦੀ ਸਿਆਸਤ ਗਰਮਾ ਗਈ ਹੈ। ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਬਿੱਟੂ ਦੇ ਜਾਣ ‘ਤੇ ਚੁਟਕੀ ਲਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਹ ਕਦਮ ਬਿੱਟੂ ਨੂੰ ਮਿਲਣ ਵਾਲੀ ਸੁਰੱਖਿਆ ਅਤੇ ਸਹੂਲਤਾਂ ਦੀ ਰਾਖੀ ਲਈ ਚੁੱਕਿਆ ਗਿਆ ਹੈ।ਬੀਜੇਪੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਬਿੱਟੂ ਨੇ ਆਪਣੇ ਹੱਥਾਂ ਨਾਲ ਆਪਣੀ ਹੀ ਗਰਦਨ ਕੱਟ ਦਿੱਤੀ ਹੈ।